ਵਿਧਾਇਕ ਸੈਰੀ ਕਲਸੀ ਨੂੰ ਆਮ ਆਦਮੀ ਪਾਰਟੀ ਦਾ ਮੀਤ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਕੰਮ : ਇੰਸ. ਦੀਪਕ ਕੁਮਾਰ
ਆਬਕਾਰੀ ਇੰਸ. ਦੀਪਕ ਕੁਮਾਰ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਕੀਤਾ ਸਨਮਾਨਿਤ
ਬਟਾਲਾ, 17 ਜੂਨ (ਸੁਖਨਾਮ ਸਿੰਘ) : ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਪੰਜਾਬ ਵਿਚ ਨੌਜਵਾਨ ਅਤੇ ਜੁਝਾਰੂ ਚਿਹਰਿਆਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ, ਇਸ ਨਾਲ ਪਾਰਟੀ ਹੇਠਲੇ ਪੱਧਰ ‘ਤੇ ਹੋਰ ਮਜਬੂਤ ਹੋਵੇਗੀ। ਇਹ ਵਿਚਾਰ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਪਾਰਟੀ ਦਾ ਪੰਜਾਬ ਮੀਤ ਪ੍ਰਧਾਨ ਬਣਨ ’ਤੇ ਵਧਾਈ ਦੇਣ ਮੌਕੇ ਉਨ੍ਹਾਂ ਨੂੰ ਸਨਮਾਨਿਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਬਕਾਰੀ ਵਿਭਾਗ ਦੇ ਇੰਸ. ਦੀਪਕ ਕੁਮਾਰ ਨੇ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਹਲਕਾ ਵਿਧਾਇਕ ਸ਼ੈਰੀ ਕਲਸੀ, ਜੋ ਕਿ ਮੱਧ ਪ੍ਰਦੇਸ ਚੋਣਾਂ ਦੇ ਮੱਦੇਨਜਰ ਪਾਰਟੀ ਵੱਲੋਂ ਦਿੱਤੀਆਂ ਗਈਆਂ ਅਹਿਮ ਜਿੰਮੇਵਾਰੀਆਂ ਨੂੰ ਬਾਖੂਬੀ ਨਿਭਾਅ ਰਹੇ ਹਨ, ਨੂੰ ਪੰਜਾਬ ਦੀ ਵੱਡੀ ਜਿੰਮੇਵਾਰੀ ਦੇ ਕੇ ਪਾਰਟੀ ਹਾਈਕਮਾਂਡ ਵਲੋਂ ਬਟਾਲਾ ਦਾ ਮਾਣ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੈਰੀ ਕਲਸੀ ਜਿੱਥੇ ਲੋਕਾਂ ਨੂੰ ਇੱਕਜੁਟ ਕਰਕੇ ਪਾਰਟੀ ਦੀ ਮਜਬੂਤੀ ਲਈ ਕੰਮ ਕਰ ਰਹੇ ਹਨ, ਉੱਥੇ ਹੀ ਇਸ ਖੇਤਰ ਦਾ ਮੁੱਖ ਚਿਹਰਾ ਬਣ ਕੇ ਉੱਭਰੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਸੈਰੀ ਕਲਸੀ ਵੱਲੋਂ ਪਾਰਟੀ ਨੂੰ ਮਜਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਹਲਕਾ ਬਟਾਲਾ ਦੇ ਲੋਕ ਵੱਡੀ ਗਿਣਤੀ ’ਚ ਵਿਧਾਇਕ ਸੈਰੀ ਕਲਸੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਵਿਧਾਇਕ ਸੈਰੀ ਕਲਸੀ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਵਿਧਾਇਕ ਸੈਰੀ ਕਲਸੀ ਨੂੰ ਪੰਜਾਬ ਦਾ ਮੀਤ ਪ੍ਰਧਾਨ ਬਣਾਉਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।