Tuesday, April 28, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਮਿਲਿਆ ਤੋਹਫ਼ਾ

India Crime News by India Crime News
March 16, 2024
in Politics
Reading Time: 1 min read
0
ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਮਿਲਿਆ ਤੋਹਫ਼ਾ
Share on FacebookShare on TwitterWhatsapp

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਮਿਲਿਆ ਤੋਹਫ਼ਾ

ਸਿਹਤ ਮੰਤਰੀ ਵੱਲੋਂ ਵਰਚੂਅਲੀ ਤੌਰ ‘ਤੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

ਗੁਰਦਾਸਪੁਰ, 15 ਮਾਰਚ
ਸੂਸ਼ੀਲ ਕੁਮਾਰ ਬਰਨਾਲਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਅੱਜ 30 ਬੈੱਡਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਤੋਹਫ਼ਾ ਦਿੱਤਾ ਗਿਆ ਹੈ। ਇਸ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਰਸਮੀ ਉਦਘਾਟਨ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਨਲਾਈਨ ਵਰਚੂਅਲ ਤੌਰ ਤੇ ਕੀਤਾ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅਰਬਨ ਸੀ.ਐੱਚ.ਸੀ. ਦੇ ਉਦਘਾਟਨੀ ਪੱਥਰ ਤੋਂ ਪਰਦਾ ਉਠਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ, ਮਾਰਕਿਟ ਕਮੇਟੀ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਡੀ.ਐੱਮ.ਸੀ. ਡਾ. ਰੋਮੀ ਰਾਜਾ, ਸੀਨੀਅਰ ਆਗੂ ਧਰੁਵ ਬਹਿਲ ਤੋਂ ਇਲਾਵਾ ਸ਼ਹਿਰ ਦੇ ਮੁਹਤਬਰ ਹਾਜ਼ਰ ਸਨ।

ਉਦਘਾਟਨੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਗੁਰਦਾਸਪੁਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਅੱਜ ਦਾ ਦਿਨ ਗੁਰਦਾਸਪੁਰ ਵਾਸੀਆਂ ਲਈ ਇਤਿਹਾਸਕ ਦਿਨ ਹੈ ਅਤੇ ਅੱਜ ਗੁਰਦਾਸਪੁਰ ਵਾਸੀਆਂ ਦੀ ਦਹਾਕਾ ਪੁਰਾਣੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਬੰਦ ਪਏ ਪੁਰਾਣੇ ‌ਸਿਵਲ ਹਸਪਤਾਲ ਨੂੰ 30 ਬੈੱਡਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਦਰਜਾ ਦੇ ਕੇ ਇਸ ਨੂੰ ਮੁੜ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾ ਸ਼ੁਰੂ ਹੋਣ ਨਾਲ ਹੁਣ ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ‌ ਸਿਹਤ ਸੇਵਾਵਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ। ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮਿਲੀ ਇਸ ਵੱਡੀ ਸਹੂਲਤ ਲਈ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ ਹੈ।

ਇਸ ਮੌਕੇ ਸ੍ਰੀ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਸਹੂਲਤਾਂ ਵਿਚ ਕ੍ਰਾਂਤੀਕਾਰੀ ਸੁਧਾਰ ਕੀਤਾ ਹੈ ਅਤੇ ਮਾਨ ਸਰਕਾਰ ਵੱਲੋਂ ਮਹਿਜ਼ ਦੋ ਸਾਲਾਂ ਵਿੱਚ ਹੀ 829ਆਮ ਆਦਮੀ ਕਲੀਨਿਕ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਚੇਅਰਮੈਨ ਸ੍ਰੀ ਰਮਨ ਬਹਿਲ ਦੀ ਕੋਸ਼ਿਸ਼ਾਂ ਸਦਕਾ ਅੱਜ ਗੁਰਦਾਸਪੁਰ ਵਿਖੇ ਅਰਬਨ ਕਮਿਊਨਿਟੀ ਸੈਂਟਰ ਦਾ ਉਦਘਾਟਨ ਹੋਇਆ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਵਧੀਆ ਸੇਵਾਵਾਂ ਲਈ ਬਲੱਡ ਡੋਨਰਜ਼ ਸੋਸਾਇਟੀ ਦੇ ਮੈਂਬਰਾਂ ਨੂੰ 1.25 ਲੱਖ ਦਾ ਚੈੱਕ ਵੀ ਦਿੱਤਾ ਗਿਆ। ਸਿਹਤ ਵਿਭਾਗ ਨੂੰ ਦਿੱਤੇ ਯੋਗਦਾਨ ਲਈ ਸ੍ਰੀ ਪੰਡੋਰੀ ਧਾਮ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ। ਸਿਹਤ ਵਿਭਾਗ ਨੂੰ ਦਿੱਤੇ ਯੋਗਦਾਨ ਲਈ ਦਿਉਲ ਹਸਪਤਾਲ, ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਾ. ਰਵਲੀਨ ਕੌਰ, ਏ.ਸੀ.ਐੱਸ. ਡਾ. ਭਾਰਤ ਭੂਸ਼ਨ, ਡੀਐਚਓ ਡਾ. ਸਵੀਤਾ, ਡੀਐਫਡਬਲਓ ਡਾ. ਤੇਜਿੰਦਰ ਕੌਰ , ਡੀਡੀਐਚਓ ਡਾ. ਲੋਕੇਸ਼ ਗੁਪਤਾ ਆਦਿ ਹਾਜ਼ਰ ਸਨ।

India Crime News

Tags: #indiacrimenews #viral #search #indianews
ShareTweetSend
Advertisement Advertisement Advertisement
ADVERTISEMENT
Previous Post

16 ਤੋਂ 18 ਸਾਲ ਦੇ ਬੱਚੇ ਹੁਣ ਅਪਣਾ ਲਾਇਸੈਂਸ ਬਣਾ ਕੇ ਬਿਨਾਂ ਗੇਅਰ ਵਾਲੇ ਵਾਹਨ ਚਲਾ ਸਕਦੇ ਹੈ।

Next Post

ਬਟਾਲਾ ਬਣਿਆ ਫਿਰੌਤੀਆਂ, ਗੁੰਡਾਗਰਦੀ ਅਤੇ ਨਸ਼ੇ ਦਾ ਗੜ:- ਹੀਰਾ ਵਾਲੀਆ

India Crime News

India Crime News

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)