ਆਪ ਸਰਕਾਰ ਦੇ ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜੀ : ਜੈਇੰਦਰ ਕੌਰ
ਲੋਕਾਂ ਨਾਲ ਕੀਤੇ ਵਾਅਦੇ ਭਗਵੰਤ ਮਾਨ ਸਰਕਾਰ ਭੁੱਲ ਚੁੱਕੀ ਹੈ : ਹੀਰਾ ਵਾਲੀਆ
ਬਟਾਲਾ, 18 ਜੁਲਾਈ (ਸੁਖਨਾਮ ਸਿੰਘ ਹਰਮੇਸ਼ ਸਿੰਘ) – ਅੱਜ ਬਟਾਲਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਵਿਚ ਜਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਪ੍ਰਧਾਨਗੀ ਹੇਠ ਇਕ ਅਹਿਮ ਬੈਠਕ ਹੋਈ। ਜਿਸ ਵਿਚ ਭਾਜਪਾ ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਜੈਇੰਦਰ ਕੌਰ ਜੀ ਦਾ ਬਟਾਲਾ ਪਹੁੰਚਣ ਤੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਜੀ ਵੱਲੋਂ ਜ਼ਿਲ੍ਹਾ ਟੀਮ ਨਾਲ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਰਾਧਾ ਰਾਣੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਇਸ ਮੌਕੇ ਸੰਬੋਧਨ ਕਰਦਿਆਂ ਜੈਇੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਪੰਜਾਬ ਅੰਦਰ ਲਗਾਤਾਰ ਅਪਰਾਧਿਕ ਘਟਨਾਵਾਂ ਵੱਧ ਰਹੀਆਂ ਹਨ। ਆਮ ਲੋਕਾਂ ਦਾ ਜਿਉਣਾ ਵੀ ਦੁਬਰ ਹੋ ਗਿਆ ਹੈ। ਸਮਾਜ ਵਿਰੋਧੀ ਅਨਸਰ ਦਿਨ ਦਿਹਾੜੇ ਲੋਕਾਂ ਦੀ ਹੱਤਿਆਵਾਂ ਕਰ ਰਹੇ ਹਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਇਕ ਪਾਸੇ ਤਾਂ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ ਦੂਜੇ ਪਾਸੇ ਕਿਸਾਨ ਵਿਰੋਧੀ ਕਾਨੂੰਨ ਲੈਂਡ ਪੋÇਲੰਗ ਨੀਤੀ ਲਿਆ ਕੇ ਕਿਸਾਨਾਂ ਦੀਆਂ ਜਮੀਨਾਂ ਹੜੱਪਣ ਦੀ ਸਾਜਿਸ਼ ਕਰ ਰਹੀ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਕਜੁੱਟ ਹੋ ਕੇ ਭਗਵੰਤ ਮਾਨ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ ਡੱਟਣਾ ਹੋਵੇਗਾ ਤਾਂ ਜੋ ਸਰਕਾਰ ਲੋਕ ਮਾਰੂ ਫੈਸਲੇ ਲੈਣ ਤੋਂ ਬਾਜ ਆ ਸਕੇ। ਇਸ ਮੌਕੇ ਬੋਲਦਿਆਂ ਅੰਬਿਕਾ ਖੰਨਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਮਹਿਲਾਵਾਂ ਨੂੰ 1 ਹਜਾਰ ਰੁਪਏ ਦੇਣ ਦਾ ਦਾਅਵਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਉਹਨਾਂ ਕਿਹਾ ਕਿ ਸਰਕਾਰ ਆਪਣੇ ਕੀਤੇ ਹੋਏ ਵਾਅਦੇ ਭੁੱਲ ਚੁੱਕੀ ਹੈ ਅਤੇ ਪੂਰੀ ਤਰ੍ਹਾਂ ਸੱਤਾ ਦਾ ਸੁੱਖ ਭੋਗਣ ਵਿਚ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਲੋਕ ਵਿਰੋਧੀ ਫੈਸਲੇ ਲੈਣੇ ਬੰਦ ਨਹੀਂ ਕਰੇਗੀ ਤਾਂ ਭਾਜਪਾ ਮਹਿਲਾ ਮੋਰਚਾ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਹੋਵੇਗੀ।ਇਸ ਮੌਕੇ ਰਾਧਿਕਾ ਭੰਡਾਰੀ, ਕੁਸਮ ਸ਼ਰਮਾ, ਰੇਖਾ ਡਡਵਾਲ,ਸੋਨੀਆ ਸ਼ਰਮਾ ਪੂਨਮ ਕਾਂਸਰਾ, ਨਸੀਬ ਕੌਰ, ਸੁਦੇਸ਼ ਸ਼ਰਮਾ , ਸ਼ਕੁੰਤਲਾ , ਸ਼ੀਤਲ, ਰਜਵੰਤ ਕੌਰ, ਰਾਜ ਰਾਣੀ, ਸਰੋਜ,ਆਦਿ ਹਾਜਰ ਸਨ













