ਅੰਮ੍ਰਿਤਸਰ: (ਰਾਜਾ ਕੋਟਲੀ )
ਐਕਸੀਡੈਂਟਾਂ ਨਾਲ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅੱਜ ਪੁਲਿਸ ਜਿਲਾ ਅਮ੍ਰਿਤਸਰ ਦਿਹਾਤੀ ਦੇ ਟਰੈਫਿਕ ਐਜੂਕੇਸ਼ਨ ਸੈਂਲ ਨੇ ਸਰਕਾਰੀ ਹਾਈ ਸਕੂਲ ਸੈਦਪੁਰ ਜਿਲਾ ਅਮਿ੍ਤਸਰ ਵਿਖੇ ਏ ਡੀ ਜੀ ਪੀ ਪੰਜਾਬ ਚੰਡੀਗੜ ਅਮਰਦੀਪ ਰਾਏ ਆਈ ਪੀ ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ ਐਸ ਪੀ ਸਵੰਪਨ ਸ਼ਰਮਾ ਆਈ ਪੀ ਐਸ ਅਤੇ ਐਸ ਪੀ ਹੈਡ ਕੁਆਟਰ ਸ੍ਰੀ ਮਤੀ ਜਸਵੰਤ ਕੋਰ ਦੇ ਹੁਕਮਾ ਅਨੁਸਾਰ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਏ ਐਸ ਆਈ ਇੰਦਰਮੋਹਣ ਸਿੰਘ ਅਤੇ ਹੈਡਕਾਂਸਟੇਬਲ ਮੇਜਰ ਸਿੰਘ ਨੇ ਬੱਚਿਆਂ ਨੂੰ ਟਰੈਫਿਕ ਬਾਰੇ ਜਾਣਕਾਰੀ ਦਿੱਤੀ ਕਿ 16ਸਾਲ ਤੋ ਘੱਟ ਉਮਰ ਵਾਲੇ ਬੱਚੇ ਬਿਨਾਂ ਲਾਈਸੈਂਸ ਕੋਈ ਵੀ ਵਹੀਕਲ ਨਾ ਚਲਾਉ / ਅਤੇ 18 ਸਾਲ ਤੋਂ
ਉਪਰ ਲਾਈਸੈਂਸ ਵਾਲੇ ਵਿਅਕਤੀ ਨੂੰ ਮੋਟਰਸਾਇਕਲ ਚਲਾਉਣ ਸਮੇਂ ਹੈਂਲਮਟ ਜਰੂਰ ਪਾਉਣ/ਫੋਰ ਵੀਲਰ ਚਲਾਉਦੇ ਸਮੇਂ ਸੀਟ ਬੈਲਟ ਜਰੂਰ ਲਗਾਉ/ ਡਰਾਇਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾਂ ਕਰੋ ਅਤੇ ਟਰੈਫਿਕ ਸਬੰਧੀ ਹੋਰ ਵੀ ਕਈ ਜਾਣਕਾਰੀਆਂ ਦਿੱਤੀਆਂ ਗਈਆਂ ਤਾਂ ਜੋ ਐਕਸੀਡੈਂਟਾਂ ਤੋ ਬਚਾ ਹੋ ਸਕੇ ਅਤੇ ਕੀਮਤੀ ਜਾਂਨਾ ਨੂੰ ਬਚਾਇਆ ਜਾ ਸਕੇ ਅਤੇ ਲੜਕੀਆਂ ਨੂੰ ਹੈਲਪਲਾਈਨ 181/112 ਤੋਂ ਜਾਣੂ ਕਰਵਾਇਆ ਅਤੇ ਸਕੂਲ ਆਉਦੇ ਜਾਂਦੇ ਸਮੇਂ ਰਸਤੇ ਵਿੱਚ ਕਿਸੇ ਅਨਜਾਣ ਵਿਅਕਤੀ ਕੋਲੋ ਕੋਈ ਚੀਜ਼ ਲੈ ਕੇ ਨਹੀ ਖਾਣੀ । ਬਾਰੇ ਵੀ ਪ੍ਰੇਰਿਤ ਕੀਤਾ ਅਤੇ ਵੱਧ ਰਹੇ ਨਸੇ਼, ਕਰਾਇਮ ਨੂ ਰੋਕਣ ਲਈ ਪੁਲਿਸ ਦੀ ਮਦਦ ਕਰਨ ਲਈ ਕਿਹਾ ਇਸ ਮੌਕੇ ਸਕੂਲ ਟੀਚਰ ਅਮਨਦੀਪ ਕੌਰ, ਰੁਪਿੰਦਰਜੀਤ ਕੌਰ, ਭਾਵਨਾ, ਬਲਜੀਤ ਕੌਰ, ਜਗਦੀਪ ਸਿੰਘ, ਗੁਰਜੀਤ ਸਿੰਘ, ਜਤਿੰਦਰ ਸਿੰਘ, ਨਵਜੋਤ ਸਿੰਘ ਅਤੇ ਹੋਰ ਟੀਚਰ ਸਹਿਬਾਨ ਵੀ ਹਾਜਰ ਸਨ !