ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਯੂਥ ਕਾਂਗਰਸੀ ਆਗੂ ਯੁੱਧਬੀਰ ਮਾਲਟੂ ਨਾਲ ਸੁਖਜਿੰਦਰ ਰੰਧਾਵਾ ਦੇ ਹੱਕ ਵਿੱਚ ਮੀਟਿੰਗ
ਬਟਾਲਾ, 12 ਮਈ (ਦੀਪਕ ਕੁਮਾਰ ਲੱਕੀ ਭਾਟੀਆ) – ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਮੌਜੂਦਾ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਬਟਾਲਾ ਹਲਕੇ ਨਾਲ ਸਬੰਧਤ ਯੂਥ ਕਾਂਗਰਸੀ ਆਗੂ ਯੁੱਧਬੀਰ ਸਿੰਘ ਮਾਲਟੂ, ਸੁਖਦੇਵ ਸਿੰਘ ਬਿਆਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਸਾਬਕਾ ਸਰਪੰਚ ਡਾ. ਬਲਬੀਰ ਸਿੰਘ, ਸਰਪੰਚ ਦਲਬੀਰ ਸਿੰਘ, ਸਟੂਡੈਂਟ ਆਗੂ ਦਿਲਾਵਰ ਸਿੰਘ ਸਮੇਤ ਹੋਰਨਾਂ ਮੋਹਤਬਰਾਂ ਨਾਲ ਆਪਣੀ ਰਿਹਾਇਸ਼ ਵਿਖੇ ਖ਼ਾਸ ਤੌਰ ਤੇ ਮੁਲਾਕਾਤ ਕੀਤੀ। ਇਸ ਮੌਕੇ ਸਾਬਕਾ ਮੰਤਰੀ ਤ੍ਰਿਪਤ ਬਾਜਵਾ ਵਲੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਨੌਜਵਾਨ ਆਗੂ ਯੁੱਧਬੀਰ ਮਾਲਟੂ ਨੂੰ ਥਾਪੜਾ ਦੇ ਕੇ ਤੋਰਿਆ ਉਥੇ ਹੀ ਯੁੱਧਬੀਰ ਮਾਲਟੂ ਵਲੋਂ ਬਾਜਵਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਤੁਹਾਡੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੇ ਚੋਣ ਪ੍ਰਚਾਰ ਵਿਚ ਕੋਈ ਕਸਰ ਨਹੀਂ ਛੱਡਣਗੇ ਅਤੇ ਬਟਾਲਾ ਹਲਕੇ ਤੋਂ ਵੱਡੀ ਲੀਡ ਨਾਲ ਰੰਧਾਵਾ ਨੂੰ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਿਆ ਜਾਵੇਗਾ। ਇਸ ਮੌਕੇ ਭੁਪਿੰਦਰਪਾਲ ਬਿੱਟੂ, ਕੁਲਦੀਪ ਸਿੰਘ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ, ਮਨਜਿੰਦਰ ਸਿੰਘ ਕਾਹਲੋ, ਸੁਖਦੀਪ ਸਿੰਘ ਰੰਧਾਵਾ, ਸੁਲੱਖਣ ਸਿੰਘ ਬੋਪਾਰਾਏ, ਕਮਲਦੀਪ ਸਿੰਘ, ਨਵਦੀਪ ਸਿੰਘ ਗਿੱਲ, ਹਰਪ੍ਰੀਤ ਸਿੰਘ, ਰਾਕੇਸ਼ ਕੁਮਾਰ, ਸੁਰਿੰਦਰ ਸ਼ਰਮਾ, ਅਕਾਸ਼ ਭਗਤ , ਗੁਰਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਕੈਪਸਨ – ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਨੌਜਵਾਨ ਕਾਂਗਰਸੀ ਆਗੂ ਯੁੱਧਬੀਰ ਸਿੰਘ ਮਾਲਟੂ ਤੇ ਹੋਰ।