ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ ਇੰਡੀਆ ਨੇ ਕੀਤਾ ਪੱਤਰਕਾਰ ਗੁਰਪ੍ਰੀਤ ਸਿੰਘ ਮੱਲ੍ਹੀ ਨਾਲ ਉਨ੍ਹਾਂ ਦੇ ਭਰਾ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ/ਅਟਾਰੀ( ਇੰਡੀਆ ਕ੍ਰਾਈਮ ਨਿਊਜ਼ ਟੀਮ) ਬੀਤੀ 25 ਮਾਰਚ ਨੂੰ ਪੱਤਰਕਾਰ ਗੁਰਪ੍ਰੀਤ ਸਿੰਘ ਮੱਲ੍ਹੀ ਦੇ ਭਰਾ ਹਰਵਿੰਦਰ ਸਿੰਘ ਦਾ ਅਚਨਚੇਤ ਦਿਹਾਂਤ ਹੋ ਗਿਆ ਸੀ।ਜਿਸ ਨਾਲ ਪੱਤਰਕਾਰ ਗੁਰਪ੍ਰੀਤ ਸਿੰਘ ਮੱਲ੍ਹੀ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੂੰ ਬਹੁਤ ਵੱਡਾ ਧੱਕਾ ਲੱਗਾ। ਉਨ੍ਹਾਂ ਦੇ ਗ੍ਰਹਿ,ਪਿੰਡ ਅਚਿੰਤਕੋਟ ਨਜ਼ਦੀਕ ਘਰਿੰਡਾ ਵਿਖੇ ਅੱਜ( 3 ਅਪ੍ਰੈਲ ) ਜਿਥੇ ਸਵਰਗੀ ਹਰਵਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਆਖੰਡ ਪਾਠ ਸਾਹਿਬ ਜੀ ਦੇ ਭੋਗ ਮੌਕੇ ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਸੁਖਨਾਮ ਸਿੰਘ ਕਾਹਲੋ,ਮਾਝਾ ਜੌਨ ਪ੍ਰਧਾਨ ਨਵਤੇਜ ਸਿੰਘ ਵਿਰਦੀ, ਜ਼ਿਲ੍ਹਾ ਗੁਰਦਾਸਪੁਰ ਇਸਤਰੀ ਵਿੰਗ ਪ੍ਰਧਾਨ ਮੈਡਮ ਨਰਿੰਦਰ ਕੌਰ ਪੁਰੇਵਾਲ, ਜ਼ਿਲ੍ਹਾ ਅੰਮ੍ਰਿਤਸਰ ਪ੍ਰਧਾਨ ਰਜਿੰਦਰ ਪਰਮਾਰ, ਛੇਹਰਟਾ ਪ੍ਰਧਾਨ ਕਿਸ਼ਨ ਸਿੰਘ ਦੌਸਾਂਝ, ਛੇਹਰਟਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਮਾਨ, ਬਟਾਲਾ ਸਿਟੀ ਪ੍ਰਧਾਨ ਰਿੰਕੂ ਰਾਜਾ, ਦਿਹਾਤੀ ਮੀਤ ਪ੍ਰਧਾਨ ਅੰਮ੍ਰਿਤਸਰ ਰਾਜਾ ਕੋਟਲੀ,ਅਟਾਰੀ ਪ੍ਰਧਾਨ ਅਵਤਾਰ ਸਿੰਘ ਘਰਿੰਡਾ, ਅਟਾਰੀ ਤੋਂ ਪੱਤਰਕਾਰ ਰਣਜੀਤ ਕਾਉਂਕੇ,ਸਹਿਰੀ ਹਰਜਿੰਦਰ ਸਿੰਘ ਕਾਕਾ ਆਦਿ ਪੁਹੰਚੇ। ਜਿੰਨਾ ਨੇ ਪੱਤਰਕਾਰ ਗੁਰਪ੍ਰੀਤ ਸਿੰਘ ਮੱਲ੍ਹੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ ਕੌਮੀ ਪ੍ਰਧਾਨ ਸੁਖਨਾਮ ਸਿੰਘ ਕਾਹਲੋ, ਮਾਝਾ ਜੌਨ ਪ੍ਰਧਾਨ ਨਵਤੇਜ ਸਿੰਘ ਵਿਰਦੀ ਅਤੇ ਜ਼ਿਲ੍ਹਾ ਗੁਰਦਾਸਪੁਰ ਇਸਤਰੀ ਵਿੰਗ ਪ੍ਰਧਾਨ ਮੈਡਮ ਨਰਿੰਦਰ ਕੌਰ ਪੁਰੇਵਾਲ ਨੇ ਸਾਂਝੇ ਤੌਰ ਤੇ ਕਿਹਾ ਕਿ ਹਰਵਿੰਦਰ ਸਿੰਘ ਦੇ ਜਾਣ ਨਾਲ ਮੱਲ੍ਹੀ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਯੂਨੀਅਨ ਇਸ ਦੁੱਖ ਦੀ ਘੜੀ ਵਿਚ ਮੱਲ੍ਹੀ ਪਰਿਵਾਰ ਦੇ ਨਾਲ ਹੈ ਅਤੇ ਭਵਿੱਖ ਵਿਚ ਵੀ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੀ ਰਹੇਗੀ।