ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

ਹੜ ਪ੍ਰਭਾਵਿਤ ਹਰ ਕਿਸਾਨ ਨੂੰ ਮੁਫ਼ਤ ਬੀਜ ਮੁਹੱਈਆ ਕਰਵਾਇਆ ਜਾਵੇਗਾ- ਰਮਨ ਬਹਿਲ
ਗੁਰਦਾਸਪੁਰ, 29 ਅਕਤੂਬਰ (ਸੁਸ਼ੀਲ ਬਰਨਾਲਾ ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕੀਤੇ ਗਏ ਵਾਅਦੇ ਅਨੁਸਾਰ ਮੁਫ਼ਤ ਬੀਜ ਦੇਣ ਦੀ ਸ਼ੁਰੂਆਤ ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਵਲੋਂ ਖੇਤੀਬਾੜੀ ਦਫ਼ਤਰ ਗੁਰਦਾਸਪੁਰ ਵਿਖੇ ਕੀਤੀ ਗਈ ਤੇ ਹੜ ਪ੍ਰਭਾਵਿਤ ਕਿਸਾਨਾਂ ਨੂੰ 500 ਬੈਗ ਕਣਕ ਦੇ ਬੀਜ ਦੇ ਵੰਡੇ ਗਏ।
ਕਿਸਾਨਾਂ ਨੂੰ ਬੀਜ ਵੰਡਣ ਤੋਂ ਬਾਅਦ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹਾਂ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦਾ ਐਲਾਨ ਕੀਤਾ ਗਿਆ ਸੀ ਅਤੇ ਪੰਜਾਬ ਸਰਕਾਰ ਦੇ ਕੀਤੇ ਹੋਏ ਵਾਅਦੇ ਅਨੁਸਾਰ ਗੁਰਦਾਸਪੁਰ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਰਾਹੀਂ ਭੇਜਿਆ 500 ਬੈਗ ਕਣਕ ਦਾ ਬੀਜ ਵੰਡਣ ਦੀ ਸ਼ੁਰੂਆਤ ਕੀਤੀ ਗਈ ਹੈ।
ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਦੇ ਬੀਜ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹੜ ਪ੍ਰਭਾਵਿਤ ਕਿਸਾਨ ਨੂੰ ਮੁਫਤ ਬੀਜ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਵਲੋਂ ਪਹਿਲਾਂ ਵੀ ਹੜ ਪੀੜਤਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਮਦਦ ਮੁਹੱਈਆ ਕਰਵਾਈ ਗਈ ਸੀ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਰਾਸ਼ੀ ਵੰਡੀ ਗਈ ਸੀ।
ਇਸ ਮੌਕੇ ਡਾਕਟਰ ਰਣਧੀਰ ਸਿੰਘ ਠਾਕੁਰ, ਮੁੱਖ ਖੇਤੀਬਾੜੀ ਅਫਸਰ ਨੇ ਨੇ ਕਿਹਾ ਕਿ ਹੜ ਪ੍ਰਭਾਵਿਤ ਕਿਸਾਨਾਂ ਨੂੰ ਮੁਫਤ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਅੱਜ ਉੱਨਤ ਕਿਸਮ ਦਾ 500 ਬੈਗ ਬੀਜ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਅਨਾਜ ਪੋਰਟਲ ਤੇ ਪ੍ਰਭਾਵਿਤ ਕਿਸਾਨ ਅਪਲਾਈ ਕਰਨ, ਜਿਸ ਦੀ ਮਾਲ ਮਹਿਕਮੇ ਵਲੋਂ ਤਸਦੀਕ ਕਰਨ ਉਪਰੰਤ ਬੀਜ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜ ਪ੍ਰਭਾਵਿਤ ਹਰ ਕਿਸਾਨ ਨੂੰ ਮੁਫਤ ਬੀਜ ਮੁਹੱਈਆ ਕਰਵਾਇਆ ਜਾਵੇਗਾ।
ਇਸ ਮੌਕੇ ਅਗਾਂਹਵਧੂ ਕਿਸਾਨ ਸੁੱਚਾ ਸਿੰਘ ਮੁਲਤਾਨੀ, ਮਨਜੀਤ ਸਿੰਘ ਤੇ ਹਰਮਨਜੀਤ ਸਿੰਘ ਏ.ਡੀ.ਓ, ਹਰਮਨਪ੍ਰੀਤ ਸਿੰਘ,ਪਰਮਜੀਤ ਸਿੰਘ ਤੇ ਮਨਜੀਤ ਕੋਰ ਏ.ਈ.ਓ ਅਤੇ ਕਿਸਾਨ ਮੌਜੂਦ ਸਨ।













