ਅਵਤਾਰ ਸਿੰਘ ਕਲਸੀ ਵੱਲੋਂ ਬੀਸੀ ਵਿੰਗ ਦਾ ਜਿਲ੍ਹਾ ਵਾਈਸ ਪ੍ਰਧਾਨ ਬਣਾਉਣ ਤੇ ਪਾਰਟੀ ਹਾਈ ਕਮਾਂਡ ਦਾ ਕੀਤਾ ਧੰਨਵਾਦ
ਪਾਰਟੀ ਵੱਲੋਂ ਮਿਲੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ : ਅਵਤਾਰ ਸਿੰਘ ਕਲਸੀ
ਬਟਾਲਾ, 29 ਜਨਵਰੀ (ਸੁਖਨਾਮ ਸਿੰਘ) – ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਪਿਛਲੇ ਦਿਨੀ ਪੰਜਾਬ ਦੇ ਲਗਭਗ ਸਾਰੇ ਜ਼ਿਲਿ੍ਹਆਂ ਵਿੱਚ ਵੱਖ-ਵੱਖ ਨਿਯੁਕਤੀਆਂ ਕੀਤੀਆਂ ਗਈਆਂ। ਇਹਨਾਂ ਨੇ ਨਿਯੁਕਤੀਆਂ ਤਹਿਤ ਅਵਤਾਰ ਸਿੰਘ ਕਲਸੀ ਨੂੰ ਬੀ.ਸੀ ਵਿੰਗ ਦਾ ਜਿਲਾ ਗੁਰਦਾਸਪੁਰ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵੀਂ ਮਿਲੀ ਇਸ ਜਿੰਮੇਵਾਰੀ ਦਾ ਅਵਤਾਰ ਸਿੰਘ ਕਲਸੀ ਵੱਲੋਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ, ਸੰਦੀਪ ਪਾਠਕ ਤੇ ਸਮੁੱਚੀ ਪਾਰਟੀ ਲੀਡਰਸ਼ਿਪ ਅਤੇ ਵਿਸ਼ੇਸ਼ ਤੌਰ ਤੇ ਹਲਕਾ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ ਗਿਆ। ਉਹਨਾਂ ਇਸ ਮੌਕੇ ਪਾਰਟੀ ਹਾਈ ਕਮਾਂਡ ਅਤੇ ਹਲਕਾ ਵਿਧਾਇਕ ਸ਼ੈਰੀ ਕਲਸੀ ਨੂੰ ਵੀ ਵਿਸ਼ਵਾਸ ਦਿਵਾਇਆ ਹੈ ਕਿ ਉਹ ਪਾਰਟੀ ਵੱਲੋਂ ਮਿਲੀ ਇਸ ਜਿੰਮੇਵਾਰੀ ਨੂੰ ਪੂਰੀ ਮਿਹਨਤ ਨਾਲ ਨਿਭਾਉਣਗੇ। ਉਹਨਾਂ ਨਾਲ ਹੀ ਆਪਣੇ ਸਮਰਥਕਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਅਵਤਾਰ ਸਿੰਘ ਕਲਸੀ ਵੱਲੋਂ ਗੱਲਬਾਤ ਦੌਰਾਨ ਦੱਸਿਆ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਅਤੇ ਪੰਜਾਬ ਵਾਸੀਆਂ ਦੇ ਹਿਤਾਂ ਲਈ ਸਮੇਂ-ਸਮੇਂ ਤੇ ਢੁਕਵੇਂ ਅਤੇ ਸ਼ਲਾਘਾਯੋਗ ਫੈਸਲੇ ਲੈ ਰਹੀ ਹੈ ਅਤੇ ਹਰੇਕ ਵਰਗ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪਾਰਟੀ ਵੱਲੋਂ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਜਾਇਆ ਜਾ ਰਿਹਾ ਹੈ। ਮਾਨਯੋਗ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਸੁਪਨਾ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਹੈ ਅਤੇ ਜਲਦੀ ਹੀ ਉਹ ਇਹ ਸੁਪਨੇ ਨੂੰ ਪੂਰਾ ਕਰਨਗੇ। ਉਹਨਾਂ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸ.ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਪੂਰਾ ਕਰਨ ਲਈ ਤੁਹਾਡਾ ਸਾਥ ਬਹੁਤ ਜ਼ਰੂਰੀ ਹੈ। ਜਿਸ ਵਿਸ਼ਵਾਸ ਨਾਲ ਪਾਰਟੀ ਹਾਈ ਕਮਾਂਡ ਅਤੇ ਹਲਕਾ ਵਿਧਾਇਕ ਸ਼ੈਰੀ ਕਲਸੀ ਵਲੋਂ ਮੈਨੂੰ ਇਹ ਜਿੰਮੇਵਾਰੀ ਦਿੱਤੀ ਗਈ ਹੈ। ਉਹ ਕਦੇ ਵੀ ਇਸ ਵਿਸ਼ਵਾਸ ਨੂੰ ਟੁੱਟਣ ਨਹੀਂ ਦੇਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ।