ਗੁਰਦਾਸਪੁਰ (ਕਮਲਜੀਤ ਕੌਰ) ਜਿਵੇਂ ਹੀ ਲੋਹੜੀ ਅਤੇ ਬਸੰਤ ਦਾ ਤਿਉਹਾਰ ਆ ਰਿਹਾ ਹੈ।ਪਤੰਗਬਾਜ਼ੀ ਦਾ ਸ਼ੌਂਕ ਰੱਖਣ ਵਾਲੇ ਲੋਕ ਚਾਇਨਾ ਦੀ ਡੋਰ ਦੀ ਵਰਤੋਂ ਕਰਦੇ ਨਜ਼ਰ ਆਉਂਦੇ ਜਿਸ ਨਾਲ ਕਈ ਲੋਕ ਜ਼ਖ਼ਮੀ ਹੋ ਜਾਂਦੇ ਹਨ ਅਤੇ ਕਈ ਲੋਕਾਂ ਅਤੇ ਪੰਛੀਆਂ ਦੀਆਂ ਜਾਨਾਂ ਵੀ ਚਲੀਆਂ ਜਾਂਦੀਆਂ ਹਨ ਚਾਈਨਾ ਦੀ ਡੋਰ ਬਹੁਤ ਹੀ ਖਤਰਨਾਕ ਹੈ। ਤੇ ਪੰਜਾਬ ਦੇ ਵਿੱਚ ਚਾਈਨਾ ਦੀ ਡੋਰ ਦੀ ਵਿਕਰੀ ਉੱਤੇ ਪਾਬੰਦੀ ਲੱਗੀ ਹੋਈ ਹੈ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੀ ਲਗਾਤਾਰ ਡੋਰ ਵੇਚਣ ਵਾਲੀਆਂ ਦੁਕਾਨਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਦੇ ਤਹਿਤ ਹੀ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਭੈਣੀ ਮੀਆਂ ਖਾਂ ਦੇ ਬਜ਼ਾਰ ਵਿੱਚ ਡੋਰ ਵੇਚਣ ਵਾਲੀਆਂ ਦੁਕਾਨਾਂ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਛਾਪੇਮਾਰੀ ਕੀਤੀ ਗਈ। ਵੱਖ ਵੱਖ ਦੁਕਾਨਾਂ ਤੇ ਜਾ ਕੇ ਬਰੀਕੀ ਨਾਲ ਜਾਂਚ ਕੀਤੀ ਗਈ ਕਿ ਕੋਈ ਦੁਕਾਨਦਾਰ ਚਾਈਨਾ ਦੀ ਡੋਰ ਤਾਂ ਨਹੀ ਵੇਚ ਰਿਹਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ ਐਚ ਓ ਥਾਣਾ ਭੈਣੀ ਮੀਆਂ ਖਾਂ ਸੁਦੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਮਾਨਯੋਗ ਐਸ ਐਸ ਪੀ ਸਾਹਿਬ ਦੀਆਂ ਹਦਾਇਤਾਂ ਮੁਤਾਬਕ ਅੱਜ ਡੋਰ ਵੇਚਣ ਵਾਲੀਆਂ ਦੁਕਾਨਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਅਤੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਕੋਈ ਵੀ ਦੁਕਾਨਦਾਰ ਚਾਇਨਾ ਦੀ ਡੋਰ ਤਾਂ ਨਹੀ ਵੇਚ ਰਿਹਾ ਅਤੇ ਕਿਹਾ ਕਿ ਜੇ ਕੋਈ ਚਾਇਨਾ ਦੀ ਡੋਰ ਵੇਚਦਾ ਫੜਿਆ ਗਿਆ ਤਾਂ ਉਸ ਦੇ ਖਿਲਾਫ਼ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਨਾਲ ਹੀ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕੋਈ ਤੁਹਾਡੇ ਲਾਗੇ ਚਾਇਨਾ ਡੋਰ ਵੇਚਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ।














