ਨਸ਼ਿਆਂ ਦੇ ਵਪਾਰੀਆਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ : ਡੀ.ਐਸ.ਪੀ ਅਜ਼ਾਦ ਦਵਿੰਦਰ ਸਿੰਘ
ਬਟਾਲਾ, 14 ਜੂਨ (ਸੰਜੀਵ ਮਹਿਤਾ) – ਡੀ.ਐਸ.ਪੀ.ਅਜ਼ਾਦ ਦਵਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਪੁਲਿਸ ਵਲੋਂ ਸਖ਼ਤ ਚੁੱਕੇ ਜਾ ਰਹੇ ਹਨ ਅਤੇ ਆਮ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਨਸ਼ਿਆਂ ਵਿਰੁੱਧ ਖੁਦ ਵੀ ਲਾਮਬੰਦ ਹੋ ਕੇ ਪੁਲਿਸ ਨੂੰ ਸਹਿਯੋਗ ਦੇਣ ਤਾਂ ਜੋ ਸਮਾਜ ਨੂੰ ਪੂਰੀ ਤਰਾ ਨਸ਼ਾ ਮੁਕਤ ਕੀਤਾ ਜਾ ਸਕੇ। ਡੀ.ਐਸ.ਪੀ.ਅਜ਼ਾਦ ਦਵਿੰਦਰ ਸਿੰਘ ਨੇ ਅੱਗੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸੱਕਰਾਂ ਖਿਲਾਫ ਪੁਲਿਸ ਵਲੋਂ ਸਖ਼ਤ ਮੁਹਿੰਮ ਚਲਾਈ ਗਈ ਹੈ ਜਿਸ ਦੇ ਤਹਿਤ ਕਈ ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕਰਕੇ ਜੇਲ ਭੇਜਿਆ ਜਾ ਚੁੱਕਾ ਹੈ ਜੋ ਨੌਜਵਾਨ ਨਸ਼ਿਆਂ ਦੇ ਆਦੀ ਹੋ ਚੁੱਕੇ ਹਨ, ਉਹਨਾ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕਤ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਨਸ਼ਿਆਂ ਦੇ ਵਪਰੀਆਂ ਨੂੰ ਕਿਸੇ ਵੀ ਕੀਮਤ ‘ਤੇ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਹਨਾਂ ਨੇ ਅੱਗੇ ਕਿਹਾ ਕਿ ਜੇਕਰ ਆਮ ਲੋਕ ਵੀ ਨਸ਼ਿਆਂ ਖਿਲਾਫ ਪੁਲਿਸ ਦਾ ਮਿਲ ਕੇ ਸਾਥ ਦੇਣਗੇਂ ਤਾਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨਾ ਹੋਰ ਵੀ ਆਸਾਨ ਹੋ ਜਾਵੇਗਾ। ਡੀ.ਐਸ.ਪੀ. ਅਜ਼ਾਦ ਦਵਿੰਦਰ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਰਗੀ ਲਾਹਨਤ ਤੋਂ ਦੂਰ ਹੋ ਕੇ ਸਮਾਜ ਦੀ ਭਲਾਈ ਅਤੇ ਦੇਸ਼ ਦੀ ਤਰੱਕੀ ਵੱਲ ਧਿਆਨ ਦੇਣ ਕਿਊਂਕਿ ਨੌਜਵਾਨ ਪੀੜੀ ਸਾਡੇ ਦੇਸ਼ ਦਾ ਭਵਿੱਖ ਹੈ। ਉਹਨਾਂ ਨੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਨਸ਼ਿਆਂ ਦਾ ਵਪਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਹਨਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜੋ ਨੌਜਵਾਨ ਪੀੜੀ ਨੂੰ ਨਸ਼ਿਆਂ ਵੱਲ ਲਗਾ ਕੇ ਉਹਨਾ ਨੂੰ ਅੰਦਰੋ ਅੰਦਰੀ ਖੋਖਲਾ ਕਰ ਰਹੇ ਹਨ। ਡੀ.ਐਸ.ਪੀ.ਅਜ਼ਾਦ ਦਵਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਲੋਕਾਂ ਨੂੰ ਕਿਸੇ ਵੀ ਕਿਸਮ ਦੇ ਮਾੜੇ ਅਨਸਰ ਜਾਂ ਨਸ਼ਾ ਵੇਚਣ ਵਾਲੇ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ ਤਾਂ ਜੋ ਪੁਲਿਸ ਗੈਰ ਸਮਾਜਿਕ ਅਨਸਰਾਂ ਨੂੰ ਕਾਬੂ ਕਰ ਸਕੇ। ਉਹਨਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਬਾਰੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਉਹਨਾਂ ਕਿਹਾ ਕਿ ਪੁਲਿਸ ਲੋਕਾਂ ਦੇ ਸਹਿਯੋਗ ਨਾਲ ਹੀ ਚੰਗੇ ਨਤੀਜੇ ਦੇ ਸਕਦੀ ਹੈ ਇਸ ਲਈ ਪੁਲਿਸ ਅਤੇ ਆਮ ਲੋਕਾਂ ਵਿਚਾਲੇ ਚੰਗਾ ਤਾਲਮੇਲ ਬਣਿਆ ਰਹਿਣਾ ਚਾਹੀਦਾ ਹੈ।