ਆਪ ਆਗੂ ਗੁਰਮੁੱਖ ਸਿੰਘ ਕਾਦਰਾਂਬਾਦ ਬੀਜੇਪੀ ‘ਚ ਸ਼ਾਮਿਲ
ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਸਵਾਗਤ
ਮਜੀਠਾ-( ਰਾਜਾ ਕੋਟਲੀ )ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ
ਦੀ ਮੌਜੂਦਗੀ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਮਜੀਠਾ ਦੇ ਸਾਬਕਾ ਵਾਈਸ ਚੇਅਰਮੈਨ ਗੁਰਮੁੱਖ ਸਿੰਘ ਕਾਦਰਾਬਾਦ ਭਾਜਪਾ ਵਿਚ ਸ਼ਾਮਿਲ ਹੋ ਗਏ। ਸੁਨੀਲ ਜਾਖੜ ਨੇ ਗੁਰਮੁੱਖ ਸਿੰਘ ਕਾਦਰਾਂਬਾਦ ਸਮੇਤ ਹੋਰ ਆਗੂਆ ਦਾ ਪਾਰਟੀ ਵਿਚ ਸ਼ਾਮਲ ਹੋਣ ਤੇ ਸਨਮਾਨ ਅਤੇ ਸਵਾਗਤ ਕੀਤਾ ।
ਇਸ ਮੌਕੇ ਹਲਕਾ ਮਜੀਠਾ ਦੇ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਨੇ ਕਿਹਾ ਕਿ ਗੁਰਮੁੱਖ ਸਿੰਘ ਕਾਦਰਾਂਬਾਦ ਨਾਲ ਭਾਜਪਾ ਵਿਚ ਸ਼ਮੂਲੀਅਤ ਨਾਲ ਭਾਜਪਾ ਨੂੰ ਬਲ ਮਿਲਿਆ ਹੈ ।
ਇਸ ਗੁਰਮੁੱਖ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 10 ਸਾਲਾਂ ਵਿਚ ਦੇਸ਼ ਨੂੰ ਕਾਫ਼ੀ ਅੱਗੇ ਲੈ ਕੇ ਗਏ ਹਨ। ਮੈਨੂੰ ਯਕੀਨ ਹੈ ਕਿ ਉਨ੍ਹਾਂ ਦੀ ਅਤੇ ਭਾਜਪਾ ਦੀ ਅਗਵਾਈ ਵਿਚ ਹੀ ਅਸੀਂ ਆਪਣੇ ਬੱਚਿਆਂ ਤੇ ਦੇਸ਼ ਨੂੰ ਸੁਰੱਖਿਅਤ ਰੱਖ ਸਕਦੇ ਹਾਂ। ਇਸ ਲਈ ਅਸੀ ਸਾਰੇ ਵੀ ਇਸ ਪਾਰਟੀ ਦਾ ਹਿੱਸਾ ਬਣ ਕੇ ਕੰਮ ਕਰਨਾ ਚਾਹੁੰਦਾ ਹਾਂ।
ਉਨ੍ਹਾਂ ਕਿਹਾ ਕਿ ਸਾਰੇ ਮੁਹਾਜ਼ਾਂ ਵਿਚ ਫ਼ੇਲ੍ਹ ਰਹੀ ਆਮ ਆਦਮੀ ਪਾਰਟੀ ਦਾ ਅਸਲ ਚਿਹਰਾ ਬੇਨਕਾਬ ਹੋ ਚੁੱਕਿਆ ਹੈ।