Wednesday, April 29, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਖੇਤਾਂ ਵਿੱਚ ਲਗਾਈ ਅੱਗ ਨਾਲ ਲੀਚੀ ਅਤੇ ਆਲੂ ਬੁਖਾਰੇ ਦੇ ਢਾਈ ਸੌ ਦਰੱਖਤ ਸੜੇ, ਕਿਸਾਨ ਖ਼ਿਲਾਫ਼ ਮਾਮਲਾ ਦਰਜ

India Crime News by India Crime News
May 15, 2023
in Punjab
Reading Time: 1 min read
0
ਖੇਤਾਂ ਵਿੱਚ ਲਗਾਈ ਅੱਗ ਨਾਲ ਲੀਚੀ ਅਤੇ ਆਲੂ ਬੁਖਾਰੇ ਦੇ ਢਾਈ ਸੌ ਦਰੱਖਤ ਸੜੇ, ਕਿਸਾਨ ਖ਼ਿਲਾਫ਼ ਮਾਮਲਾ ਦਰਜ
Share on FacebookShare on TwitterWhatsapp

ਖੇਤਾਂ ਵਿੱਚ ਲਗਾਈ ਅੱਗ ਨਾਲ ਲੀਚੀ ਅਤੇ ਆਲੂ ਬੁਖਾਰੇ ਦੇ ਢਾਈ ਸੌ ਦਰੱਖਤ ਸੜੇ, ਕਿਸਾਨ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰਸੁਸ਼ੀਲ ਕੁਮਾਰ ਬਰਨਾਲਾ-:

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਗੁਰਦਾਸਪੁਰ 15 ਮਈ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਫਸਲ ਦੀ ਕਟਾਈ ਤੋਂ ਬਾਅਦ ਕਿਸਾਨ ਰਹਿੰਦ ਖੂੰਦ ਨੂੰ ਅੱਗ ਲਗਾਉਣ ਤੋਂ ਬਾਜ਼ ਨਹੀਂ ਆ ਰਹੇ ਜਿਸ ਕਾਰਨ ਕਈ ਦੁਰਘਟਨਾਵਾਂ ਵੀ ਹੋ ਚੁੱਕੀਆਂ ਹਨ। ਤਾਜ਼ਾ ਘਟਨਾ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਗਿੱਦੜਪਿੰਡੀ ਦੀ ਹੈ ਜਿੱਥੇ ਇੱਕ ਕਿਸਾਨ ਵੱਲੋਂ ਰਹਿੰਦ ਖੂੰਦ ਨੂੰ ਲਗਾਈ ਅੱਗ ਕਾਰਨ ਨੇੜਲੇ ਬਾਗ ਦੇ 250 ਫਲਦਾਰ ਦਰੱਖਤ ਸੜ੍ਹ ਕੇ ਪੂਰੀ ਤਰ੍ਹਾਂ ਸੁਆਹ ਹੋ ਗਏ। ਹਾਲਾਂਕਿ ਥਾਣਾ ਸਦਰ ਪੁਲਿਸ ਵੱਲੋਂ ਅੱਗ ਲਗਾਉਣ ਵਾਲੇ ਕਿਸਾਨ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਬਾਗ਼ ਦੇ ਮਾਲਕ ਬਲਕਾਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਗਿੱਦੜ ਪਿੰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੀ 4 ਏਕੜ 5 ਕਨਾਲ 14 ਮਰਲੇ ਜਮੀਨ ਕਰੀਬ 10 ਸਾਲ ਤੋਂ ਲੀਚੀ ਅਤੇ ਆਲੂ ਬੁਖਾਰੇ ਦੀ ਬਾਗਬਾਨੀ ਦੀ ਖੇਤੀ ਕਰ ਰਿਹਾ ਹੈ। ਇਸ ਜਮੀਨ ਵਿੱਚ ਉਸ ਨੇ ਜਵੀ ਦਾ ਬੀਜ ਪਕਾਉਣ ਵਾਸਤੇ ਜਵੀ ਬੀਜੀ ਹੋਈ ਸੀ ਜਿਸਦੀ ਕਟਾਈ ਕਰਕੇ ਜਵੀ ਦਾ ਸਥਰ ਬਾਗ ਵਿੱਚ ਹੀ ਪਿਆ ਹੋਇਆ ਸੀ। ਉਸ ਦੇ ਬਾਗ ਦੇ ਨਾਲ ਹੀ ਬਲਬੀਰ ਸਿੰਘ ਵਾਸੀ ਹੱਲਾ ਦੀ ਜਮੀਨ ਲੱਗਦੀ ਹੈ। ਬੀਤੇ ਦਿਨ ਦੁਪਿਹਰ 2 ਵਜੇ ਦੇ ਕਰੀਬ ਬਲਬੀਰ ਸਿੰਘ ਨੇ ਆਪਣੀ ਕਣਕ ਦੇ ਵੱਢ ਨੂੰ ਅੱਗ ਲਗਾ ਦਿੱਤੀ ਜਿਸ ਨਾਲ ਅੱਗ ਵੱਧ ਕੇ ਉਸ ਦੇ ਬਾਗ ਵਿੱਚ ਵੀ ਪਹੁੰਚ ਗਈ ਹੈ ਅਤੇ ਉਸ ਦਾ 9 ਕਨਾਲਾ ਬਾਗ ਜਿਸ ਵਿੱਚ ਉਸ ਦੇ 50 ਬੂਟੇ ਲੀਚੀ ਅਤੇ 200 ਬੂਟੇ ਆਲੂ ਬੁਖਾਰੇ ਦੇ ਫੱਲ ਦੇ ਸਨ‌ ਪੂਰੀ ਤਰਾਂ ਸੜ ਕੇ ਸਵਾਹ ਹੋ ਗਏ ਹਨ। ਬਲਕਾਰ ਸਿੰਘ ਨੇ ਦੱਸਿਆ ਕਿ ਇਸ ਅੱਗ ਨਾਲ ਉਸ ਦਾ ਲਗਭਗ ਤੀਹ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਸ ਨੇ ਦੋਸ਼ੀ ਬਲਬੀਰ ਸਿੰਘ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦਿਆਂ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਹੈ।
ਦੂਜੇ ਪਾਸੇ ਥਾਣਾ ਸਦਰ ਦੇ ਐਸ ਐਚ ਓ ਅਮਨਦੀਪ ਸਿੰਘ ਨੇ ਦੱਸਿਆ ਕਿ ਆਪਣੇ ਖੇਤਾਂ ਦੀ ਨਾੜ ਨੂੰ ਅੱਗ ਲਗਾਉਣ ਵਾਲੇ ਬਲਬੀਰ ਸਿੰਘ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ

India Crime News

ShareTweetSend
Advertisement Advertisement Advertisement
ADVERTISEMENT
Previous Post

ਕੀ ਵਾਕਿਆ ਹੀ ਅਸੀਂ ਮਾਂ ਦਾ ਸਤਿਕਾਰ ਕਰਦੇ ਹਾਂ ?

Next Post

7 ਵਾ ਰਾਸ਼ਟਰ ਗਲੋਬਲ ਸੜਕ ਸੁਰੱਖਿਆ ਹਫਤਾ

India Crime News

India Crime News

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)