1 ਜੂਨ ਨੂੰ ਜਿਲਾ ਪੱਧਰੀ, ਅੰਤਰਰਾਸ਼ਟਰੀ ਯੋਗਾ ਦਿਵਸ ਆਰ ਡੀ ਖੋਸਲਾ, ਡੀਏਵੀ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਮਨਾਇਆ ਜਾਵੇਗਾ
ਲੋਕਾਂ ਨੂੰ ਅੰਤਰਾਸ਼ਟਰੀ ਯੋਗਾ ਦਿਵਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਦਿੱਤਾ ਸੱਦਾ
ਬਟਾਲਾ, 18 ਜੂਨ ( ਸੰਜੀਵ ਮਹਿਤਾ, ਸੁਖਨਾਮ ਸਿੰਘ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ 2024 ਨੂੰ ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾਇਆ ਜਾਣਾ ਹੈ ਅਤੇ ਬਟਾਲਾ ਵਿਖੇ ਇਹ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ, ਆਰ ਡੀ ਖੋਸਲਾ, ਡੀਏਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰੇ 6 ਵਜੇ ਤੋਂ ਸਵੇਰੇ 8:00 ਵਜੇ ਤੱਕ ਮਨਾਇਆ ਜਾਵੇਗਾ। ਇਹ ਜਾਣਕਾਰੀ ਐੱਸ.ਡੀ.ਐੱਮ. ਬਟਾਲਾ ਡਾ ਸ਼ਾਇਰੀ ਭੰਡਾਰੀ ਨੇ ਦਿੱਤੀ।
ਐਸਡੀਐਮ ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ- ਨਿਰਦੇਸ਼ਾ ਹੇਠ ਜਿਲਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਬਟਾਲਾ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਬੰਧਤ ਵਿਭਾਗਾਂ ਦੇ, ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਸਮਾਗਮ ਸਫਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ।
ਉਨ੍ਹਾਂ ਸਮੂਹ ਲੋਕਾਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਯੋਗ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਸ਼ਵ ਨੂੰ ਸਿਹਤਮੰਦ ਜੀਵਨ ਜਿਊਣ ਦਾ ਸੰਦੇਸ਼ ਦੇਣ ਲਈ ਹਰ ਸਾਲ ਇਸ ਦਿਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ।