ਕੱਚੇ ਅਧਿਆਪਕਾਂ ਨੂੰ ਰੈਗੂਲਰ ਹੋਣ ਤੇ ਸਦਾਰੰਗ ਸਕੂਲ ਵਿਖੇ ਕੀਤਾ ਗਿਆ ਸਨਮਾਨਿਤ
*ਬਟਾਲਾ , 5 ਅਗਸਤ (ਸੁਖਨਾਮ ਸਿੰਘ, ਅਖਿਲ ਮਲਹੋਤਰਾ) ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਪੰਜਾਬ ਵਿੱਚ ਪਿਛਲੇ ਕਰੀਬ 15 ਸਾਲ ਤੋਂ ਨਿਗੂਣੀਆਂ ਤਨਖਾਹਾਂ ਤੇ ਕੱਚੇ ਤੌਰ ਤੇ ਕੰਮ ਕਰ ਰਹੇ ਹਜ਼ਾਰਾਂ ਅਧਿਆਪਕਾਂ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਚੌਣਾਂ ਦੌਰਾਨ ਕੀਤੇ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ਰੈਗੂਲਰ ਕਰ ਦਿੱਤਾ ਹੈ।
ਇਨ੍ਹਾਂ ਪਲਾਂ ਨੂੰ ਯਾਦਗਾਰੀ ਬਣਾਉਂਦੇ ਹੋਏ ਕਲੱਸਟਰ ਭੰਬੋਈ ਦੇ ਰੈਗੂਲਰ ਹੋਏ ਅਧਿਆਪਕਾਂ ਦਾ ਸਨਮਾਨ ਸਮਾਰੋਹ ਸਰਕਾਰੀ ਪ੍ਰਾਇਮਰੀ ਸਕੂਲ ਸਦਾਰੰਗ ਵਿਖੇ ਅਧਿਆਪਕ ਆਗੂ ਹਰਪ੍ਰੀਤ ਸਿੰਘ ਪਰਮਾਰ ਦੀ ਅਗਵਾਈ ਵਿੱਚ ਕਰਵਾਇਆ ਗਿਆ। ਜਿਸ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਦੀਆਂ 2 ਸ. ਪੋਹਲਾ ਸਿੰਘ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ।
ਇਸ ਮੌਕੇ ਰੈਗੂਲਰ ਹੋਏ ਅਧਿਆਪਕ ਕੁਲਦੀਪ ਸਿੰਘ, ਮੈਡਮ ਬਲਜੀਤ ਕੌਰ, ਮੈਡਮ ਸੰਦੀਪ ਕੌਰ, ਮੈਡਮ ਜਗਰੂਪ ਕੌਰ ਤੇ ਮੈਡਮ ਰਮਦੀਪ ਕੌਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਦੌਰਾਨ ਅਧਿਆਪਕਾਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਤੇ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਅਮਰਪਾਲ ਸਿੰਘ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਅਧਿਆਪਕ ਆਗੂ ਸ. ਪਰਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੱਥੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਉੱਥੇ ਤਨਖਾਹਾਂ ਵੀ ਦੁਗਣੀਆਂ ਕਰ ਦਿੱਤੀਆਂ ਹਨ, ਜੋ ਕਿ ਇਤਿਹਾਸਿਕ ਤੇ ਸ਼ਲਾਘਾਯੋਗ ਫੈਸਲਾ ਹੈ।
ਇਸ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪੋਹਲਾ ਸਿੰਘ, ਹਰਪ੍ਰੀਤ ਸਿੰਘ ਪਰਮਾਰ , ਜਤਿੰਦਰ ਸਿੰਘ ਢਡਿਆਲਾ ਨਜ਼ਾਰਾ , ਲਖਬੀਰ ਸਿੰਘ ਅੰਮੋਨੰਗਲ, ਭੁਪਿੰਦਰ ਸਿੰਘ ਪੱਡਾ, ਗੁਰਜੰਟ ਸਿੰਘ ਐਨੇਕੋਟ ,ਨਰੇਸ਼ ਨਸੀਰਪੁਰ, ਰਾਜ ਕੁਮਾਰ ਬਟਾਲਾ, ਰਜਿੰਦਰ ਸਿੰਘ ਭੰਬੋਈ, ਪਰਵਿੰਦਰ ਸਿੰਘ ਗੋਰਾਇਆ, ਮੈਡਮ ਸ਼ਰਨਜੀਤ ਕੌਰ, ਮੈਡਮ ਕੁਲਦੀਪ ਕੌਰ, ਮੈਡਮ ਕਿਰਨਦੀਪ ਕੌਰ ਆਦਿ ਹਾਜ਼ਰ ਸਨ।