ਨਸ਼ੇ ਦੇ ਸੁਦਾਗਰਾਂ ਨੂੰ ਠੱਲ ਪਾਉਣ ਦੀ ਮੰਗ ਨੂੰ ਲੈਕੇ ਭਾਜਪਾ ਨੇ ਕੀਤਾ ਕੈਂਡਲ ਮਾਰਚ
ਬਟਾਲਾ (ਸੰਜੀਵ ਮਹਿਤਾ )
ਪੰਜਾਬ ਚ ਦਿਨੋ ਦਿਨ ਵੱਧ ਰਹੇ ਨਸ਼ੇ ਅਤੇ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਨਸ਼ੇ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ ਭਾਜਪਾ ਪੁਲਿਸ ਜਿਲਾ ਬਟਾਲਾ ਵੱਲੋਂ ਜ਼ਿਲਾ ਪ੍ਰਧਾਨ ਹੀਰਾਵਾਲੀਆ ਦੀ ਅਗਵਾਈ ਚ ਲੇਬਰ ਕਲੋਨੀ ਅਰਬਨ ਸਟੇਟ ਵਿਖੇ ਕੈਂਡਲ ਮਾਰਚ ਕੀਤਾ ਗਿਆ। ਇਸ ਮੌਕੇ ਨਸ਼ੇ ਦੇ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਵੱਡੀ ਗਿਣਤੀ ਚ ਸ਼ਾਮਿਲ ਹੋਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹੀਰਾ ਵਾਲੀਆ ਨੇ ਕਿਹਾ ਕਿ ਨਸ਼ੇ ਦੇ ਨਾਲ ਨਿਤ ਦਿਨ ਮੌਤਾਂ ਹੋ ਰਹੀਆਂ ਹਨ ਅਤੇ ਨਸ਼ੇ ਦਾ ਕਾਰੋਬਾਰ ਜੰਗੀ ਪੱਧਰ ਤੇ ਹੋ ਰਿਹਾ ਹੈ ਪਰ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਘੂਕ ਸੁੱਤਾ ਪਿਆ ਹੈ। ਉਹਨਾਂ ਕਿਹਾ ਕਿ ਹਰ ਰੋਜ਼ ਘਰਾਂ ਦੇ ਘਰ ਉੱਜੜ ਰਹੇ ਹਨ ਪਰ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਦੇਖ ਰਿਹਾ ਹੈ । ਉਹਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਸਜ਼ਾ ਦਵਾਉਣ ਲਈ ਪੁਲਿਸ ਜ਼ਿਲ੍ਾ ਭਾਜਪਾ ਵੱਲੋਂ ਹਰ ਰੋਜ਼ ਹਰ ਮਹੱਲੇ ਚ ਕੈਂਡਲ ਮਾਰਚ ਕੀਤਾ ਜਾਵੇਗਾ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਵਿਧਾਨ ਸਭ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਝੂਠੇ ਸਬਜਬਾਗ਼ ਵਿਖਾਏ ਸਨ ਅਤੇ ਅਤੇ ਸੱਤਾ ਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਦਾ ਪੈਸਾ ਫਜ਼ੂਲ ਖਰਚੀ ਚ ਉਡਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਅੰਦਰ ਜੰਗਲ ਰਾਜ ਚੱਲ ਰਿਹਾ ਹੈ ਹੈ ਨਸ਼ੇ ਨਾਲ ਮੌਤਾਂ ਹੋ ਰਹੀਆਂ ਹਨ ਨਿਤ ਦਿਨ ਗੋਲੀਆਂ ਚੱਲ ਰਹੀਆਂ ਹਨ ਲੁੱਟਖਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਐਸ਼ ਪ੍ਰਸਤੀ ਚ ਰੁਝ ਹੋਏ ਹਨ। ਪ੍ਰਧਾਨ ਹੀਰਾ ਵਾਲਿਆਂ ਨੇ ਕਿਹਾ ਕਿ ਜਿੰਨਾ ਚਿਰ ਤੱਕ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਨਹੀਂ ਕੀਤਾ ਜਾਂਦਾ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਪੁਲ ਜ਼ਿਲ੍ਾ ਬਟਾਲਾ ਦੀ ਭਾਜਪਾ ਟੀਮ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਚ ਹਾਜ਼ਰ ਸਨ।।