ਕੰਵਰਦੀਪ ਸਿੰਘ, ਚੇਅਰਮੈਨ ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਪੰਜਾਬ ਵਲੋਂ ਬਟਾਲਾ ਦਾ ਦੌਰਾ
ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਕਰਨ ਲਈ ਕਮਿਸ਼ਨ ਵਚਨਬੱਧ-ਚੇਅਰਮੈਨ ਕੰਵਰਦੀਪ ਸਿੰਘ
ਬਟਾਲਾ, 4 ਅਗਸਤ (ਸੁਖ ਨਾਮ ਸਿੰਘ, ਅਖਿਲ ਮਲਹੋਤਰਾ) ਸ੍ਰੀ ਕੰਵਰਦੀਪ ਸਿੰਘ, ਚੇਅਰਮੈਨ ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਪੰਜਾਬ, (ਮੋਹਾਲੀ) ਬਟਾਲਾ ਵਿਖੇ ਪਹੁੰਚੇ। ਇਸ ਮੌਕੇ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਰਾਜਵਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ, ਸੁੱਚਾ ਸਿੰਘ ਮੁਲਤਾਨੀ, ਚੇਅਰਮੈਨ ਚਾਈਲਡ ਵੈਲਫੇਅਰ ਕਮੇਟੀ ਗੁਰਦਾਸਪੁਰ, ਰਤਨ ਲਾਲ ਮੈਂਬਰ, ਐਡਵੋਕੇਟ ਸਿਮਰਨਜੀਤ ਕੌਰ, ਗੁਰਪ੍ਰੀਤ ਸਿੰਘ ਐਸ.ਪੀ (ਡੀ), ਅਭਿਸ਼ੇਕ ਵਰਮਾ ਤਹਿਸੀਲਦਾਰ ਬਟਾਲਾ ਤੇ ਸੁਮਨਦੀਪ ਕੋਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ, ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਕਰਨ ਲਈ ਵਨਚਬੱਧ ਹੈ। ਉਨਾਂ ਕਿਹਾ ਕਿ ਬੱਚਿਆਂ ਨੂੰ ਸਿਹਤ, ਸਿੱਖਿਆ, ਪਰਿਵਾਰਕ ਜੀਵਨ, ਖੇਡ ਅਤੇ ਮਨੋਰੰਜਨ, ਜੀਵਨ ਦਾ ਢੁਕਵਾਂ ਮਿਆਰ ਅਤੇ ਦੁਰਵਿਵਹਾਰ ਅਤੇ ਨੁਕਸਾਨ ਤੋਂ ਸੁਰੱਖਿਅਤ ਹੋਣ ਦਾ ਅਧਿਕਾਰ ਸ਼ਾਮਲ ਹਨ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਬ ਬੱਚਿਆਂ ਦੇ ਅਧਿਕਾਰਾਂ ਨੂੰ ਸੁਨਿਸ਼ਚਿਤ ਕਰਨ ਅਤੇ ਕਿਸੇ ਕਿਸਮ ਦੀ ਕੋਈ ਢਿੱਲਮੱਠ ਨਾ ਵਰਤੀ ਜਾਵੇ।
ਇਸ ਮੌਕੇ ਚੇਅਰਮੈਨ ਕੰਵਰਦੀਪ ਸਿੰਘ ਵਲੋਂ ਬੀਤੀ ਦਿਨੀ ਇੱਕ ਨਿੱਜੀ ਸਕੂਲ ਵਿੱਚ ਵਾਪਰੀ ਘਟਨਾ ਦੇ ਸਬੰਧ ਵਿੱਚ ਸਿਵਲ ਹਸਪਤਾਲ ਬਟਾਲਾ ਤੇ ਸਕੂਲ ਦਾ ਦੌਰਾ ਕੀਤਾ ਗਿਆ ਤੇ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੂਰੇ ਘਟਨਾਕ੍ਰਮ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਸਾਰੇ ਘਟਨਾਕਰਮ ਦੀ ਪੜਤਾਲ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਨਾਲ ਬੇਇਨਸਾਫ਼ੀ ਨਹੀ ਹੋਵੇਗੀ।
ਇਸ ਮੌਕੇ ਉਨਾਂ ਸਿੱਖਿਆ ਅਧਿਕਾਰੀਆਂ ਨੂੰ ਪਾਈਵੇਟ ਸਕੂਲ /ਰੈਜੀਡੈਂਸਲਜ ਸਕੂਲਾਂ ਦੀ ਰੈਗੂਲਰ ਵਿਜ਼ਟ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਬੱਚਿਆਂ ਦੇ ਅਧਿਕਾਰਾਂ ਨੂੰ ਸੁਨਿਸ਼ਚਿਤ ਕਰਨ ਲਈ ਲਗਾਤਾਰ ਸਕੂਲਾਂ ਵਿੱਚ ਜਾਣ ਅਤੇ ਨਿਯਮਾਂ ਨੂੰ ਯਕੀਨੀ ਬਣਾਉਣ। ਪੋਸਕੋ (POCSO-
The protection of children from sexul offence act-2012) ਐਕਟ ਸਬੰਧੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਸਵੇਰ ਦੀ ਅਸੈਂਬਲੀ ਵਿੱਚ ਲੈਕਚਰ ਦੇਣ ਦੀ ਹਦਾਇਤ ਕੀਤੀ। ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਦੀ ਸਿੱਖਿਆ ਦੇਣ ਲਈ ਸਵੇਰ ਦੀ ਸਭਾ ਵਿੱਚ ਲੈਕਚਰ ਦੇਣ ਲਈ ਕਿਹਾ ਤਾਂ ਜੋ ਵਿਦਿਆਰਥੀ ਦੇਸ਼ ਦੇ ਚੰਗੇ ਨਾਗਰਿਕ ਬਣ ਸਕਣ।
ਇਸ ਮੌਕੇ ਉਨਾਂ ਚਿਲਡਰਨ ਹੋਮ ਨਾਲ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਬੱਚਿਆਂ ਨੂੰ ਵਧੀਆ ਸਹੂਲਤਾਂ ਤੇ ਸੁਖਾਵਾਂ ਮਾਹੋਲ ਦੇਣ ਵਿੱਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ।
ਇਸ ਮੌਕੇ ਡਾ. ਰਵਿੰਦਰ ਸਿੰਘ ਐਸ.ਐਮ.ਓ ਬਟਾਲਾ, ਵਿਨੋਦ ਸ਼ਰਮਾ ਜ਼ਿਲ੍ਹਾਾ ਸਿੱਖਿਆ ਅਫਸਰ (ਸ), ਸ੍ਰੀਮਤੀ ਮਮਤਾ ਖੁਰਾਣਾ ਸੇਠੀ ਜ਼ਿਲ੍ਹਾ ਸਿੱਖਿਆ ਅਫਸਰ (ਪ) ਐਸਐਚਓ ਸੁਖਰਾਜ ਸਿੰਘ, ਸੁਨੀਲ ਜੋਸ਼ੀ ਤੇ ਧੀਰਜ ਕੁਮਾਰ ਆਦਿ ਮੋਜੂਦ ਸਨ।
———————————-