ਨਵੀਂ ਦਿੱਲੀ, 15 ਜੂਨ :
ਭਾਜਪਾ ਦੇ ਸਿੱਖ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ 1984 ਦੇ ਕਾਨਪੁਰ ਸਿੱਖ ਕਤਲੇਆਮ ਮਾਮਲੇ ਵਿਚ 38 ਸਾਲਾਂ ਬਾਅਦ ਨਿਆਂ ਮਿਲਿਆ ਹੈ ਤੇ ਇਕ ਮਾਮਲੇ ਵਿਚ 4 ਦੋਸ਼ੀ ਗ੍ਰਿਫਤਾਰ ਕਰ ਲਏ ਗਏ ਹਨ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸਿਰਸਾ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਨਿਰਾਲਾ ਨਗਰ ਕਾਨਪੁਰ ਵਿਚ ਹੋਏ ਸਿੱਖਾਂ ਦੇ ਕਤਲ ਦੇ ਸਬੰਧੀ ਕੇਸ ਵਿਚ ਕੀਤੀਆਂ ਗਈਆਂ ਹਨ।
ਉਹਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿਚ ਸੈਫੁੱਲਾ ਖਾਨ, ਯੋਗੇਂਦਰ ਸਿੰਘ ਉਰਫ ਬੱਚਨ, ਵਿਜੇ ਨਰਾਇਣ ਉਪਰ ਬੱਪਨ ਤੇ ਅਬਦੁਲ ਰਹਿਮਾਨ ਸਿਰਫ ਲੰਬੂ ਸ਼ਾਮਲ ਹਨ।
ਉਹਨਾਂ ਹੋਰ ਦੱਸਿਆ ਕਿ 2019 ਵਿਚ ਉਸ ਵੇਲੇ ਦਿੱਲੀ ਗੁਰਦੁਆਰਾ ਕਮੇਟੀ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਕੋਲ ਪਹੁੰਚ ਕੀਤੀ ਸੀ ਤੇ ਕਾਨਪੁਰ ਸਿੱਖ ਕਤਲੇਆਮ ਸਬੰਧੀ ਨਵੀਂ ਐਸ ਆਈ ਟੀ ਗਠਿਤ ਕਰ ਕੇ ਜਾਂਚ ਸ਼ੁਰੂ ਕੀਤੀ ਗਈ ਸੀ ਤੇ ਹੁਣ ਇਹ ਨਤੀਜਾ ਆ ਗਿਆ ਹੈ ਕਿ 38 ਸਾਲਾਂ ਬਾਅਦ 4 ਦੋਸ਼ੀਆਂ ਨੁੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਸਰਦਾਰ ਸਿਰਸਾ ਨੇ ਕਿਹਾ ਕਿ ਉਹ ਕਾਨਪੁਰ ਸਿੱਖ ਕਤਲੇਆਮ ਦੇ ਹੋਰ ਦੋਸ਼ੀ ਨੂੰ ਸਜ਼ਾ ਮਿਲਣੀ ਯਕੀਨੀ ਬਣਾਉਣਗੇ। ਉਹਨਾਂ ਨੇ ਮਾਮਲੇ ਵਿਚ ਕਾਰਵਾਈ ਲਈ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਯੂ ਪੀ ਦੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਦਾ ਧੰਨਵਾਦ ਕੀਤਾ।