ਨਸ਼ਾ ਵੇਚਣ ਵਾਲੇ ਨੂੰ ਕਿਸੇ ਵੀ ਹਾਲ ‘ਚ ਬਖਸ਼ਿਆ ਨਹੀਂ ਜਾਵੇਗਾ – ਐਸਐੱਚਓ ਸੁਰਿੰਦਰਪਾਲ ਸਿੰਘ।
ਨਸ਼ੇ ਦੀ ਰੋਕਥਾਮ ਲਈ ਇਲਾਕੇ ਦੇ ਮੋਹਤਬਰਾਂ ਨਾਲ ਕੀਤੀ ਮੀਟਿੰਗ ।
ਗੁਰਦਾਸਪੁਰ/ ਭੈਣੀ ਮੀਆਂ ਖਾਂ ( ਜਤਿੰਦਰ ਸੋਢੀ, ਕਮਲਜੀਤ ਕੌਰ ) ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਲਗਾਤਾਰ ਨਸ਼ਾ ਵੇਚਣ ਵਾਲਿਆਂ ਤੇ ਪੂਰੀ ਤਰ੍ਹਾਂ ਸਿਕੰਜਾ ਕਸਿਆ ਜਾ ਰਿਹਾ। ਇਸੇ ਤਹਿਤ ਹੀ ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਥਾਣਾ ਭੈਣੀ ਮੀਆਂ ਖਾਂ ਦੇ ਮੁੱਖ ਅਫ਼ਸਰ ਸੁਰਿੰਦਰਪਾਲ ਸਿੰਘ ਵੱਲੋਂ ਇਲਾਕੇ ਦੇ ਮੋਹਤਬਰਾਂ ਨਾਲ ਨਸ਼ੇ ਦੀ ਰੋਕਥਾਮ ਦੇ ਲਈ ਮੀਟਿੰਗ ਕੀਤੀ ਗਈ । ਉੱਥੇ ਹੀ ਉਹਨਾਂ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਤ ਵੀ ਕੀਤਾ ਗਿਆ ਅਤੇ ਨਸ਼ੇ ਦੇ ਖ਼ਾਤਮੇ ਲਈ ਇਲਾਕੇ ਦੇ ਮੋਹਤਬਰਾਂ ਦਾ ਸਹਿਯੋਗ ਵੀ ਮੰਗਿਆ ਗਿਆ। ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਭੈਣੀ ਮੀਆਂ ਖਾਂ ਦੇ ਮੁੱਖ ਅਫ਼ਸਰ ਐਸਆਈ ਸੁਰਿੰਦਰਪਾਲ ਸਿੰਘ ਨੇ ਦੱਸਿਆ ਐਸਐਸਪੀ ਗੁਰਦਾਸਪੁਰ ਹਰੀਸ਼ ਦਾਯਮਾ ਦੇ ਹੁਕਮਾਂ ਤਹਿਤ ਨਸ਼ੇ ਦੀ ਰੋਕਥਾਮ ਦੇ ਲਈ ਲਗਾਤਾਰ ਛਾਪੇਮਾਰੀ,ਨਾਕਾਬੰਦੀ ਅਤੇ ਗਸਤ ਕੀਤੀ ਜਾ ਰਹੀ ਹੈ । ਅੱਜ ਇਲਾਕੇ ਦੇ ਮੋਹਤਬਰਾਂ ਨੂੰ ਬੁਲਾ ਕੇ ਉਨ੍ਹਾਂ ਨਾਲ ਮੀਟਿੰਗ ਕੀਤੀ ਗਈ ਹੈ ਤੇ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਤ ਕੀਤਾ ਗਿਆ ਅਤੇ ਨਸ਼ੇ ਦੇ ਖਾਤਮੇ ਲਈ ਇਨ੍ਹਾਂ ਦਾ ਸੰਯੋਗ ਵੀ ਮੰਗਿਆ ਗਿਆ ਅਤੇ ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਦਾ ਕਾਰੋਬਾਰ ਛੱਡ ਕੋਈ ਹੋਰ ਕਾਰੋਬਾਰ ਕਰ ਲੈਣ ਨਹੀਂ ਤਾਂ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਹਾਲ ਦੇ ਵਿੱਚ ਬਖਸ਼ਿਆ ਨਹੀਂ ਜਾਵੇਗਾ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਤੇ ਉਨ੍ਹਾਂ ਪਬਲਿਕ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦੀ ਸੂਚਨਾਂ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤੇ ਸੂਚਨਾਂ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।