(ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਤੇ ਪੰਜਾਬ ਦੇ ਕੈਬਿਨੇਟ ਮੰਤਰੀ ਡਾਕਟਰ ਇੰਦਰਬੀਰ ਸਿੰਘ ਜੀ ਨਾਸਰਕੇ ਚ ਸਕੂਲ ਦੇ ਇਨਾਮ ਵੰਡ ਸਮਾਰੋਹ ਚ ਕੀਤੀ ਸਿਰਕਤ )
(ਫ਼ਤਹਿਗੜ ਚੂੜੀਆਂ ) (ਰਾਜਾ ਕੋਟਲੀ )
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚੀਫ਼ ਖਾਲਸਾ ਦੀਵਾਨ ਨਾਸਰਕੇ ਚ ਚੀਫ਼ ਖਾਲਸਾ ਦੀਵਾਨ ਅੰਮ੍ਰਿਤਸਰ ਦੀ ਸਰਪ੍ਰਸਤੀ ਹੇਠ,ਮੈਂਬਰ ਇੰਚਾਰਜ ਅਜੀਤ ਸਿੰਘ ਬਸਰਾ, ਸ. ਮੋਹਨਜੀਤ ਸਿੰਘ ਭੱਲਾ , ਸ. ਕੁਲਵਿੰਦਰ ਸਿੰਘ ਮਰਵਾਹ,ਪ੍ਰਿੰਸੀਪਲ ਸੁੱਖਪ੍ਰੀਤ ਕੌਰ ਦੀ ਯੋਗ ਅਗਵਾਈ ਚ ਤੇ ਸਮੂਹ ਸਕੂਲ ਸਟਾਫ਼ ਦੇ ਸਹਿਯੋਗ ਨਾਲ਼ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਤੇ ਪੰਜਾਬ ਦੇ ਕੈਬਿਨੇਟ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿੱਝਰ ਜੀ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ |
ਪੱਤਰਕਾਰਾਂ ਨੂੰ ਜਾਣਕਾਰੀ ਦੇਂਦਿਆਂ ਸਕੂਲ ਦੇ ਪ੍ਰਿੰਸੀਪਲ ਸੁੱਖਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਚ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਤੇ ਪੰਜਾਬ ਦੇ ਕੈਬਿਨੇਟ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿੱਜਰ ਜੀ ਨੇ ਮੁੱਖ -ਮਹਿਮਾਨ ਵਜੋਂ ਸਿਰਕਤ ਕੀਤੀ ਤੇ ਹਲਕਾ ਇੰਚਾਰਜ ਫ਼ਤਹਿਗੜ ਚੂੜੀਆਂ ਤੇ ਪੰਜਾਬ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਵੀ ਮਹਿਮਾਨ ਵਜੋਂ ਇਸ ਸਮਾਗਮ ਦਾ ਹਿੱਸਾ ਬਣੇ |
ਪ੍ਰਿੰਸੀਪਲ ਸੁੱਖਪ੍ਰੀਤ ਕੌਰ ਨੇ ਦੱਸਿਆ ਕਿ ਸਾਡੇ ਸਕੂਲ ਦੇ ਵਿਦਿਆਰਥੀ ਜਿੱਥੇ ਵਿਦਿਆ ਦੇ ਖੇਤਰ ਵਿੱਚ ਉੱਚ ਅਹੁਦਿਆਂ ਤੇ ਪਹੁੰਚੇ ਹਨ ਤੇ ਬਹੁਤ ਸਾਰੇ ਵਿਦਿਆਰਥੀ ਵਿਦੇਸ਼ਾਂ ਚ ਸਕੂਲ ਦਾ ਤੇ ਪੰਜਾਬ ਦਾ ਨਾਂ ਉੱਚਾ ਕਰ ਰਹੇ ਹਨ |ਪੜ੍ਹਾਈ ਤੋਂ ਇਲਾਵਾ ਸਾਡੇ ਸਕੂਲ ਦੇ ਵਿਦਿਆਰਥੀ ਖੇਡਾਂ, ਧਾਰਮਿਕਤਾ , ਕੀਰਤਨ ਅਤੇ ਸੰਗੀਤ ਚ ਇਲਾਕੇ ਦੇ ਸਾਰੇ ਸਕੂਲਾਂ ਤੋਂ ਮੋਹਰੀ ਰਹਿੰਦੇ ਹਨ |ਸਾਡੀ ਇਸ ਸੈਸ਼ਨ ਵਿੱਚ ਕੋਸ਼ਿਸ਼ ਹੋਵੇਗੀ ਕਿ ਅਸੀਂ ਹੋਰ ਮਿਹਨਤ ਤੇ ਲਗਨ ਨਾਲ਼ ਬੱਚਿਆਂ ਨੂੰ ਬੁਲੰਦੀਆਂ ਤੇ ਪਹਿਚਾਉਣ ਦੀ ਕੋਸ਼ਿਸ ਕਰੀਏ |
ਇਸ ਦੇ ਉਪਰੰਤ ਮੁੱਖ-ਮਹਿਮਾਨ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਤੇ ਪੰਜਾਬ ਦੇ ਕੈਬਿਨੇਟ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਇੱਕੱਤਰ ਹੋਏ ਬੱਚਿਆਂ ਦੇ ਮਾਪਿਆਂ ਤੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਸਥਾ ਚੀਫ਼ ਖਾਲਸਾ ਦੀਵਾਨ ਇਸ ਸਕੂਲ ਨੂੰ ਸਹਿਰੀ ਸਕੂਲਾਂ ਦੇ ਬਰਾਬਰ ਲਿਆਉਣਾ ਚਾਹੁੰਦੀ ਹੈ |ਜੇਕਰ ਸੰਸਥਾ ਨੂੰ ਸਕੂਲ ਖੋਲਣ ਲਈ ਜਮੀਨ ਮਿਲ਼ ਜਾਵੇ,ਅਸੀਂ ਜਮੀਨ ਖ਼ਰੀਦ ਕੇ +2 ਤੱਕ ਸਕੂਲ ਖੋਲ ਸਕਦੇ ਹਾਂ ਤੇ ਸੀ. ਬੀ. ਐੱਸ. ਸੀ ਬੋਰਡ ਵੀ ਲਿਆ ਸਕਦੇ ਹਾਂ |
ਅੰਤ ਵਿੱਚ ਸੰਸਥਾ ਦੇ ਪ੍ਰਧਾਨ ਨੇ ਸਕੂਲ ਦੇ ਪੂਰੇ ਸਟਾਫ਼ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਬੱਚਿਆਂ ਦੁਵਾਰਾ ਪੇਸ਼ ਕੀਤੀਆਂ ਗਈਆਂ ਸਾਰੀਆਂ ਆਈਟਮਸ ਚ ਸਪੱਸਟ ਵਿਖਾਈ ਦੇ ਰਹੀ ਹੈ|ਉਹਨਾਂ ਕਿਹਾ ਕਿ ਬੱਚਿਆਂ ਦਾ ਟੈਲੇੰਟ ਵੇਖ ਕੇ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ, ਇਹ ਕੋਈ ਫ਼ਰਕ ਨਹੀਂ ਪੈਂਦਾ ਕਿ ਅਸੀਂ ਪਿੰਡ ਚ ਪੜ ਰਹੇ ਹਾਂ ਜਾਂ ਸ਼ਹਿਰ ਚ, ਉਹਨਾਂ ਨੇ ਗਿੱਧੇ ਦੀ ਆਈਟਮ ਨੂੰ ਲਾਜਵਾਬ ਦੱਸਿਆ ਤੇ ਕਿਹਾ ਅਜਿਹਾ ਗਿੱਧਾ ਯੂਨੀਵਰਸਿਟੀ ਦੀਆਂ ਕੁੜੀਆਂ ਵੀ ਨਹੀਂ ਪਾ ਸਕਦੀਆਂ |
ਇਸ ਮੌਕੇ ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੰਘੇੜਾ, ਬਲਾਕ ਪ੍ਰਧਾਨ ਲਵਪ੍ਰੀਤ ਸਿੰਘ, ਸੰਦੀਪ ਸਿੰਘ ਚੱਠਾ, ਕਰਮਜੀਤ ਸਿੰਘ ਘਣੀਏ ਕੇ ਬਾਂਗਰ, ਗੁਰਮੁਖ ਸਿੰਘ ਗੋਰਾ, ਬਲਾਕ ਪ੍ਰਧਾਨ ਮਲਕੀਅਤ ਸਿੰਘ ਅਤੇ ਆਪ ਆਗੂ ਗੁਰਵਿੰਦਰ ਸਿੰਘ ਕੋਟਲਾ ਬਾਮਾ ਵੀ ਹਾਜਰ ਸਨ|ਇਸ ਤੋਂ ਇਲਾਵਾ ਵਾਈਸ ਪ੍ਰਿੰਸੀਪਲ ਕਿਰਨਦੀਪ ਕੌਰ, ਸਿਮਰਨਜੀਤ ਕੌਰ, ਤਸਵੀਰ ਕੌਰ, ਅਮਨੀਤ ਕੌਰ, ਕਿਰਨਦੀਪ ਕੌਰ, ਸੁੱਚਾ ਸਾਗਰ, ਰਾਣਾ ਕੁਲਤਾਰ ਸਿੰਘ, ਡੀ. ਪੀ. ਮਨਜੀਤ ਸਿੰਘ, ਗਗਨਦੀਪ ਸਿੰਘ, ਗੁਰਪਿੰਦਰਜੀਤ ਕੌਰ, ਹਰਕਮਲ ਕੌਰ, ਸਰਬਜੀਤ ਕੌਰ, ਸਰਬਜੀਤ ਕੌਰ, ਮਨਦੀਪ ਕੌਰ ਆਦਿ ਹਾਜਰ ਸਨ |
ਕੈਪਸ਼ਨ : ਪ੍ਰੋਗਰਾਮ ਦੌਰਾਨ ਗਿੱਧਾ ਪਾਉਂਦੀਆਂ ਹੋਈਆਂ ਕੁੜੀਆਂ