Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਝੋਨੇ ਦੀ ਸਿੱਧੀ ਬਿਜਾਈ ਦੇ ਨਾਲ ਫਸਲੀ ਵਿਭਿੰਨਤਾ ਅਪਣਾਉਣਾ ਸਮੇੇਂ ਦੀ ਮੁੱਖ ਲੋੜ- ਰਮਨ ਬਹਿਲ

ਪਿੰਡ ਬੱਬਰੀ ਨੰਗਲ ਵਿਖੇ ਰਮਨ ਬਹਿਲ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ

admin by admin
June 3, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 3 ਜੂਨ ( ਸ਼ਿਵਾ, ਅੰਸ਼ੂ ਸ਼ਰਮਾ) – ‘ ਪਾਣੀ ਦੇ ਰਾਖੇ’ ਮੁਹਿੰਮ ਤਹਿਤ ਅੱਜ ਪਿੰਡ ਬੱਬਰੀ ਨੰਗਲ ਵਿਖੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸ੍ਰੀ ਰਮਨ ਬਹਿਲ ਆਪ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਐਸ.ਐਸ. ਬੋਰਡ ਪੰਜਾਬ ਨੇ ਵਿਸ਼ੇਸ ਤੋਰ ’ਤੇ ਸ਼ਿਰਕਤ ਕੀਤੀ। ਇਸ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ, ਸਰਪੰਚ ਗੁਰਮੁੱਖ ਸਿੰਘ, ਹਿੱਤਪਾਲ ਸਿੰਘ, ਰਾਜਬੀਰ ਸਿੰਘ ਗੁਰਾਇਆ, ਲਖਵਿੰਦਰ ਸਿੰਘ, ਮਨਧੀਰ ਸਿੰਘ ਬਲਾਕ ਖੇਤੀਬਾੜੀ ਅਫਸਰ ਧਾਰੀਵਾਲ, ਡਾ. ਸੰਦੀਪ ਸਿੰਘ ਸਮੇਤ ਪਿੰਡ ਵਾਸੀ ਮੋਜੂਦ ਸਨ। ਇਸ ਮੌਕੇ ਅਗਾਂਹਵਧੂ ਕਿਸਾਨ ਹਰਜੀਤ ਸਿੰਘ ਵਲੋਂ ਸਾਢੇ ਤਿੰਨ ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ।

ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਸੂਬੇ ਭਰ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਫਸਲੀ ਵਿਭਿੰਨਤਾ ਕਰਨ ’ਤੇ ਵੀ ਜੋਰ ਦਿੱਤਾ ਜਾ ਰਿਹਾ ਹੈ, ਜਿਸਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਮੂੰਗੀ ਦੀ ਦਾਲ ’ਤੇ ਐਮਐਸਪੀ ਦੇਣ ਦਾ ਐਲਾਨ ਕੀਤਾ ਹੈ। ਧਰਤੀ ਹੇਠਲੇ ਪਾਣੀ ਦੇ ਲਗਾਤਾਰ ਘੱਟ ਰਹੇ ਪੱਧਰ ਦੀ ਗੱਲ ਕਰਦਿਆਂ ਰਮਨ ਬਹਿਲ ਨੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਅਗਲੇ 17 ਸਾਲਾਂ ਬਾਅਦ ਧਰਤੀ ਹੇਠਲਾ ਪਾਣੀ ਖਤਮ ਹੋ ਜਾਵੇਗਾ, ਜਿਸ ਲਈ ਸਾਨੂੰ ਹੁਣ ਤੋਂ ਸੰਭਲਣ ਦੀ ਲੋੜ ਹੈ। ਉਨਾਂ ਦੱਸਿਆ ਕਿ ਪਹਿਲਾਂ ਜਿਥੇ 3 ਤੋਂ 12 ਮੀਟਰ ਧਰਤੀ ਹੇਠਾ ਪਾਣੀ ਆਸਾਨੀ ਨਾਲ ਮਿਲ ਜਾਂਦਾ ਸੀ ਅੱਜ ਉਹ 30 ਮੀਟਰ ਹੇਠਾ ਚਲਾ ਗਿਆ ਹੈ ਅਤੇ ਜੇਕਰ ਅਸੀਂ ਹੁਣ ਵੀ ਨਾ ਸਮਝੇ ਤਾਂ ਆਉਣ ਵਾਲੀ ਪੀੜ੍ਹੀ ਸਾਨੂੰ ਕਦੇ ਮਾਅਫ ਨਹੀਂ ਕਰੇਗੀ। ਇਸ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਵੱਧ ਤੋਂ ਵੱਧ ਤਰਜੀਹ ਦੇਣ ਦੀ ਲੋੜ ਹੈ। ਉਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 4-5 ਹਜਾਰ ਤੱਕ ਦੀ ਲੇਬਰ ਬੱਚਦੀ ਹੈ ਅਤੇ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਤੋਂ ਬਾਅਦ ਕਣਕ ਦੀ ਫਸਲ ਦੇ ਝਾੜ ਵਿਚ ਵੀ ਵਾਦਾ ਹੁੁੰਦਾ ਹੈ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਇਸ ਮੌਕੇ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਵਿਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ। ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਇਸ ਲਈ ਕਿਸਾਨ ਸਮੇਂ ਦੀ ਮੁੱਖ ਲੋੜ ਨੂੰ ਸਮਝਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ। ਇਸ ਮੌਕੇ ਪਿੰਡ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਹਾਂਪੱਖੀ ਹੁੰਗਾਰਾ ਭਰਿਆ

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਕਣਕ ਦੇ ਵੱਢਾਂ ਨੂੰ ਪਾਣੀ ਦੇਣਾ, ਤਿੰਨ ਦਿਨਾਂ ਬਾਅਦ ਵੱਤਰ ਆਉਣ ਦੋ ਵਾਰ ਵਾਹ ਕੇ ਸਹਾਗਾ ਮਾਰ ਕੇ ਲੇਵਲ ਰਾਵਾ ਫੇਰਿਆ ਜਾਵੇ ਅਤੇ ਖੇਤ ਛੱਡ ਦਿਤਾ ਜਾਵੇ, ਬਿਜਾਈ ਤੋ 3 ਦਿਨ ਪਹਿਲਾਂ ਖੇਤ ਨੂੰ ਪਾਣੀ ਲਗਾਇਆ ਜਾਵੇ, 3 ਦਿਨਾਂ ਬਾਅਦ ਤੱਕ ਵੱਤਰ ਆਉਣ ਤੋ ਤੇ 2 ਵਾਰ ਵਾਹੁਣ ਉਪਰੰਤ 3 ਸੁਹਾਗੇ ਮਾਰੇ ਜਾਣ। ਉਸੇ ਦਿਨ ਬਿਜਾਈ ਸਵੇਰੇ ਜਾਂ ਸ਼ਾਮ ਵੇਲੇ ਕੀਤੀ ਜਾਵੇ। ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀਆਂ ਤੇ ਭਾਰੀਆਂ ਜਮੀਨਾਂ ਵਿੱਚ ਹੀ ਕਰੋ, ਹਲਕੀਆਂ ਜਮੀਨਾਂ ਵਿੱਚ ਝੋਨੇ ਦੀ ਸਿੱਧੀ ਨਾ ਕੀਤੀ ਜਾਵੇ ।

ਉਨਾਂ ਕਿਸਾਨਾਂ ਨੂੰ ਬੀਜ ਦੀ ਮਾਤਰਾ, ਨਦੀਨ ਨਾਸ਼ਕ ਦਵਾਈਆਂ ਅਤੇ ਖਾਂਦਾਂ ਦੀ ਵਰਤੋ ਸਬੰਧੀ ਉਨਾਂ ਦੱਸਿਆ ਕਿ ਪਰਮਲ ਵਾਸਤੇ 4 ਹਫਤੇ ਤੋਂ ਬਾਅਦ 1 ਬੈਗ ਯੂਰੀਆ , 6 ਹਫਤੇ ਬਾਅਦ 1 ਬੈਗ ਯੂਰੀਆਂ , 9 ਹਫਤੇ ਬਾਅਦ ਇੱਕ ਬੈਗ ਯੂਰੀਆ , ਬਾਸਮਤੀ ਵਾਸਤੇ – 3 ਹਫਤੇ ਬਾਅਫ 18 ਕਿਲੋ ਯੂਰੀਆਂ, 6 ਹਫਤੇ ਬਾਅਦ 18 ਕਿਲੋ ਯੂਰੀਆ, 9 ਹਫਤੇ ਬਾਅਦ 18 ਕਿਲੋ ਯੂਰੀਆਂ ਪਾਈ ਜਾਵੇ। ਉਨਾਂ ਕਿਹਾ ਕਿ ਡੀ. ਏ. ਪੀ. ਖਾਦ ਦੀ ਲੋੜ ਨਹੀ ਹੈ।

admin

ShareTweetSend
Advertisement Advertisement Advertisement
ADVERTISEMENT
Previous Post

ਮੂਸੇਵਾਲਾ ਦੇ ਕਾਤਲ 4 ਦਿਨ ਪਹਿਲਾ ਹੀ ਪੰਜਾਬ ਚ ਕੀਤੇ ਸੀ ਐਂਟਰ

Next Post

ਤਿੱਬੜੀ ਛਾਉਣੀ ਵਿੱਚ ਕੰਮ ਕਰਨ ਵਾਲੇ ਵਿਅਕਤੀ ਕੋਲੋ ਬਾਹਰੋਂ 200 ਨਸ਼ੀਲੇ ਕੈਪਸੂਲ ਹੋਏ ਬਰਾਮਦ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)