Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਬਾਗਬਾਨੀ ਵਿਭਾਗ ਨੇ ਜੁਲਾਈ ਮਹੀਨੇ ਵਿੱਚ ਸਬਜ਼ੀਆਂ ਦੀ ਬਿਜਾਈ ਅਤੇ ਸਾਂਭ-ਸੰਭਾਲ ਦੇ ਨੁਕਤੇ ਦੱਸੇ

India Crime News by India Crime News
July 11, 2022
in Punjab, Uncategorized
Reading Time: 1 min read
0
ਬਾਗਬਾਨੀ ਵਿਭਾਗ ਨੇ ਜੁਲਾਈ ਮਹੀਨੇ ਵਿੱਚ ਸਬਜ਼ੀਆਂ ਦੀ ਬਿਜਾਈ ਅਤੇ ਸਾਂਭ-ਸੰਭਾਲ ਦੇ ਨੁਕਤੇ ਦੱਸੇ
Share on FacebookShare on TwitterWhatsapp

ਬਾਗਬਾਨੀ ਵਿਭਾਗ ਨੇ ਜੁਲਾਈ ਮਹੀਨੇ ਵਿੱਚ ਸਬਜ਼ੀਆਂ ਦੀ ਬਿਜਾਈ ਅਤੇ ਸਾਂਭ-ਸੰਭਾਲ ਦੇ ਨੁਕਤੇ ਦੱਸੇ

ਬਟਾਲਾ, 11 ਜੁਲਾਈ ( ਅਖਿਲ ਮਲਹੋਤਰਾ) – ਬਾਗਬਾਨੀ ਵਿਭਾਗ ਨੇ ਸਬਜ਼ੀ ਦੇ ਕਾਸ਼ਤਕਾਰਾਂ ਨੂੰ ਜੁਲਾਈ ਮਹੀਨੇ ਦੌਰਾਨ ਵੱਖ-ਵੱਖ ਸਬਜ਼ੀਆਂ ਦੀ ਬਿਜਾਈ ਅਤੇ ਸਾਂਭ-ਸੰਭਾਲ ਸਬੰਧੀ ਜਾਣਕਾਰੀ ਦਿੱਤੀ ਹੈ। ਬਟਾਲਾ ਦੇ ਬਾਗਬਾਨੀ ਵਿਕਾਸ ਅਫ਼ਸਰ ਸ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜੁਲਾਈ ਮਹੀਨੇ ਦੌਰਾਨ ਬੈਂਗਣ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਬੈਂਗਣ ਦੀ ਫਸਲ ਲਈ ਇੱਕ ਏਕੜ ਦੀ ਪਨੀਰੀ ਤਿਆਰ ਕਰਨ ਲਈ 300-400 ਗ੍ਰਾਮ ਬੀਜ 10-15 ਸੈ.ਮੀ. ਉੱਚੀਆਂ ਇੱਕ ਮਰਲੇ ਦੀਆਂ ਕਿਆਰੀਆਂ ਵਿੱਚ ਬੀਜੋ। ਬਿਜਾਈ ਤੋਂ ਪਹਿਲਾਂ ਬੀਜ ਨੂੰ 3 ਗ੍ਰਾਮ ਕੈਪਟਾਨ ਪ੍ਰਤੀ ਕਿੱਲੋ ਬੀਜ ਦੇ ਹਿਸਾਬ ਨਾਲ ਸੋਧ ਲਉ। ਬੈਂਗਣਾਂ ਵਿੱਚ ਫ਼ਲ ਅਤੇ ਸ਼ਾਖਾਂ ਦੇ ਗੜੂੰਏ ਦੀ ਰੋਕਥਾਮ ਲਈ 80 ਮਿ.ਲਿ. ਕੋਰਾਜ਼ਨ 18.5 ਐਸ ਸੀ ਜਾਂ 80 ਗ੍ਰਾਮ ਪ੍ਰੋਕਲੇਮ 5 ਐਸ ਜੀ ਨੂੰ 100 ਤੋਂ 125 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕੀਤਾ ਜਾ ਸਕਦਾ ਹੈ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਹਰਪ੍ਰੀਤ ਸਿੰਘ ਨੇ ਦੱਸਿਆ ਮੂਲੀ ਦੀ ਪੂਸਾ ਚੇਤਕੀ ਪੰਜਾਬ ਪਸੰਦ ਕਿਸਮ ਇਸ ਮਹੀਨੇ ਵਿੱਚ ਬਿਜਾਈ ਲਈ ਢੱੁਕਵੀ ਹੈ। ਪੂਸਾ ਚੇਤਕੀ ਕਿਸਮ ਦੀ ਮੂਲੀ ਛੋਟੀ ਤੇ ਦਰਮਿਆਨੀ ਮੋਟੀ ਚਿੱਟੇ ਰੰਗ ਦੀ ਅਤੇ ਅੱਗੋਂ ਖੁੰਡੀ ਹੁੰਦੀ ਹੈ। ਇਸ ਦੇ ਪੱਤੇ ਛੋਟੇ ਅਤੇ ਪੂਰੇ ਹੁੰਦੇ ਹਨ। 4-5 ਕਿਲੋ ਬੀਜ ਇੱਕ ਏਕੜ ਦੀ ਬਿਜਾਈ ਲਈ ਵਰਤੋ ਅਤੇ ਕਤਾਰਾਂ ਵਿੱਚ 45 ਸੈ.ਮੀ. ਅਤੇ ਬੂਟਿਆਂ ਵਿਚਕਾਰ 7.5 ਸੈ.ਮੀ. ਫ਼ਾਸਲਾ ਰੱਖਣਾ ਚਾਹੀਦਾ ਹੈ।

ਭਿੰਡੀ 4-6 ਕਿਲੋ ਕੈਪਟਾਨ ਨਾਲ ਸੋਧਿਆ (3 ਗ੍ਰਾਮ ਪ੍ਰਤੀ ਕਿਲੋ ਬੀਜ) ਬੀਜ ਪੰਜਾਬ-8 ਪ੍ਰਤੀ ਏਕੜ ਬੀਜੋ ਅਤੇ ਬਿਜਾਈ ਤੋਂ ਪਹਿਲਾਂ ਬੀਜ ਨੂੰ 24 ਘੰਟੇ ਪਾਣੀ ਵਿੱਚ ਭਿਉਂ ਦਿਉ। ਪੰਜਾਬ ਸੁਹਾਵਨੀ ਕਿਸਮ ਇਸ ਰੁੱਤ ਲਈ ਢੁੱਕਵੀਂ ਹੈ 15-20 ਟਨ ਗਲੀ ਸੜੀ ਰੂੜੀ ਅਤੇ 40 ਕਿਲੋ ਯੂਰੀਆ ਪ੍ਰਤੀ ਏਕੜ ਆਮ ਜ਼ਮੀਨਾਂ ਵਿੱਚ ਬਿਜਾਈ ਵੇਲੇ ਪਾਉ। ਯੂਰੀਆ ਦੀ ਦੂਜੀ ਕਿਸ਼ਤ (40 ਕਿਲੋ ਪ੍ਰਤੀ ਏਕੜ) ਪਹਿਲੀ ਤੁੜਾਈ ਉਪਰੰਤ ਪਾਉ।

ਰਵਾਂਹ 263 ਕਿਸਮ ਦਾ 8-10 ਕਿਲੋ ਬੀਜ ਇੱਕ ਏਕੜ ਦੀ ਬਿਜਾਈ ਲਈ ਕਤਾਰਾਂ ਵਿਚਕਾਰ 45 ਸੈ.ਮੀ. ਅਤੇ ਪੌਦਿਆਂ ਵਿਚਕਾਰ 15 ਸੈ.ਮੀ. ਦੇ ਫ਼ਾਸਲੇ ਤੇ ਬੀਜੋ। 45 ਕਿਲੋ ਯੂਰੀਆ, 100 ਕਿਲੋ ਸਿੰਗਲ ਸੁਪਰਫਾਸਫੇਟ ਅਤੇ 16 ਕਿਲੋ ਮਿਊਰੇਟ ਆਫ਼ ਪੋਟਾਸ਼ ਪ੍ਰਤੀ ਏਕੜ ਬਿਜਾਈ ਵੇਲੇ ਪਾਉ।

ਕੱਦੂ ਜਾਤੀ ਦੀਆਂ ਸਬਜ਼ੀਆਂ ਵਿੱਚ ਘੀਆ ਕੱਦੂ, ਘੀਆ ਤੋਰੀ, ਕਰੇਲਾ ਅਤੇ ਟੀਂਡੇ ਦਾ 2 ਕਿਲੋ ਬੀਜ ਪ੍ਰਤੀ ਏਕੜ ਅਤੇ ਵੰਗੇ ਦਾ 1 ਕਿਲੋ ਪ੍ਰਤੀ ਏਕੜ ਸਿਫ਼ਾਰਸ਼ ਮੁਤਾਬਕ ਬੀਜੋ।

ਬਾਗਬਾਨੀ ਅਫ਼ਸਰ ਨੇ ਦੱਸਿਆ ਕਿ ਫੁੱਲ ਗੋਭੀ ਦੀਆਂ ਅਗੇਤੀਆਂ ਢੁਕਵੀਆਂ ਕਿਸਮਾਂ ਦੀ ਪਨੀਰੀ 45 ਬਾਈ 30 ਸੈ.ਮੀ. ਦੇ ਫ਼ਾਸਲੇ ਤੇ ਖੇਤ ਵਿੱਚ ਲਾਉ। 40 ਟਨ ਗਲੀ ਸੜੀ ਰੂੜੀ, 55 ਕਿਲੋ ਯੂਰੀਆ, 155 ਕਿਲੋ ਸਿੰਗਲ ਸੁਪਰਫ਼ਾਸਫ਼ੇਟ ਅਤੇ 40 ਕਿਲੋ ਮਿਊਰੇਟ ਆਫ਼ ਪੋਟਾਸ਼ ਪ੍ਰਤੀ ਏਕੜ ਦੇ ਹਿਸਾਬ ਵਰਤੋ। ਯੂਰੀਆ ਦੀ ਦੂਜੀ ਕਿਸ਼ਤ (55 ਕਿਲੋ ਪ੍ਰਤੀ ਏਕੜ) ਲੁਆਈ ਤੋਂ ਚਾਰ ਹਫਤੇ ਬਾਅਦ ਪਾਉ।

ਸ਼ਕਰਕੰਦੀ ਦੀ ਕਿਸਮ ਪੀ ਐਸ ਪੀ 21 ਦੀਆਂ ਵੇਲਾਂ ਤੋਂ ਬਣਾਈਆਂ ਹੋਈਆਂ 25000-30000 ਕਟਿੰਗ ਵੱਟਾਂ ਤੇ 60 ਸੈ.ਮੀ. ਅਤੇ ਪੌਦਿਆਂ ਵਿਚਕਾਰ 30 ਸੈ.ਮੀ. ਦੇ ਫ਼ਾਸਲੇ ਤੇ ਲਾਓ। 10 ਟਨ ਰੂੜੀ ਦੀ ਖਾਦ, 125 ਕਿਲੋ ਕਿਸਾਨ ਖਾਦ, 155 ਕਿਲੋ ਸਿੰਗਲ ਸੁਪਰਫਾਸਫੇਟ ਅਤੇ 35 ਕਿਲੋ ਮਿਊਰੇਟ ਆਫ਼ ਪੋਟਾਸ਼ ਪ੍ਰਤੀ ਏਕੜ ਵਧੀਆ ਫ਼ਸਲ ਲੈਣ ਲਈ ਪਾਉ। ਬਾਗਬਾਨੀ ਅਫ਼ਸਰ ਨੇ ਕਿਹਾ ਜੁਲਾਈ ਮਹੀਨੇ ਅਸੀਂ ਵਿਭਾਗ ਦੀਆਂ ਸ਼ਿਫ਼ਾਰਸ਼ਾਂ ਨੂੰ ਅਮਲ ਵਿੱਚ ਲਿਆ ਕੇ ਸਬਜ਼ੀ ਦੀ ਉੱਤਮ ਕਾਸ਼ਤ ਕਰ ਸਕਦੇ ਹਾਂ।

India Crime News

ShareTweetSend
Advertisement Advertisement Advertisement
ADVERTISEMENT
Previous Post

ਪ੍ਰਸਿੱਧ ਸਮਾਜ ਸੇਵੀ ਸਵ: ਵਕੀਲ ਚੰਦ ਜੀ ਗੋਇਲ ਜੀ ਨੂੰ ਭੋਗ ਤੇ ਸ਼ਰਧਾਂਜਲੀ !

Next Post

ਕੈਬਨਿਟ ਮੰਤਰੀ ਧਾਲੀਵਾਲ ਤੇ ਹੋਰ ਆਗੂਆਂ ਨੇ ਉਪਦੇਸ਼, ਗੁਰਲੀਨ ਕਲਸੀ ਅਤੇ ਸੁਨੀਲ ਸੋਢੀ ਨੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

India Crime News

India Crime News

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)