ਬਟਾਲਾ,04( ਸੁਖਨਾਮ ਸਿੰਘ ਹਰਮੇਸ਼ ਸਿੰਘ)
ਤਸਕਰੀ ਦੇ ਦੋਸ਼ ਹੇਠ ਬਟਾਲਾ ਪੁਲੀਸ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ । ਸਿੰਬਲ ਚੌਕੀ ਦੇ ਇੰਚਾਰਜ ਏ.ਐਸ.ਆਈ ਸੁਖਰਾਜ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਭੈੜੇ ਪੁਰਸਾ ਤਲਾਸ਼ ਵਿੱਚ ਪੁਲੀਸ ਟੀਮ ਗਸ਼ਤ ਕਰ ਰਹੀ ਸੀ।
ਇਸੇ ਦੌਰਾਨ ਉਥੇ ਖੜ੍ਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਲਿਆ ਗਿਆ। ਪੁਲਿਸ ਨੇ ਪੁੱਛ- ਪੜਤਾਲ ਤੋਂ ਬਾਅਦ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ ਫੜੇ ਗਏ ਨੌਜਵਾਨ ਨੇ ਆਪਣਾ ਨਾਮ ਰੋਹਿਤ ਉਰਫ ਰਾਹੁਲ ਪੁੱਤਰ ਸੁਖਦੇਵ ਰਾਜ ਵਾਸੀ ਪ੍ਰੇਮਨਗਰ ਬੋਹੜਵਾਲਾ ਬਟਾਲਾ
ਦੱਸਿਆ ਹੈ। ਥਾਣਾ ਸਿਵਲ ਲਾਈਨ ਬਟਾਲਾ ਦੇ ਅਧੀਨ ਸਿੰਬਲ ਚੌਕੀ ਵਿਚ ਉਸ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਚੌਕੀ ਇੰਚਾਰਜ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹਿਸਾਰ ਜੇਲ੍ਹ ਭੇਜਿਆ ਜਾਵੇਗਾ । ਫਿਲਹਾਲ ਪੁਲੀਸ ਨੇ ਮਾਮਲੇ ਵਿੱਚ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮ ਕੋਲੋਂ ਹੋਰ ਪੁੱਛ-ਪੜਤਾਲ ਕੀਤੀ ਜਾਵੇਗੀ।