ਡੇਰਾ ਬਾਬਾ ਨਾਨਕ ਦੀ ਹੋਣ ਵਾਲੀ ਜ਼ਿਮਨੀ ਚੋਣ ਸ਼ਾਨ ਨਾਲ ਜਿੱਤਾਂਗੇ-ਵਿਧਾਇਕ ਸ਼ੈਰੀ ਕਲਸੀ
ਆਮ ਆਦਮੀ ਪਾਰਟੀ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਸਹਾਇਕ ਇੰਚਾਰਜ ਵਜੋਂ ਸੌਂਪੀ ਜਿੰਮੇਵਾਰੀ
ਬਟਾਲਾ, 25 ਜੁਲਾਈ (ਸੁਨੀਲ ਚੰਗਾ) ਬਟਾਲਾ ਦੇ ਨੌਜਵਾਨ ਤੇ ਹੋਣਹਾਰ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੀ ਹੋਣ ਵਾਲੀ ਜ਼ਿਮਨੀ ਚੋਣ ਦੀ ਸਹਾਇਕ ਇੰਚਾਰਜ ਵਜੋਂ ਜਿੰਮੇਵਾਰ ਦਿੱਤੀ ਗਈ ਹੈ। ਇਸ ਬਾਬਤ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਹਾਈਕਮਾਨ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੀ ਹੋਣ ਵਾਲੀ ਜ਼ਿਮਨੀ ਚੋਣ ਦਾ ਸਹਾਇਕ ਇੰਚਾਰਜ ਲਗਾਉਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪਾਰਟੀ ਨੇ ਪਹਿਲਾਂ ਵੀ ਉਨ੍ਹਾਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਹਨ, ਓਸੇ ਤਰ੍ਹਾਂ ਹੁਣ ਫਿਰ ਮੈਂ ਵਿਸ਼ਵਾਸ ਦੁਆਉਦਾ ਹਾਂ ਕਿ ਪਾਰਟੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਦਿਨ ਰਾਤ ਇੱਕ ਕਰ ਦੇਵਾਂਗਾ ਤੇ ਡੇਰਾ ਬਾਬਾ ਨਾਨਕ ਦੀ ਜਿਮਨੀ ਚੋਣ ਪੂਰੀ ਸ਼ਾਨ ਨਾਲ ਜਿੱਤਾਂਗੇ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਸੀਨੀਅਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਡੇਰਾ ਬਾਬਾ ਨਾਨਕ ਦੀ ਜਿਮਨੀ ਚੋਣ ਲਈ ਇੰਚਾਰਜ ਲਗਾਇਆ ਗਿਆ ਹੈ ਅਤੇ ਉਹ ਪੂਰੀ ਮਿਹਨਤ, ਲਗਨ ਤੇ ਉਤਸ਼ਾਹ ਨਾਲ ਪਾਰਟੀ ਵਰਕਰਾਂ ਤੇ ਆਗੂਆਂ ਦੇ ਸਹਿਯੋਗ ਨਾਲ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਰੀਬ ਢਾਈ ਕੁ ਸਾਲ ਦੇ ਕਾਰਜਕਾਲ ਵਿੱਚ ਹਰੇਕ ਵਰਗ ਦੀ ਭਲਾਈ ਵਿੱਚ ਇਤਿਹਾਸਕ ਫੈਸਲੇ ਲਏ ਹਨ, ਜਿਸ ਸਦਕਾ ਜਲੰਧਰ ਵੈਸਟ ਦੀ ਜਿਮਨੀ ਚੋਣ ਪਾਰਟੀ ਨੇ ਰਿਕਾਰਡ ਵੋਟਾਂ ਨਾਲ ਜਿੱਤੀ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਵਲੋਂ ਕੀਤੇ ਗਏ ਬੇਮਿਸਾਲ ਵਿਕਾਸ ਕਾਰਜਾਂ ਨੂੰ ਲੈ ਕੇ ਉਹ ਲੋਕਾਂ ਦੀ ਕਚਹਿਰੀ ਵਿੱਚ ਜਾਣਗੇ ਅਤੇ ਲੋਕਾਂ ਦੇ ਪਿਆਰ ਸਦਕਾ ਉਹ ਇਹ ਜਿਮਨੀ ਚੋਣ ਜਰੂਰ ਜਿੱਤਣਗੇ।