ਵਿਧਾਇਕ ਸ਼ੈਰੀ ਕਲਸੀ ਨੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਵਿਕਾਸ ਕਾਰਜਾਂ ਵਿੱਚ ਕੋਈ ਅਣਗਹਿਲੀ ਜਾਂ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਬਟਾਲਾ, 5 ਅਗਸਤ (ਸੁਖਨਾਮ ਸਿੰਘ , ਅਖਿਲ ਮਲਹੋਤਰਾ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਅੱਜ ਸਵੇਰੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਲਈ ਉਹ ਦਿਨ ਰਾਤ ਇੱਕ ਰਹੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਦੇ ਨਾਲ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦਾ ਚਹੁਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਵਿਕਾਸ ਕੰਮਾਂ ਵਿੱਚ ਕੋਈ ਅਣਗਹਿਲੀ ਜਾਂ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਵੱਖ ਵੱਖ ਵਿਭਾਗਾਂ ਨੂੰ ਗੁਣਵੱਤਾ ਭਰਪੂਰ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।