ਪਿੰਡ ਬਹਿਲੋਲਪੁਰ ਵਿਖੇ ਸਤਨਾਮ ਸਿੰਘ ਪਰਿਵਾਰ ਨੇ ਨਵ ਨਿਯੁਕਤ ਚੇਅਰਮੈਨ ਰਣਜੇਤ ਬਾਠ ਨੂੰ ਕੀਤਾ ਸਨਮਾਨਿਤ
ਡੇਰਾ ਬਾਬਾ ਨਾਨਕ : 18 ਜੂਨ ਸਰਹੱਦੀ ਵਿਧਾਨ ਸਭਾ ਹਲਕਾ ਅਧੀਨ ਆਉਂਦੇ ਕਸਬਾ ਕਲਾਨੌਰ ਤੋਂ ਨਵ ਨਿਯੁਕਤ ਚੇਅਰਮੈਨ ਰਣਜੇਤ ਸਿੰਘ ਬਾਠ ਨੂੰ ਅੱਜ ਸ਼ਾਮ ਹਲਕੇ ਦੇ ਪਿੰਡ ਬਹਿਲੋਲਪੁਰ ਦੇ ਵਸਨੀਕ ਸ੍ਰ ਸਤਨਾਮ ਸਿੰਘ ਤੇ ਪਰਿਵਾਰ ਵੱਲੋਂ ਨਵ ਨਿਯੁਕਤ ਚੇਅਰਮੈਨ ਰਣਜੇਤ ਸਿੰਘ ਬਾਠ ਨੂੰ ਆਪਣੇ ਘਰ ਚਾਹ ਪਾਰਟੀ ਦੇ ਪ੍ਰੋਗਰਾਮ ਤੇ ਬੁਲਾ ਕੇ ਉਨ੍ਹਾਂ ਨੂੰ ਚੇਅਰਮੈਨ ਬਣਨ ਤੇ ਵਧਾਈ ਦਿੱਤੀ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਰਣਜੇਤ ਸਿੰਘ ਬਾਠ ਨੇ ਦੱਸਿਆ ਕਿ ਬੇਸ਼ੱਕ ਪਾਰਟੀ ਨੇ ਮੈਨੂੰ ਕਲਾਨੌਰ ਤੋਂ ਬਤੋਰ ਚੇਅਰਮੈਨ ਲਗਾਇਆ ਹੈ ਪਰ ਜਨਤਾ ਦਾ ਪਿਆਰ ਸਾਰੇ ਹਲਕੇ ਦੇ ਲੋਕਾਂ ਵੱਲੋਂ ਮਿਲ ਰਿਹਾ ਹੈ। ਉਨ੍ਹਾਂ ਅੱਗੇ ਉਨ੍ਹਾਂ ਪਾਰਟੀ ਹਾਈਕਮਾਂਡ ਤੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਜੀ ਤਹਿਦਿਲੋਂ ਧੰਨਵਾਦ ਕੀਤਾ ਅਤੇ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਤੋਂ ਜ਼ਿਲ੍ਹਾ ਮੀਡੀਆ ਇੰਚਾਰਜ ਡੀ ਐੱਸ ਖਾਲਸਾ, ਮਨਬੀਰ ਸਿੰਘ ਦਾਬਾਂਵਾਲ, ਵਿਲੀਅਮ ਛਾਬੜਾ ਧਿਆਨਪੁਰ, ਬਲਜੀਤ ਸਿੰਘ ਖਹਿਰਾ,,ਪ੍ਰੀਤਮ ਸਿੰਘ ਸੰਘੇੜਾ, ਸਤਨਾਮ ਸਿੰਘ ਬਾਜਵਾ ਅਤੇ ਪਰਿਵਾਰ ਵੱਲੋਂ ਸ੍ਰ ਸਤਨਾਮ ਸਿੰਘ ਬਹਿਲੋਲਪੁਰ, ਹਰਜੀਤ ਸਿੰਘ, ਸੁਰਜੀਤ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ ।