Wednesday, April 29, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਜ਼ਿਲ੍ਹਾ ਵਾਸੀ ਆਨ-ਲਾਈਨ ਜੂਮ ਐਪ ਰਾਹੀਂ ਆਪਣੀ ਮੁਸ਼ਕਿਲ/ਸਮੱਸਿਆ ਹੱਲ ਕਰਵਾ ਸਕਦੇ ਹਨ-ਡਿਪਟੀ ਕਮਿਸ਼ਨਰ

ਆਨਲਾਈਨ ਜੂਮ ਮੀਟਿੰਗ ਤੋਂ ਇਲਾਵਾ ਜ਼ਿਲਾ ਵਾਸੀ 62393-01830 ਵਟਸਐਪ ਨੰਬਰ ’ਤੇ ਵੀ ਆਪਣੀ ਸ਼ਿਕਾਇਤ ਜਾਂ ਮੁਸ਼ਕਿਲ ਭੇਜ ਸਕਦੇ ਹਨ

admin by admin
June 22, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 22 ਜੂਨ (ਸ਼ਿਵਾ) –  ਮਾਣਯੋਗ ਮੁੱਖ ਮੰਤਰੀ ਪੰਜਾਬ, ਸ੍ਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਦੀਆਂ ਘਰਾਂ ਤੋਂ ਹੀ ਮੁਸ਼ਕਿਲਾਂ ਹੱਲ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਕਰਦਿਆਂ ਦੱਸਿਆ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਆਨ ਲਾਈਨ ਜੂਮ ਮੀਟਿੰਗ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਲੋਕ ਆਪਣੀ ਮੁਸ਼ਕਿਲ/ਸਮੱਸਿਆ ਦੱਸ ਸਕਦੇ ਹਨ, ਜਿਸ ਨੂੰ ਸਬੰਧਿਤ ਵਿਭਾਗ ਰਾਹੀਂ ਹੱਲ ਕਰਵਾਇਆ ਜਾਂਦਾ ਹੈ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਈ ਵੀ ਜ਼ਿਲਾ ਵਾਸੀ ਆਪਣੀ ਮੁਸ਼ਕਿਲ/ਸਮੱਸਿਆ ਰੋਜ਼ਾਨਾਂ ( ਸੋਮਵਾਰ ਤੋਂ ਸ਼ੁੱਕਰਵਾਰ-ਵਰਕਿੰਗ ਡੇਅ ਵਾਲੇ ਦਿਨ) ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਦਰਮਿਆਨ ਜੂਮ ਮੀਟਿੰਗ ਜ਼ਰੀਏ ਯੂਜਰ ਆਈ.ਡੀ 96469-76098 ਅਤੇ ਪਾਸਵਰਡ 22 ਲਗਾ ਕੇ, ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆ ਸਕਦੇ ਹਨ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜ਼ਿਲੇ ਦੀਆਂ ਸਾਰੀਆਂ ਤਹਿਸੀਲਾਂ, ਸਬ ਤਹਿਸੀਲਾਂ, ਸਮੂਹ ਕਾਰਜ ਸਾਧਕ ਨਗਰ ਕੋਂਸਲਾਂ, ਕਾਰਪੋਰੇਸ਼ਨ ਬਟਾਲਾ, ਸਮੂਹ ਬੀਡੀਪੀਓ, ਸੀਡੀਪੀਓ ਅਤੇ ਜਨਰਲ ਮੈਨੇਜਰ ਇੰਡਸਟਰੀ (ਜੀਐਮ-ਡੀਆਈ.ਸੀ) ਬਟਾਲਾ ਦੇ ਦਫਤਰਾਂ ਵਿਚ ਵੀ ਡਿਪਟੀ ਕਮਿਸ਼ਨਰ ਨਾਲ ਜੂਮ ਮੀਟਿੰਗ ਕਰਵਾਉਣ ਦੀ ਸਹੂਲਤ ਉਪਲੱਬਧ ਕਰਵਾਈ ਗਈ ਹੈ। ਲੋਕ ਆਪਣੇ ਨੇੜਲੇ ਉਪਰੋਕਤ ਕਿਸੇ ਵੀ ਦਫਤਰ ਵਿਚ ਜਾ ਕੇ ਆਪਣੀ ਮੁਸ਼ਕਿਲ, ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆ ਸਕਦੇ ਹਨ, ਜਿਸ ਨੂੰ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਇਆ ਜਾਂਦਾ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜੂਮ ਮੀਟਿੰਗ ਸ਼ੁਰੂ ਕਰਨ ਦਾ ਮੁੱਖ ਮੰਤਵ ਵੀ ਇਹੀ ਹੈ ਕਿ ਲੋਕ ਘਰੋਂ ਹੀ ਜਾਂ ਆਪਣੇ ਨੇੜਲੇ ਕਿਸੇ ਵੀ ਦਫਤਰ ਜਾ ਕੇ ਆਪਣੀ ਮੁਸ਼ਕਿਲ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆ ਸਕਦੇ ਹਨ। ਉਨਾਂ ਦੱਸਿਆ ਕਿ ਆਨਲਾਈਨ ਜੂਮ ਮੀਟਿੰਗ ਤੋਂ ਇਲਾਵਾ ਜ਼ਿਲਾ ਵਾਸੀ 62393-01830 ਵਟਸਐਪ ਨੰਬਰ ’ਤੇ ਵੀ ਆਪਣੀ ਸ਼ਿਕਾਇਤ ਜਾਂ ਮੁਸ਼ਕਿਲ ਭੇਜ ਸਕਦੇ ਹਨ।

ਅੱਜ ਆਨ-ਲਾਈਨ ਜੂਮ ਮੀਟਿੰਗ ਵਿਚ ਸ਼ਿਰਕਤ ਕਰਦਿਆਂ ਕੋਟਲੀ ਸੂਰਤ ਮੱਲ੍ਹੀ ਦੇ ਵਸਨੀਕ ਵਲੋਂ ਸਕੂਲ ਦਾ ਨਾਂਅ ਸ਼ਹੀਦ ਦੇ ਨਾਮ ਉੱਪਰ ਰੱਖਣ ਸਬੰਧੀ, ਪੈਟਰੋਲ ਪੰਪ ਖੋਲ੍ਹਣ ਲਈ ਐਨ.ਓ.ਸੀ ਲੈਣ ਸਬੰਧੀ, ਬਟਾਲਾ ਗਰਬੀ ਦੇ ਪਟਵਾਰੀ ਵਲੋਂ ਇੰਤਕਾਲ ਨਾ ਕਰਨ ਸਬੰਧੀ, ਬਟਾਲਾ ਦੇ 17 ਨੰਬਰ ਵਾਰਡ ਵਿਚ ਵਿਕਾਸ ਕੰਮ ਨਾ ਹੋਣ ਸਬੰਧੀ ਸਮੇਤ ਵੱਖ-ਵੱਖ ਮੁਸ਼ਕਿਲਾਂ/ਸਮੱਸਿਆਵਾਂ ਦੱਸੀਆਂ ਗਈਆਂ, ਜਿਨਾਂ ਨੂੰ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਸਬੰਧਤ ਵਿਭਾਗਾਂ ਨੂੰ ਮੌਕੇ ’ਤੇ ਆਦੇਸ਼ ਦਿੱਤੇ ਗਏ।

admin

ShareTweetSend
Advertisement Advertisement Advertisement
ADVERTISEMENT
Previous Post

ਗੁਰਦਾਸਪੁਰ ’ਚ ਪੁਲਸ ਚੌਂਕੀ ਨੇੜੇ ਗੁੰਡਾਗਰਦੀ ਦਾ ਨੰਗਾ ਨਾਂਚ, ਇਕ ਨੌਜਵਾਨ ਜ਼ਖਮੀ

Next Post

ਬੱਚੇ ਦੀ ਮੌਤ ਤੋਂ ਬਾਅਦ ਗੁਰਦਾਸਪੁਰ ਦੇ ਇਕ ਨਿਜੀ ਹਸਪਤਾਲ ਵਿੱਚ ਹੋਇਆ ਹੰਗਾਮਾ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)