*ਪੰਜਾਬ ਵਿੱਚ ਕਾਨੂੰਨ ਵਿਵਸਥਾ ਦੇ ਹਲਾਤ ਬੱਧ ਤੋ ਬੱਧਤਰ _______*ਹੀਰਾ ਵਾਲੀਆ*
*ਹਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ*
ਬਟਾਲਾ(ਸੰਜੀਵ ਮਹਿਤਾ)
*ਭਾਰਤੀ ਜਨਤਾ ਪਾਰਟੀ ਦੇ ਜਿਲਾ ਪ੍ਰਧਾਨ ਹੀਰਾ ਵਾਲੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਿੱਥੇ ਸਿਰਫ ਜਲੰਧਰ ਜ਼ਿਮਨੀ ਚੋਣਾਂ ਵਿੱਚ ਵਿਅਸਥ ਹਨ ਓਥੇ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਬੱਧ ਤੋ ਬੱਧਤਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਲੁਧਿਆਣਾ ਵਿਖੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਤੇ ਕਾਤਲਾਨਾ ਹਮਲਾ ਹੋਣ ਨਾਲ ਜਿੱਥੇ ਸਾਰੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਉਥੇ ਹੀ ਇਕ ਵਾਰ ਫੇਰ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ਵਿਚ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਜਿੱਥੇ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿਚ ਜਾਣਿਆ ਜਾਂਦਾ ਹੈ ਓਥੇ ਹੀ ਅਜਿਹੀ ਘਟਨਾ ਨਾਲ ਹਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਲੋਕ ਸਿਰਫ ਅਮਨ ਸ਼ਾਂਤੀ ਚਾਹੌਂਦੇ ਹਨ ਜਦ ਕਿ ਪੰਜਾਬ ਸਰਕਾਰ ਲੋਕਾਂ ਦੀ ਜਾਣ ਮਾਲ ਦੀ ਰਾਖੀ ਕਰਨ ਵਿਚ ਪੂਰੀ ਤਰਾਂ ਅਸਮੱਰਥ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ ਅਜਿਹੀ ਗੁੰਡਾਗਰਦੀ ਦਾ ਅਸਰ ਆਮ ਜਨਤਾ ਦੇ ਮਨ ਤੇ ਅਜਿਹਾ ਅਸਰ ਛੱਡ ਗਿਆ ਹੈ ਕਿ ਆਮ ਵਪਾਰੀ, ਨੌਜਵਾਨ , ਬੱਚੇ, ਬਜ਼ੁਰਗ ਹਰ ਇਕ ਦੇ ਮਨ ਵਿਚ ਡਰ ਅਤੇ ਸਹਿਮ ਦਾ ਮਾਹੋਲ ਪੈਦਾ ਹੋ ਚੁੱਕਾ ਹੈ ।ਜਿਲਾ ਪ੍ਰਧਾਨ ਹੀਰਾ ਵਾਲੀਆ ਨੇ ਉਕਤ ਘਟਨਾ ਦੀ ਨਿੰਦਾ ਕਰਦੇ ਜਲਦ ਹਮਲਾਵਰਾਂ ਨੂੰ ਫੜ੍ਹ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ ।*