ਬਟਾਲਾ 15 ਅਗਸਤ (ਸੁਖਨਾਮ ਸਿੰਘ ਦੀਪਕ ਕੁਮਾਰ) ਆਜ਼ਾਦੀ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਭਾਜਪਾ ਜਿਲਾ ਪ੍ਰਧਾਨ ਵਲੋਂ ਬਟਾਲਾ ਦੇ ਕਮਿਊਨਿਟੀ ਹਾਲ ਵਿਖੇ ਪੂਰੇ ਉਤਸਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਭਾਜਪਾ ਜਿਲਾ ਪ੍ਰਧਾਨ ਹਰ ਸਿਮਰਨ ਸਿੰਘ ਹੀਰਾਵਾਲੀਆ ਨੇ ਅਦਾ ਕੀਤੀ ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪ੍ਰੋਗਰਾਮ ਦੀ ਅਗਵਾਈ ਕਰਦੇ ਹੋਏ ਅਤੇ ਮੁੱਖ ਮਹਿਮਾਨ ਵੱਜੋ ਪਹਿਲਾਂ ਜਿਲਾ ਪ੍ਰਧਾਨ ਹੀਰਾਵਾਲੀਆਂ ਨੇ ਆਪਣੇ ਸੰਦੇਸ਼ ਚ ਬਟਾਲੇ ਨੂੰ ਆਜ਼ਾਦੀ ਦਿਵਸ ਦੀਆਂ ਵਧਾਈ ਦਿੰਦੇ ਹੋਏ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤ ਆਜ਼ਾਦੀ ਘੁਲਾਟੀਆਂ ਵੱਖ-ਵੱਖ ਸੈਨਾਵਾਂ ਅਤੇ ਪੁਲਿਸ ਫੋਰਸ ਦੇ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਾ ਹੀ ਅੱਜ ਸਾਰਾ ਦੇਸ਼ ਆਜ਼ਾਦੀ ਦਾ ਨਿਗਮਾਨ ਰਿਹਾ ਹੈ ਉਹਨਾਂ ਕਿਹਾ ਕਿ ਨੌਜਵਾਨ ਹਰ ਦੇਸ਼ ਦਾ ਵੱਡਾ ਸਰਮਾਇਆ ਹੈ ਅਤੇ ਭਾਰਤੀ ਨੌਜਵਾਨਾਂ ਨੇ ਦੁਨੀਆਂ ਦੇ ਵੱਖ ਵੱਖ ਦੇਸ਼ਾਂ ਵਿੱਚ ਆਪਣੀ ਪ੍ਰਤਿਭਾ ਦੀ ਅਮਿੱਟ ਛਾਪ ਛੱਡੀ ਹੈ ਇਸ ਮੌਕੇ ਭਾਜਪਾ ਮਹਿਲਾ ਮੋਰਚਾ ਦੇ ਜਨਰਲ ਸੈਕਟਰੀ ਅੰਬਿਕਾ ਖੰਨਾ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਭਾਜਪਾ ਜਿਲਾ ਉਪ ਪ੍ਰਧਾਨ ਸ਼ਕਤੀ ਸ਼ਰਮਾ ਜ਼ਿਲ੍ਹਾ ਜਨਰਲ ਸੈਕਟਰੀ ਰੋਸ਼ਨ ਲਾਲ ਜਿਲਾ ਜਨਰਲ ਸੈਕਟਰੀ ਲਾਜਵੰਤ ਸਿੰਘ ਲਾਟੀ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਇੰਚਾਰਜ ਬਿਕਰਮਜੀਤ ਸਿੰਘ ਰੰਧਾਵਾ ਸਿਟੀ ਮੰਡਲ ਪ੍ਰਧਾਨ ਪੰਕਜ ਸ਼ਰਮਾ ਸਿਵਲ ਲਾਈਨ ਮੰਡਲ ਪ੍ਰਧਾਨ ਅਮਨਦੀਪ ਸਿੰਘ ਸਿਵਿਲ ਲਾਈਨ ਮੰਡਲ ਪ੍ਰਧਾਨ ਦੀਪਕ ਜੋਸ਼ੀ ਮਹਿਲਾਂ ਮੋਰਚਾ ਜਿਲਾ ਪ੍ਰਧਾਨ ਰਾਧਾ ਰਾਣੀ ਯੁਵਾ ਮੋਰਚਾ ਪ੍ਰਧਾਨ ਡਿੰਪਲ ਮਹਾਜਨ ਅਤੇ ਮੰਡਲ ਮੋਰਚੇ ਦੀਆਂ ਟੀਮਾਂ ਵੀ ਹਾਜ਼ਰ ਸਨ