ਧਰਮ ਪ੍ਰਚਾਰ ਲਹਿਰ ਤਹਿਤ ਪਿੰਡ ਚਗੂਵਾਲਾ ਵਿਖੇ ਗੁਰਮਤਿ ਸਮਾਗਮ ਕੀਤੇ ਗਏ
ਮਹਾਨ ਅੰਮ੍ਰਿਤ ਸੰਚਾਰ ਸਮਾਗਮਾ ਵਿਚ ਸੰਗਤਾਂ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਤ ਕੀਤਾ ਗਿਆ।
23ਅਗਸਤ2024
ਗੁਰਦਾਸਪੁਰ-ਸੁਸ਼ੀਲ ਬਰਨਾਲਾ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਤਿੰਨ ਸੌ ਪੰਜਾਹ ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਭਾਈ ਦਿਆਲਾ ਜੀ ਦੇ ਤਿੰਨ ਸੌ ਪੰਜਾਹ ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤਿੰਨ ਸੌ ਪੰਜਾਹ ਸਾਲਾਂ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਪ੍ਰਧਾਨ ਸ ਹਰਜਿੰਦਰ ਸਿੰਘ ਧਾਮੀ ਜੀ ਅਤੇ ਸਕੱਤਰ ਧਰਮ ਪ੍ਰਚਾਰ ਸ ਬਲਵਿੰਦਰ ਸਿੰਘ ਕਾਹਲਵਾਂ ਜੀ ਦੀ ਅਗਵਾਈ ਹੇਠ ਧਰਮ ਪ੍ਰਚਾਰ ਲਹਿਰ ਤਹਿਤ ਪਿੰਡ ਚਗੂਵਾਲਾ ਵਿਖੇ ਗੁਰਮਤਿ ਸਮਾਗਮ ਕੀਤੇ ਗਏ ਸੰਗਤਾਂ ਨੂੰ ਗੁਰਬਾਣੀ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਅਤੇ ਸਹਿਜ ਪਾਠ ਅਰੰਭ ਕੀਤੇ ਗਏ ਸ਼ਤਾਬਦੀ ਸਮਾਗਮਾ ਨੂੰ ਸਮਰਪਿਤ ਤਖਤ ਸਾਹਿਬਾਨਾ ਤੇ ਕੀਤੇ ਜਾ ਰਹੇ ਮਹਾਨ ਅੰਮ੍ਰਿਤ ਸੰਚਾਰ ਸਮਾਗਮਾ ਵਿਚ ਸੰਗਤਾਂ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਤ ਕੀਤਾ ਗਿਆ। ਭਾਈ ਗੁਰਨਾਮ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਹਰੇਕ ਸਿੱਖ ਨੂੰ ਆਪ ਕਰਨਾ ਚਾਹੀਦਾ ਹੈ ਅਤੇ ਅੰਮ੍ਰਿਤ ਛਕ ਕੇ ਗੁਰੂ ਵਾਲਾ ਬਣਨਾ ਚਾਹੀਦਾ ਹੈ, ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਸ਼ਤਾਬਦੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਏ ਜਾ ਰਹੇ ਹਨ, ਵੱਖ ਵੱਖ ਥਾਵਾਂ ਤੋਂ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ ਉਥੇ ਪਿੰਡਾ ਕਸਬਿਆਂ ਵਿੱਚ ਵੀ ਸਾਨੂੰ ਉਪਰਾਲੇ ਕਰਕੇ ਸ੍ਰੀਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣਾ ਚਾਹੀਦਾ ਹੈ।
ਇਸ ਮੌਕੇ ਪ੍ਰਧਾਨ ਨਰਿੰਦਰ ਸਿੰਘ, ਭਾਈ ਕਰਤਾਰ ਸਿੰਘ ਹੈਡਗ੍ਰੰਥੀ,ਹਰਪਾਲ ਸਿੰਘ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਅਜੀਤ ਸਿੰਘ, ਸੂਬਾ ਸਿੰਘ ਮਸਤਾਨ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ














