Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਪੰਜਾਬ ਸਰਕਾਰ ਵਿਰਸੇ ਨੂੰ ਸੰਭਾਲਣ ਤੇ ਟੂਰਿਜ਼ਮ ਨੂੰ ਉਤਸ਼ਾਹਤ ਕਰਨ ਲਈ ਦ੍ਰਿੜ ਸੰਕਲਪ-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ

admin by admin
May 17, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 17 ਮਈ (ਸ਼ਿਵਾ) –  ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ 17 ਮਈ 1746 ਨੂੰ ਯੁੱਧ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਸਿੰਘਾਂ-ਸਿੰਘਣੀਆਂ ਅਤੇ ਯੋਧਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਾਨੂੰਨੀ ਅਤੇ ਵਿਧਾਨਿਕ ਮਾਮਲੇ, ਖਾਣਾਂ ਅਤੇ ਭੂ-ਵਿਗਿਆਨ ਅਤੇ ਜੇਲ੍ਹ ਵਿਭਾਗ ਪੰਜਾਬ ਵਲੋਂ ਵਿਸ਼ੇਸ ਤੌਰ ’ਤੇ ਸ਼ਿਰਕਤ ਕਰਦਿਆਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ। ਇਸ ਮੌਕੇ ਸ੍ਰੀ ਅਮਨਸ਼ੇਰ ਸਿੰਘ ਸੈਰੀ ਕਲਸੀ, ਹਲਕਾ ਵਿਧਾਇਕ ਬਟਾਲਾ, ਐਡਵੋਕੈਟ ਅਮਰਪਾਲ ਸਿੰਘ ਹਲਕਾ ਵਿਧਾਇਕ ਕਾਦੀਆਂ, ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ, ਹਰਜੀਤ ਸਿੰਘ ਐਸ.ਐਸ.ਪੀ ਗੁਰਦਾਸਪੁਰ, ਅਮਨਦੀਪ ਕੋਰ ਐਸ.ਡੀ.ਐਮ ਗੁਰਦਾਸਪੁਰ, ਸ੍ਰੀ ਰਮਨ ਬਹਿਲ, ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਗੁਰਦੀਪ ਸਿੰਘ ਰੰਧਾਵਾ, ਸ. ਕਸ਼ਮੀਰ ਸਿੰਘ ਵਾਹਲਾ ਸਾਰੇ ਆਪ ਪਾਰਟੀ ਦੇ ਸੀਨੀਅਰ ਆਗੂ, ਤੇਜਿੰਦਰਪਾਲ ਸਿੰਘ ਸੰਧੂ, ਜਨਰਲ ਸਕੱਤਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ (ਸਾਬਕਾ ਵਧੀਕ ਡਿਪਟੀ ਕਮਿਸਨਰ ਗੁਰਦਾਸਪੁਰ) ਤੇ ਸੰਗਤਾਂ ਮੌਜੂਦ।

 

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਬੈਂਸ ਵਲੋਂ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ 13 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਉਸਾਰੇ ਗਏ 15 ਕਿਲੋਵਾਟ ਦੇ ਸੋਲਰ ਪਲਾਂਟ ਅਤੇ ਨਵੀਂ ਖੋਲ੍ਹੀ ਗਈ ਲਾਇਬਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਡਾ. ਮੋਹਿਤ ਮਹਾਜਨ ਚੇਅਰਮੈਨ ਗੋਲਡਨ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਲੋਂ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਦੇ ਵਿਕਾਸ ਕਾਰਜਾਂ ਲਈ 1 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ।

ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਿਰਸੇ ਨੂੰ ਸੰਭਾਲਣ ਅਤੇ ਟੂਰਿਜ਼ਮ ਨੂੰ ਪ੍ਰਮੋਟ ਕਰਨ ਲਈ ਦਿ੍ਰੜ ਸੰਕਲਪ ਹੈ ਅਤੇ ਗੁਰਦਾਸਪੁਰ ਜ਼ਿਲੇ ਅੰਦਰ ਸੈਰ-ਸਪਾਟਾ ਨੂੰ ਵਿਕਸਿਤ ਕਰਨ ਦੀਆਂ ਅਸੀਮ ਸੰਭਾਵਨਾਵਾਂ ਹਨ। ਉਨਾਂ ਕਿਹਾ ਕਿ ਅੱਜ ਉਹ, ਸ਼ਹੀਦਾਂ ਦੀ ਧਰਤੀ ਛੋਟਾ ਘੱਲੂਘਾਰਾ ਸਮਾਰਕ ਵਿਖੇ ਆਏ ਹਨ ਅਤੇ ਸ਼ਹੀਦਾਂ ਨੂੰ ਯਾਦ ਕਰਨ ਦਾ ਸੁਭਾਗ ਮਿਲਿਆ ਹੈ।

ਕੈਬਨਿਟ ਮੰਤਰੀ ਸ੍ਰੀ ਬੈਂਸ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਲੋਕਹਿੱਤ ਲਈ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਸਮੂਹਿਕ ਸਹਿਯੋਗ ਤੇ ਯਤਨਾਂ ਨਾਲ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਦੀ ਧਰਤੀ ਸੂਰਬੀਰ-ਯੋਧਿਆਂ ਦੀ ਧਰਤੀ ਹੈ ਅਤੇ ਇਥੇ ਮਹਾਰਾਜਾ ਰਣਜੀਤ ਸਿੰਘ ਵਰਗੇ ਮਹਾਨ ਸਪੂਤਾਂ ਨੇ ਪੰਜਾਬ ਦੀ ਧਰਤੀ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹੀ ਕੋਸ਼ਿਸ ਹੈ ਕਿ ਸੂਬੇ ਅੰਦਰ ਸਰਬਪੱਖੀ ਵਿਕਾਸ ਕਾਰਜਾਂ ਰਾਹੀਂ ਲੋਕਾਂ ਦੀ ਸੇਵਾ ਕੀਤੀ ਜਾਵੇ ਅਤੇ ਪੰਜਾਬ ਸੂਬੇ ਨੂੰ ਤਰੱਕੀ ਦੀ ਬੁਲੰਦੀਆਂ ਤਕ ਪਹੁੰਚਾਇਆ ਜਾਵੇ। ਇਸ ਮੌਕੇ ਉਨਾਂ ਜਿਲਾ ਪ੍ਰਸ਼ਾਸਨ ਗੁਰਦਾਸਪੁਰ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨਾਂ ਵਲੋਂ ਗੁਰਦਾਸਪੁਰ ਨੂੰ ਟੂਰਿਸਟ ਹੱਬ ਬਣਾਉਣ ਲਈ ਕੋਈ ਕੋਸ਼ਿਸ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪ੍ਰਸ਼ਾਸਨ ਅਤੇ ਆਪ ਪਾਰਟੀ ਦੇ ਆਗੂ, ਜੋ ਵੀ ਸੇਵਾ ਲਾਉਣਗੇ, ਉਸਨੂੰ ਪੂਰਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਰਬੀਰ, ਯੋਧਿਆ ਤੇ ਸ਼ਹੀਦਾਂ ਦੀ ਪੇਟਿੰਗ ਤਿਆਰ ਕਰਵਾਈਆਂ ਜਾ ਰਹੀਆਂ ਹਨ, ਜਿਸ ਲਈ 54 ਲੱਖ ਰੁਪਏ ਦੀ ਗਰਾਂਟ ਮਨਜੂਰ ਕਰ ਦਿੱਤੀ ਗਈ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਗੁਰਦਾਸਪੁਰ ਦੀ ਧਰਤੀ ਯੋਧਿਆ ਤੇ ਸੰਤਾਂ ਦੀ ਧਰਤੀ ਹੈ ਤੇ ਦੇਸ਼ ਦੀ ਸੇਵਾ ਵਿਚ ਗੁਰਦਾਸਪੁਰ ਵਾਸੀਆਂ ਨੇ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਜੋ ਕੋਮਾਂ ਆਪਣੇ ਇਤਿਹਾਸ ਨੂੰ ਭੁੱਲ ਜਾਂਦੀਆਂ ਹਨ, ਉਹ ਜਿੰਦਾ ਨਹੀਂ ਰਹਿੰਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਟੂਰਿਜ਼ਮ ਨੂੰ ਆਰਥਿਕਤਾ ਦੀ ਨਜ਼ਰ ਤੋਂ ਵੇਖਦਿਆਂ ਕਿਹਾ ਕਿ ਟੂਰਿਜ਼ਮ ਨੂੰ ਵਿਕਸਿਤ ਕਰਨ ਦੇ ਨਾਲ-ਨਾਲ ਜ਼ਿਲੇ ਅੰਦਰ ਆਰਥਿਕਤਾ ਨੂੰ ਵੀ ਬਹੁਤ ਵੱਡਾ ਹੁਲਾਰਾ ਮਿਲੇਗਾ ਅਤੇ ਸੈਲਾਨੀਆਂ ਦੇ ਆਉਣ ਨਾਲ ਰੋਜਗਾਰ ਦਾ ਖੇਤਰ ਵੀ ਵਧੇਗਾ। ਉਨਾਂ ਅੱਗੇ ਕਿਹਾ ਕਿ ਗੁਰਦਾਸਪੁਰ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ ਤੇ ਦੇਸ਼ ਦੇ ਖਾਤਰ ਗੁਰਦਾਸਪੁਰ ਵਾਸੀਆਂ ਵਲੋਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਗਈਆਂ ਹਨ ਅਤੇ ਇਥੇ ਸੈਨਿਕ ਸਕੂਲ ਖੋਲ੍ਹਣ ਦੀ ਵੱਡੀ ਲੋੜ ਹੈ ਤਾਂ ਨੋਜਵਾਨ ਦੇਸ਼ ਦੀ ਸੇਵਾ ਵਿਚ ਆਪਣਾ ਯੋਗਦਾਨ ਪਾ ਸਕਣ।

ਉਨਾਂ ਅੱਗੇ ਕਿਹਾ ਕਿ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਹੋਮ ਥੀਏਟਰ, ਲਾਇਬ੍ਰੇਰੀ ਤੇ ਸਾਰਾਗੜ੍ਹੀ ਸ਼ਹੀਦਾਂ ਦੀ ਗੈਲਰੀ ਸਥਾਪਤ ਕੀਤੀ ਗਈ ਹੈ। ਉਨਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਵਲੋਂ ਜਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਤੋਂ ਲੋਕਾਂ ਤੇ ਖਾਸਕਰਕੇ ਨੋਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਜਿਸ ਦੇ ਚਲਦਿਆਂ ਹਰ ਐਤਵਾਰ ਬਟਾਲਾ ਤੇ ਗੁਰਦਾਸਪੁਰ ਤੋਂ ਵਿਸ਼ੇਸ ਬੱਸਾਂ ਦੀ ਮੁਫਤ ਯਾਤਰਾ ਸ਼ੁਰੂ ਕੀਤੀ ਗਈ ਹੈ ਅਤੇ ਬਿਆਸ ਦਰਿਆ ਦੇ ਨੇੜਲੇ ਪਿੰਡ ਮੋਜੁਪਰ ਨੂੰ ਟਾਪੂਨੁਮਾ ਖੇਤਰ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਤੋਂ ਗੁਰਦਾਸਪੁਰ ਵਿਚਲੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੀ ਮੁਫਤ ਯਾਤਰਾ ਸ਼ੁਰੂ ਕਰਨ ਸਬੰਧੀ ਵੀ ਰੂਪਰੇਖਾ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਗੁਰਦਾਸਪੁਰ ਜਿਲੇ ਨੂੰ ਸੈਰ ਸਪਾਟਾ ਵਜੋਂ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ।

ਇਸ ਮੌਕੇ ਅਮਨਸ਼ੇਰ ਸਿੰਘ ਸੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕਰਦਿਆਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀ ਸ਼ਹੀਦਾਂ ਨੂੰ ਯਾਦ ਕਰੀਏ ਤੇ ਉਨਾਂ ਦੇ ਸੰਜੋਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੇ ਡਿਊਟੀ ਨਿਭਾਈਏ। ਉਨਾਂ ਕਿਹਾ ਕਿ ਨੋਜਵਾਨ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਅਤੇ ਜਿਲਾ ਪ੍ਰਸ਼ਾਸਨ ਵਲੋਂ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਸ਼ਹੀਦੀ ਸਮਾਗਮ ਨੋਜਵਾਨ ਪੀੜ੍ਹੀ ਲਈ ਬਹੁਤ ਲਾਭਦਾਇਕ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਵਿਚ ਨਵਾਂ ਬਦਲਾਅ ਆਇਆ ਹੈ ਤੇ ਸਾਰਿਆਂ ਦੇ ਸਹਿਯੋਗ ਨਾਲ ਨਵੇਂ ਸਮਾਜ ਦੀ ਸਿਰਜਨਾ ਕੀਤੀ ਜਾਵੇਗੀ।

ਇਸ ਮੌਕੇ ਸੰਬੋਧਨ ਕਰਦਿਆਂ ਆਪ ਪਾਰਟੀ ਦੇ ਆਗੂ ਤੇ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੈਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਸ਼ਹੀਦ ਹੋਏ ਯੋਧਿਆਂ ਨੂੰ ਕੋਟਿਨ ਕੋਟਿਨ ਪ੍ਰਣਾਮ ਕਰਦੇ ਹਨ, ਜਿਨਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿਚ ਵਿਚਰ ਰਹੇ ਹਾਂ। ਉਨਾਂ ਅੱਗੇ ਕਿਹਾ ਕਿ ਉਨਾਂ ਦੇ ਸਵਰਗਵਾਸੀ ਪਿਤਾ ਜਥੇਦਾਰ ਸੇਵਾ ਸਿੰਘ ਸੇਖਵਾਂ ਜੀ ਵਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਦੇ ਨਿਰਮਾਣ ਵਿਚ ਵੱਡਮੁੱਲਾ ਯੋਗਦਾਨ ਰਿਹਾ ਹੈ ਅਤੇ ਉਨਾਂ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਨਾਲ ਗਹਿਰਾ ਲਗਾਅ ਸੀ। ਉਨਾਂ ਅੱਗੇ ਕਿਹਾ ਕਿ ਸ਼ਹੀਦਾਂ ਨੂੰ ਸਾਡੀ ਸਾਰਿਆਂ ਦੀ ਸੱਚੀ ਸਰਧਾਂਜਲੀ ਇਹੀ ਹੋਵੇਗੀ ਕਿ ਅਸੀ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਵਿਚ ਸਹਿਯੋਗ ਕਰੀਏ।

ਇਸ ਤੋਂ ਪਹਿਲਾਂ ਤੇਜਿੰਦਰਪਾਲ ਸਿੰਘ ਸੰਧੂ ਜਨਰਲ ਸੈਕਟਰੀ ਜਿਲਾ ਹੈਰੀਟੇਜ ਸੁਸਾਇਟੀ ਤੇ ਸਾਬਕਾ ਏਡੀਸੀ ਗੁਰਦਾਸਪੁਰ ਨੇ ਸਮੂਹ ਸੰਗਤਾਂ ਨੂੰ ਜੀ ਆਇਆ ਆਖਿਆ ਤੇ ਜਿਲਾ ਹੈਰੀਟੇਜ ਸੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਸੰਖੇਪ ਵਿਚ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਵਲੋਂ ਗੁਰਦਾਸਪੁਰ ਜਿਲੇ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਸ਼ਾਨਦਾਰ ਯਤਨ ਕੀਤੇ ਗਏ ਹਨ। ਉਨਾਂ ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬੈਂਸ ਦੇ ਧਿਆਨ ਵਿਚ ਲਿਆਂਦਾ ਕਿ ਸ਼ਹੀਦੀ ਸਮਾਰਕ ਦੀ ਮੈਨਟੇਨਸ ਲਈ ਫੰਡਾਂ ਦੀ ਜਰੂਰਤ ਹੈ, ਸਮਾਰਕ ਦੇ ਸਾਹਣੇ ਲੰਘਦੀ ਡਰੇਨ ਦਾ ਸੁੰਦਰੀਕਰਨ ਕੀਤਾ ਜਾਵੇ, ਲਿੰਕ ਰੋਡ ਨੂੰ ਚੋੜਾ ਕੀਤਾ ਜਾਵੇ, ਇਤਿਹਾਸਕ ਤੇ ਧਾਰਮਿਕ ਪੇਟਿੰਗਜ਼ ਮੁਹੱਈਆ ਕਰਵਾਈਆਂ ਜਾਣ, ਕਲਾ ਕੇਂਦਰ ਗੁਰਦਾਸਪੁਰ ਦੇ ਵਿਕਾਸ ਕਾਰਜਾਂ ਲਈ ਵਿੱਤੀ ਸਹਾਇਤਾ ਦਿੱਤੀ ਜਾਵੇ ਸਮੇਤ ਵੱਖ-ਵੱਖ ਮੰਗਾਂ ਸਾਹਮਣੇ ਰੱਖੀਆਂ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਬੈਂਸ ਨੇ ਕਿਹਾ ਕਿ ਉਹ ਸਮਾਰਕ ਦੀੇ ਹੋਰ ਬਿਹਤਰੀ ਅਤੇ ਵਿਕਾਸ ਲਈ ਕਮ ਕਰਨਗੇ ਅਤੇ ਉਨਾਂ ਇਸ ਸਬੰਧੀ ਇਕ ਵਿਸਥਾਰ ਵਿਚ ਪ੍ਰੋਪੋਜਲ ਤਿਆਰ ਕਰਨ ਲਈ ਕਿਹਾ।

ਇਸ ਤੋਂ ਪਹਿਲਾਂ ਸਵੇਰੇ 10 ਵਜੇ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਜਾਵੇਗਾ, ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਤੇ ਪ੍ਰਮੁੱਖ ਹਸਤੀਆਂ ਨੂੰ ਸਨਮਾਨਤ ਕੀਤਾ ਗਿਆ। ਜਾਵੇਗਾ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਦਾ ਸ਼ਹੀਦੀ ਸਮਾਰਕ ਛੋਟਾ ਘੱਲੂਘਾਰਾ ਵਿਖੇ ਪਹੁੰਚਣ ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ। ਉਪਰੰਤ ਉਨਾਂ ਵਲੋਂ ਸ਼ਹੀਦੀ ਸਮਾਰਕ ਦਾ ਦੌਰਾ ਕੀਤਾ ਗਿਆ ਤੇ ਵੀਡੀਓ ਗੈਲਰੀ ਵਿਚ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ ਵਲੋਂ ਛੋਟਾ ਘੱਲੂਘਾਰਾ ਸ਼ਹੀਦੀ ਦਾ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬੈਂਸ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਸਬੰਧੀ ਪੁਸਤਕ ਵੀ ਰਿਲੀਜ਼ ਕੀਤੀ ਗਈ।

ਇਸ ਮੌਕੇ ਡਾ. ਸਤਨਾਮ ਸਿੰਘ ਨਿੱਜਰ, ਡੀ.ਡੀ.ਪੀ.ਓ ਗੁਰਦਾਸਪੁਰ ਡਾ. ਸੰਦੀਪ ਮਲਹੋਤਰਾ, ਗੁਰਜੀਤ ਸਿੰਘ ਬੀਡੀਪੀਓ, ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਸਕੱਤਰ ਹੈਰੀਟੇਜ ਸੁਸਾਇਟੀ ਗੁਰਦਾਸਪੁਰ, ਐਕਸੀਅਨ ਬਲਦੇਵ ਸਿੰਘ, ਐਕਸੀਅਨ ਰਜੇਸ਼ ਮੋਹਨ, ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣਾ ਵਿਭਾਗ, ਐਸ.ਡੀ.ਓ ਨਿਰਮਲ ਸਿੰਘ, ਲਵਜੀਤ ਸਿੰਘ, ਦਮਨਜੀਤ ਸਿੰਘ ਆਦਿ ਮੋਜੂਦ ਸਨ।

admin

ShareTweetSend
Advertisement Advertisement Advertisement
ADVERTISEMENT
Previous Post

ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਦਾ ਬਾਲ ਰਿਸਾਲਾ ਸੁਖ਼ਨ ਸੁਨੇਹੇ ਜਾਰੀ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਦਾਸਪੁਰ

Next Post

Here’s Some of the Best Sneakers on Display at London Fashion Week

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)