ਗੁਰਮਤਿ ਸਿਖਲਾਈ ਕੈਂਪ ਵਿਚ ਭਾਗ ਲੈਣ ਵਾਲੇ ਵਿਦਿਆਰਥੀਆ ਨੂੰ ਧਰਮ ਪ੍ਰਚਾਰ ਕਮੇਟੀ ਵਲੋ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਗੁਰਦਾਸਪੁਰ ਸੁਸ਼ੀਲ ਕੁਮਾਰ ਬਰਨਾਲਾ-:
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਨਯੋਗ ਪ੍ਰਧਾਨ ਸਾਹਿਬ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਅਤੇ ਸਕੱਤਰ ਧਰਮ ਪ੍ਰਚਾਰ ਕਮੇਟੀ ਸ ਬਲਵਿਦਰ ਸਿੰਘ ਕਾਹਲਵਾ ਦੀ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਗੁਰਦਾਸਪੁਰ ਦੇ ਪਿੰਡ ਭੁਲੇਚਕ ਵਿਖੇ ਮਿਤੀ 2/7/2023 ਤੋ ਚਲ ਰਹੇ ਗੁਰਮਤਿ ਸਿਖਲਾਈ ਕੈਂਪ ਦੀ ਅਜ ਸਮਾਪਤੀ ਵੇਲੇ ਗੁਰਮਤਿ ਸਮਾਗਮ ਕੀਤੇ ਗਏ ਜਿਸ ਵਿਚ ਵਿਸ਼ੇਸ਼ ਤੌਰ ਤੇ ਮੁਖ ਮਹਿਮਾਨ ਦੇ ਤੌਰ ਤੇ ਸ ਸੁਰਜੀਤ ਸਿੰਘ ਤੁਗਲਵਾਲ ਮੈਬਰ ਅੰਤਿ੍ਗ ਕਮੇਟੀ ਨੇ ਹਾਜ਼ਰੀ ਭਰੀ ਅਤੇ ਸਿਖ ਸੰਗਤਾ ਨਾਲ ਗੁਰਮਤਿ ਵਿਚਾਰਾ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਧਰਮ ਪ੍ਰਚਾਰ ਅਤੇ ਵਿਦਿਆ ਦੇ ਖੇਤਰ ਵਿਚ ਅਤੇ ਹੋਰ ਖੇਤਰਾਂ ਵਿਚ ਕੀਤੇ ਜਾ ਰਹੇ ਕਾਰਜਾ ਤੋ ਸਿਖ ਸੰਗਤਾ ਨੂੰ ਜਾਣੂ ਕਰਵਾਇਆ ਗਿਆ, ਗੁਰਮਤਿ ਸਿਖਲਾਈ ਕੈਂਪ ਵਿਚ ਭਾਗ ਲੈਣ ਵਾਲੇ ਵਿਦਿਆਰਥੀਆ ਨੂੰ ਧਰਮ ਪ੍ਰਚਾਰ ਕਮੇਟੀ ਵਲੋ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।