ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਗੁਰਦਾਸਪੁਰ ਵਿਜੇ ਅਜ ਅੰਮ੍ਰਿਤ ਸੰਚਾਰ ਕਰਵਾਇਆ
ਗੁਰਦਾਸਪੁਰ ਸੁਸ਼ੀਲ ਕੁਮਾਰ ਬਰਨਾਲਾ-:
ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਮਾਨਯੋਗ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਵੋਕੇਟ ਸ ਹਰਜਿੰਦਰ ਸਿੰਘ ਜੀ ਵਲੋ ਸੁਰੂ ਕੀਤੀ ਗਈ ਅੰਮ੍ਰਿਤ ਛਕੋ ਸਿੰਘ ਸਜੋ ਲਹਿਰ ਤਹਿਤ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਗੁਰਦਾਸਪੁਰ ਵਿਜੇ ਅਜ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 353 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਪਜ ਪਿਆਰੇ ਸਾਹਿਬਾਨ ਸ੍ਰੀ ਅਕਾਲ ਤਖਤ ਸਾਹਿਬ ਤੋ ਪਹੁੰਚੇ। ਅੰਮ੍ਰਿਤ ਅਭਿਲਾਖੀਆ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਭੇਟਾ ਰਹਿਤ ਦਿਤੇ ਗਏ।