ਖੇਤੀਬਾੜੀ ਵਿਭਾਗ ਅਤੇ ਪੁਲਿਸ ਵਿਭਾਗ ਦੀ ਟੀਮ ਪਿੰਡ ਐਨੋਕੋਟ ਅਤੇ ਚੀਮਾ ਕਲਾਂ ਪਹੁੰਚੀ
ਕਿਸਾਨਾਂ ਨੂੰ ਪਰਾਲੀ ਨੂੰ ਮਿੱਟੀ ਵਿੱਚ ਗਾਲਣ ਲਈ ਡੀ ਕੰਪੋਜ਼ਰ ਬਾਰੇ ਜਾਣਕਾਰੀ ਦਿੱਤੀ
ਜੇ ਕਿਸੇ ਕਿਸਾਨ ਵੀਰ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਲੋੜ ਹੋਵੇ ਤਾਂ ਜਿਲ੍ਹਾ ਪੱਧਰ ‘ਤੇ ਕੰਟਰੋਲ ਰੂਮ ਨੰਬਰ 1800-180-1852 ਨਾਲ ਕਰੋ ਸੰਪਰਕ
ਬਟਾਲਾ, 26 ਅਕਤੂਬਰ (ਸੁਖਨਾਮ ਸਿੰਘ ਹਰਮੇਸ਼ ਸਿੰਘ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਆਦਿੱਤਿਆ ਉੱਪਲ ਦੀਆਂ ਹਦਾਇਤਾਂ ਤਹਿਕ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਹਾਟ ਸਪੋਟ ਪਿੰਡਾਂ ਐਨੋਕੋਟ ਅਤੇ ਚੀਮਾ ਕਲਾਂ ਵਿਖੇ ਜਾਗਰੂਕਤਾ ਅਧੀਨ ਕੀਤਾ ਗਿਆ ਦੌਰਾ।
ਇਸ ਮੌਕੇ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਮੌਕੇ ਤੇ ਕੀਤਾ ਗਿਆ ਅਤੇ ਕਿਸਾਨਾਂ ਨੂੰ ਦੱਸਿਆ ਗਿਆ ਕ ਮਸ਼ੀਨਰੀ ਸਬਸਿਡੀ ਤੇ ਲੈਣ ਲਈ ਐਪਲੀਕੇਸ਼ਨ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਮਿੱਟੀ ਵਿੱਚ ਗਾਲਣ ਲਈ ਡੀ ਕੰਪੋਜ਼ਰ ਬਾਰੇ ਦੱਸਿਆ ਗਿਆ ਅਤੇ ਕਿਸਾਨਾਂ ਨੂੰ ਡੀਕੰਪੋਜਰ ਵੰਡੇ ਗਏ।
ਉਨ੍ਹਾਂ ਕਿਹਾ ਕਿ ਜਿਲ੍ਹਾ ਪੱਧਰ ‘ਤੇ ਕੰਟਰੋਲ ਰੂਮ ਨੰਬਰ 1800-180-1852 ਸਥਾਪਤ ਕੀਤਾ ਗਿਆ ਹੈ। ਜਿਸ ਵੀ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਲੋੜ ਹੈ, ਉਹ ਇਸ ਨੰਬਰ ‘ਤੇ ਸੰਪਰਕ ਕਰ ਸਕਦੇ ਹਨ ਅਤੇ ਖੇਤੀਬਾੜੀ ਵਿਭਾਗ ਵਲੋਂ ਜਲਦ ਤੋਂ ਜਲਦ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ।
ਇਸ ਮੌਕੇ ਸਰਪੰਚ ਅਮਨਦੀਪ ਸਿੰਘ , ਨੰਬਰਦਾਰ ਕਵਲਜੀਤ ਸਿੰਘ, ਕਲਸਟਰ ਇੰਚਾਰਜ ਦੀਪਕ ਕੁਮਾਰ, ਸਰਪੰਚ ਪਰਮਜੀਤ ਸਿੰਘ, ਗੁਰਵੰਤ ਸਿੰਘ, ਪੁਲਿਸ ਮੁਲਾਜ਼ਮ, ਜਗਦੀਸ਼ ਸਿੰਘ ਆਦਿ ਹਾਜ਼ਰ ਸਨ।














