ਭਾਜਪਾ ਉਮੀਦਵਾਰ ਬੱਬੂ ਨੂੰ ਜਿਤਾਉਣ ਲਈ ਵਿਸ਼ਾਲ ਰਿੰਕੂ ਨੇ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ
6ਮਈ
ਸੂਸ਼ੀਲ ਬਰਨਾਲਾ ਗੁਰਦਾਸਪੁਰ
ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰ ਠਾਕੁਰ ਦਿਨੇਸ਼ ਸਿੰਘ ਬੱਬੂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਨਰੋਟ ਜੈਮਲ ਸਿੰਘ ਦੇ ਮੰਡਲ ਪ੍ਰਧਾਨ ਵਿਸ਼ਾਲ ਰਿੰਕੂ ਠਾਕੁਰ ਨੇ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਸ਼ਾਲ ਸਿੰਘ ਰਿੰਕੂ ਅਤੇ ਜਿਲ੍ਹਾ ਉਪ ਪ੍ਰਧਾਨ ਨਰਿੰਦਰ ਸਿੰਘ ਕਾਕੂ ਨੇ ਕਿਹਾ ਕਿ ਵੱਖ ਵੱਖ ਪਿੰਡਾਂ ਅੰਦਲ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਕਿ ਸਿੱਧ ਕਰਦਾ ਹੈ ਕਿ ਜਿੱਥੇ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ ਉੱਥੇ ਹੀ ਦੂਜੇ ਪਾਸੇ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਅਤੇ ਉਸ ਦੀਆਂ ਭਾਈਵਾਲ ਪਾਰਟੀਆਂ 400 ਤੋਂ ਵੀ ਵੱਧ ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਕੇਂਦਰ ਵਿਚ ਇਕ ਵਾਰ ਫਿਰ ਨਰਿੰਦਰ ਮੋਦੀ ਦੀ ਸਰਕਾਰ ਬਨਾਉਣਗੇ। ਇਸ ਮੌਕੇ ਤੇ ਵਿਸ਼ਾਲ ਰਿੰਕੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ 10 ਸਾਲਾਂ ਵਿਚ ਜੋ ਵਿਕਾਸ ਦੇ ਕੰਮ ਕੀਤੇ ਹਨ ਉਹ ਕਾਂਗਰਸ ਪਾਰਟੀ ਅਤੇ ਵੱਖ ਵੱਖ ਸਮੇਂ ਵਿਚ ਬਣੀਆਂ ਸਰਕਾਰਾਂ ਆਪਣੇ 65 ਸਾਲਾਂ ਦੇ ਕਾਰਜਕਾਲ ਵਿੱਚ ਵੀ ਨਹੀ ਕਰ ਸਕੀਆਂ ਇਸ ਲਈ ਇਸ ਸਮੇਂ ਜਿਥੇ ਪੂਰੇ ਦੇਸ਼ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਰਵਾਏ ਗਏ ਸਰਵਪੱਖੀ ਵਿਕਾਸ ਕਾਰਜਾਂ ਕਰਕੇ ਦੇਸ਼ ਦੇ ਸਾਰੇ ਵਰਗਾਂ ਅਤੇ ਪ੍ਰਦੇਸ਼ਾਂ ਦੇ ਲੋਕ ਉਹਨਾਂ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਇਸ ਕਾਰਨ ਇਸ ਵਾਰ ਫਿਰ ਲੋਕ ਨਰਿੰਦਰ ਮੋਦੀ ਨੂੰ ਭਾਰਤ ਦਾ ਪ੍ਰਧਾਨ ਮੰਤਰੀ ਬਨਾਉਣ ਲਈ ਭਾਜਪਾ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿੱਚ ਜਿਤਾ ਕੇ ਲੋਕ ਸਭਾ ਭੇਜਣਗੇ। ਇਸ ਮੌਕੇ ਤੇ ਉਨ੍ਹਾਂ ਦੇ ਦੇਸ਼ ਅਤੇ ਪੰਜਾਬ ਦੇ ਵਧੀਆ ਭਵਿੱਖ ਲਈ ਇਲਾਕੇ ਦੇ ਲੋਕਾਂ ਨੂੰ ਦਿਨੇਸ਼ ਸਿੰਘ ਬੱਬੂ ਦੇ ਹੱਕ ਵਿੱਚ ਵੱਧ ਤੋਂ ਵੱਧ ਵੋਟਾਂ ਪਾ ਕੇ ਉਨ੍ਹਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਉਨ੍ਹਾਂ ਨਾਲ ਜਸਪਾਲ ਸਿੰਘ ਪੱਕੋ, ਪ੍ਰਭਾਤ ਸਿੰਘ, ਤਰਲੋਕ ਸਿੰਘ, ਜਸਵੀਰ ਸਿੰਘ, ਰਜੀਵ ਸਿੰਘ, ਮੁਕੇਸ਼ ਸਿੰਘ ਸਹਿਤ ਬਹੁਤ ਸਾਰੇ ਭਾਜਪਾ ਆਗੂ ਹਾਜ਼ਰ ਸਨ।