Friday, May 1, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਭਗਵੰਤ ਮਾਨ ਦਾ ਕਾਂਗਰਸ ਨੂੰ ਸਵਾਲ, ਕਿਹਾ-ਪੰਜ ਸਾਲਾਂ ਦੌਰਾਨ ਸੱਤਾ ’ਚ ਰਹੇ ਆਗੂ ਨਸ਼ੇ ਦੇ ਮੁੱਦੇ ’ਤੇ ਕਿਉਂ ਚੁੱਪ ਰਹੇ

admin by admin
February 25, 2022
in Punjab
Reading Time: 1 min read
0
Share on FacebookShare on TwitterWhatsapp

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਡਰੱਗ ਮਾਫੀਆ ਤੇ ਨਸ਼ੇ ਦੇ ਜਾਰੀ ਕਹਿਰ ਬਾਰੇ ਹੁਣ ਸੱਤਾਧਾਰੀ ਕਾਂਗਰਸ ਦੇ ਆਗੂ ਵੀ ਦੁਹਾਈ ਪਾਉਣ ਲੱਗੇ ਹਨ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੇ ਡੀ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਡਰੱਗ ਮਾਫੀਆ ਤੇ ਨਸ਼ੇ ਦੇ ਜਾਰੀ ਕਹਿਰ ਬਾਰੇ ਹੁਣ ਸੱਤਾਧਾਰੀ ਕਾਂਗਰਸ ਦੇ ਆਗੂ ਵੀ ਦੁਹਾਈ ਪਾਉਣ ਲੱਗੇ ਹਨ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਇਸ ਸੱਚ ਨੂੰ ਪ੍ਰਵਾਨ ਕਰ ਲਿਆ ਹੈ ਕਿ ਕਾਂਗਰਸ ਦੇ ਰਾਜ ਵਿਚ ਨਸ਼ੇ ਦਾ ਕਹਿਰ ਜਾਰੀ ਰਿਹਾ ਹੈ ਅਤੇ ਡਰੱਗ ਮਾਫੀਆ ਦਾ ਸਿਆਸੀ ਆਗੂਆਂ ਨਾਲ ਗਠਜੋੜ ਬਣ ਰਿਹਾ ਹੈ। ਮਾਨ ਨੇ ਕਾਂਗਰਸੀ ਆਗੂਆਂ ਨੂੰ ਕਿਹਾ ਕਿ ਉਹ ਹੁਣ ਪੰਜਾਬ ਦੇ ਮੁੱਦਿਆਂ ਬਾਰੇ ਦਿਖਾਵੇ ਦੀ ਚਿੰਤਾ ਕਰਨੀ ਛੱਡ ਦੇਣ, ਕਿਉਂਕਿ ਵੋਟਰਾਂ ਨੇ ਵੱਡੀ ਗਿਣਤੀ ਵੋਟਾਂ ਪਾ ਕੇ ਸੂਬੇ ਦੀ ਵਾਗਡੋਰ ਆਮ ਆਦਮੀ ਪਾਰਟੀ ਦੇ ਸਪੁਰਦ ਕਰ ਦਿੱਤੀ ਹੈ ਅਤੇ 10 ਮਾਰਚ ਤੋਂ ਬਾਅਦ ਪੰਜਾਬ ਦੀ ਫਿਜ਼ਾ ਬਦਲ ਜਾਵੇਗੀ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਮਾਨ ਨੇ ਦੋਸ਼ ਲਾਇਆ ਕਿ 2017 ’ਚ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਫੜ ਕੇ ਨਸ਼ਾ ਖ਼ਤਮ ਕਰਨ ਦੀ ਸਹੁੰ ਖਾਧੀ ਸੀ। ਕਾਂਗਰਸ ਦੇ ਆਗੂ ਪੰਜ ਸਾਲ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਰਾਜ-ਭਾਗ ਦਾ ਆਨੰਦ ਮਾਣਦੇ ਰਹੇ ਪਰ ਨਾ ਨਸ਼ਾ ਖ਼ਤਮ ਹੋਇਆ ਅਤੇ ਨਾ ਹੀ ਨਸ਼ੇ ਮਾਫੀਆ ਦੇ ਸਰਪ੍ਰਸਤ ਸਿਆਸੀ ਆਗੂਆਂ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਪੰਜਾਬ ਵਿੱਚੋਂ ਕਾਂਗਰਸ ਦਾ ਰਾਜ ਖ਼ਤਮ ਹੋ ਗਿਆ ਹੈ ਤਾਂ ਕਾਂਗਰਸ ਦੇ ਆਗੂ ਸੂਬੇ ਦੇ ਪੁਲਿਸ ਮੁਖੀ ਨੂੰ ਚਿੱਠੀਆਂ ਲਿਖ ਕੇ ਨਸ਼ੇ ਦਾ ਕਹਿਰ ਜਾਰੀ ਰਹਿਣ ਦੀ ਦੁਹਾਈ ਦੇ ਰਹੇ ਹਨ ਅਤੇ ਪੁਲਿਸ ਮੁਖੀ ਦੇ ਘਰ ਅੱਗੇ ਧਰਨਾ ਲਾਉਣ ਦੀ ਚਿਤਾਵਨੀ ਦੇ ਰਹੇ ਹਨ।

ਮਾਨ ਨੇ ਸਵਾਲ ਕੀਤੇ ਕਿ ਬੀਤੇ ਪੰਜ ਸਾਲਾਂ ਦੌਰਾਨ ਕਾਂਗਰਸ ਦੇ ਆਗੂ ਨਸ਼ੇ ਦੇ ਮੁੱਦੇ ’ਤੇ ਕਿਉਂ ਚੁੱਪ ਰਹੇ? ਕਾਂਗਰਸੀ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰਾਂ ਅੱਗੇ ਧਰਨੇ ਕਿਉਂ ਨਹੀਂ ਲਾਏ? ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ’ਤੇ ਕਾਂਗਰਸ ਸਰਕਾਰ ਨੇ ਕਾਰਵਾਈ ਕਿਉਂ ਨਹੀਂ ਕੀਤੀ? ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ 2017 ਤੋਂ ਹੀ ਪੰਜਾਬ ’ਚ ਡਰੱਗ ਮਾਫੀਆ ਅਤੇ ਨਸ਼ੇ ਦੇ ਕਹਿਰ ਬਾਰੇ ਆਵਾਜ਼ ਚੁੱਕਦੀ ਆ ਰਹੀ ਹੈ।

admin

ShareTweetSend
Advertisement Advertisement Advertisement
ADVERTISEMENT
Previous Post

Drug case: ਅਕਾਲੀ ਆਗੂ ਬਿਕਰਮ ਮਜੀਠੀਆ ਦਾ ਮੋਹਾਲੀ ਅਦਾਲਤ ਵਿੱਚ ਆਤਮ ਸਮਰਪਣ

Next Post

Punjab Elections 2022: ਅਮਿਤ ਸ਼ਾਹ ਦੇ ਬਿਆਨ ਤੋਂ ਪੰਜਾਬ ਦੇ ਆਗੂ ਪ੍ਰੇਸ਼ਾਨ, ‘ਆਪ’ ਨੂੰ ਸਭ ਤੋਂ ਵੱਧ ਡਰ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)