Friday, May 1, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਭੱਠਾ ਮਜ਼ਦੂਰ ਯੂਨੀਅਨ(ਏਕਟੂ) ਵੱਲੋਂ ਸ਼ਹਿਰ ਵਿਚ ਮੁਜਹਰਾ ਕਰ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਧਰਨਾ ਦਿੱਤਾ

admin by admin
April 26, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 26 ਅਪ੍ਰੈਲ (ਅੰਸ਼ੂ ਸ਼ਰਮਾ ) –  ਜ਼ਿਲਾ ਗੁਰਦਾਸਪੁਰ ਦੇ  ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਭੱਠਾ ਮਜ਼ਦੂਰ ਯੂਨੀਅਨ(ਏਕਟੂ) ਵੱਲੋਂ ਇਕ ਦਿਨ ਦੀ ਹੜਤਾਲ ਦਾ ਸੱਦਾ ਦੇ ਕੇ ਸ਼ਹਿਰ ਵਿਚ ਮੁਜਹਰਾ ਕਰ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਧਰਨਾ ਦਿੱਤਾ ਗਿਆ।ਜਿਸ ਵਿੱਚ ਭੱਠਾ ਮਜ਼ਦੂਰਾਂ ਦੇ ਰੇਟਾਂ ਸਬੰਧੀ, ਭੱਠਿਆਂ ਉੱਤੇ ਪਖਾਨਿਆਂ ਦੀ ਸੁਵਿਧਾ, ਪੀਣ ਵਾਲੇ ਸਾਫ ਪਾਣੀ ਦੇ ਪ੍ਰਬੰਧਾਂ,  ਲੋੜੋਂ ਵੱਧ ਨਾਜਾਇਜ਼ ਬਿਜਲੀ ਬਿੱਲਾਂ ਦੀ ਵਸੂਲੀ ਵਰਗੀਆਂ ਮੁੱਖ ਮੰਗਾਂ ਤੇ ਪ੍ਰਸ਼ਾਸ਼ਨ ਦਾ ਧਿਆਨ ਕੇਂਦਰਿਤ ਕਰਨ ਸਬੰਧੀ ਇਕੱਠ ਕੀਤਾ ਗਿਆ। ਇਸ ਮੌਕੇ ਭੱਠਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂਆ ਅਸ਼ਵਨੀ ਕੁਮਾਰ ਹੈਪੀ ਤੇ ਪ੍ਰਧਾਨ ਜੋਗਿੰਦਰ ਪਾਲ  ਨੇ ਗੱਲ ਰੱਖਦਿਆਂ ਕਿਹਾ ਕਿ ਪਿਛਲੇ ਬੀਤੇ

ਸਮੇਂ ਚ ਕਰੋਨਾ ਕਾਲ ਦੌਰਾਨ ਜਿੱਥੇ ਸਮੁੱਚੇ ਦੇਸ਼ ਦੇ ਉਦਯੋਗ ਤੇ ਕੰਮ ਕਾਰ ਤਬਾਹ ਹੋਏ ਹਨ ਉਥੇ ਵੱਡੇ ਪੱਧਰ ਤੇ ਮਜ਼ਦੂਰਾਂ ਦਾ ਆਰਥਿਕ ਤੇ ਸਮਾਜਿਕ ਨੁਕਸਾਨ ਹੋਇਆ ਹੈ, ਜਿਸ ਵੱਲ ਸਰਕਾਰ ਤੇ ਪ੍ਰਸ਼ਾਸਨ ਦਾ ਕੋਈ ਧਿਆਨ ਨਹੀਂ ਹੈ। ਓਹਨਾਂ ਕਿਹਾ ਕਿ ਭੱਠਿਆਂ ਉਪਰ ਕੰਮ ਕਰਨ ਵਾਲੇ ਮਜ਼ਦੂਰ,  ਜਿਹਨਾਂ ਵਿੱਚ ਵੱਡੀ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰ ਵੀ ਸ਼ਾਮਿਲ ਹਨ, ਭਰ ਗਰਮੀ ਤੇ ਸਰਦੀ ਵਿੱਚ, ਨਿਗੂਣੀ ਉਜਰਤ ਤੇ ਕੰਮ ਕਰਨ ਲਈ ਮਜਬੂਰ ਹਨ। ਜਦੋਂਕਿ ਉਹਨਾਂ ਨੂੰ ਸਾਫ ਪਾਣੀ, ਪਖਾਨਿਆਂ ਵਰਗੀਆਂ ਮੁਢਲੀਆਂ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਜਾਂਦਾ ਹੈ ਅਤੇ, ਭੱਠਾ ਮਾਲਕਾਂ ਵੱਲੋਂ ਜਬਰਨ 3000 ਪ੍ਰਤੀ ਘਰ ਬਿਜਲੀ ਦਾ ਬਿੱਲ ਵਸੂਲਿਆ ਜਾਂਦਾ ਹੈ ਜੋ ਕਿ ਸਰਾਸਰ ਗੈਰ ਕਾਨੂੰਨੀ ਤੇ ਧੱਕੇਸ਼ਾਹੀ ਹੈ। ਓਹਨਾਂ ਕਿਹਾ ਕਿ ਭੱਠਾ ਮਾਲਕਾਂ ਵੱਲੋਂ ਕੋਲੇ ਦੇ ਵਧੇ ਰੇਟਾਂ ਦਾ ਹਵਾਲਾ ਦਿੰਦੇ ਹੋਏ ਇਹ ਕਹਿਣਾ ਕਿ ਉਹ ਮਜਬੂਰ ਹਨ, ਇਹ ਕੋਝੀਆਂ ਹਰਕਤਾਂ ਹਨ, ਜਦੋਂਕਿ ਭੱਠਾ ਮਾਲਕ ਦੂਣੇ ਰੇਟ ਤੇ ਇੱਟ ਵੇਚ ਕੇ ਆਪਣੇ ਮੁਨਾਫੇ ਕੱਢ ਰਹੇ ਹਨ। ਓਹਨਾਂ ਅੱਗੇ ਕਿਹਾ ਕਿ ਯੂਨੀਅਨ ਵੱਲੋਂ ਲਗਾਤਾਰ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਵੀ ਪ੍ਰਸ਼ਾਸ਼ਨ ਕੁੰਭਕਰਨੀ ਨੀਂਦ ਸੁੱਤਾ ਹੈ। ਓਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੂਰਨ ਬਹੁਮਤ ਨਾਲ ਲੋਕਾਂ ਨੇ ਜਿਤਾਇਆ ਜਿਹੜੇ ਵਿੱਚ ਮਜ਼ਦੂਰਾਂ ਦੀ ਵੱਡੀ ਸ਼ਮੂਲੀਅਤ ਸੀ, ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਮਜ਼ਦੂਰਾਂ ਦੀ ਜ਼ਿੰਦਗੀ ਵਿੱਚ ਕੋਈ ਬਦਲਾਵ ਨਹੀਂ ਆਇਆ ਸਗੋਂ ਓਹਨਾਂ ਦੀ ਲੁੱਟ ਹੋਰ ਵੱਡੇ ਪੱਧਰ ਤੇ ਵਧੀ ਹੈ। ਇਸ ਸਮੇਂ ਯੂਨੀਅਨ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ  27 ਅਪ੍ਰੈਲ ਦੀ ਪ੍ਰਸ਼ਾਸਨ ਅਤੇ ਭੱਠਾ ਮਾਲਕਾਂ ਨਾਲ ਮੀਟੰਗ ਚ ਜੇਕਰ ਮਜ਼ਦੂਰਾਂ ਨੂੰ ਓਹਨਾਂ ਦੇ ਹੱਕ (ਸਮੇਤ ਉਜਰਤ) ਨਾ ਦਿੱਤੇ ਗਏ ਤਾਂ ਭੱਠਾ  ਮਜ਼ਦੂਰ ਯੂਨੀਅਨ ਵੱਲੋਂ ਵੱਡੇ ਪੱਧਰ ਤੇ ਸੰਘਰਸ਼ ਵਿੱਢਿਆ ਜਾਵੇਗਾ ਅਤੇ ਅਣਮਿਥੇ ਸਮੇਂ ਲਈ ਹੜਤਾਲ ਤੇ ਜਾਣ ਲਈ ਯੂਨੀਅਨ ਮਜਬੂਰ ਹੋਵੇਗੀ।ਜਿਸ ਦੀ ਜਿੰਮੇਵਾਰੀ ਪ੍ਰਸ਼ਾਸ਼ਨ ਦੀ ਹੋਵੇਗੀ। ਇਸ ਸਮੇਂ ਗੁਰਿੰਦਰ ਬਟਾਲਾ,ਰਾਜੂ ਬਟਾਲਾ,ਜੀਵਨ ਮਮੰਨ ਸੁਖਦੇਵ ਬਿੱਟਾ, ਪਾਲਾ, ਪਿੰਟਾ ਆਦਿ ਹਾਜ਼ਰ ਸਨ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

admin

ShareTweetSend
Advertisement Advertisement Advertisement
ADVERTISEMENT
Previous Post

ਪਿੰਡ ਥੰਮਣ, ਬਲਾਕ ਦੋਰਾਂਗਲਾ ਦੇ ਅਗਾਂਹਵਧੂ ਕਿਸਾਨ ਸਰਵਨ ਸਿੰਘ ਪਿਛਲੇ 30 ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਾਈ

Next Post

Valentino Rossi: Maverick Vinales can fight for title with Yamaha

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)