‘ਖੇਡਾਂ ਵਤਨ ਪੰਜਾਬ ਦੀਆਂ’
ਮਸ਼ਾਲ ਮਾਰਚ ਦਾ ਸ੍ਰੀ ਅੰਮ੍ਰਿਤਸਰ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਦਾਖਲ ਹੋਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਰਵਾਂ ਸਵਾਗਤ
‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਤ ਕੀਤਾ-ਵਿਧਾਇਕ ਸ਼ੈਰੀ ਕਲਸੀ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰ (ਨੇੜੇ ਜੈਂਤੀਪੁਰ) ਵਿਖੇ ਮਸ਼ਾਲ ਮਾਰਚ ਦਾ ਕੀਤਾ ਗਿਆ ਗਰਮਜੋਸ਼ੀ ਨਾਲ ਸ਼ਾਨਦਾਰ ਸਵਾਗਤ
ਬਟਾਲਾ, 22 ਅਗਸਤ ( ਸੁਖਨਾਮ ਸਿੰਘ ਸੰਜੀਵ ਮਹਿਤਾ) ‘ਖੇਡਾਂ ਵਤਨ ਪੰਜਾਬ ਦੀਆਂ’ 2024 ਨੂੰ ਸਮਰਪਿਤ ਮਸ਼ਾਲ ਮਾਰਚ (ਟਾਰਚ ਰਿਲੇਅ) ਪ੍ਰੋਗਰਾਮ, ਆਮ ਲੋਕਾਂ ਤੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਹੈ। ਜਿਸ ਦਾ ਅੱਜ ਸ੍ਰੀ ਅੰਮ੍ਰਿਤਸਰ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੁਪਹਿਰ ਕਰੀਬ 1 ਵਜੇ ਦਾਖਲ ਹੋਣ ’ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰ (ਨੇੜੇ ਜੈਂਤੀਪੁਰ) ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਨੂੰ ਰਸੀਵ ਕਰਨ ਮੌਕੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਤਹਿਸੀਲਦਾਰ ਜਗਤਾਰ ਸਿੰਘ, ਨਾਇਬ ਤਹਿਸੀਲਦਾਰ ਮਨਜੋਤ ਸਿੰਘ, ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ, ਪਿ੍ਰੰਸੀਪਲ ਮਨਜੀਤ ਸਿੰਘ ਸੰਧੂ, ਲੈਕਚਰਾਰ ਮਦਨ ਲਾਲ, ਕੋਚ ਜਸਵੰਤ ਸਿੰਘ, ਨੈਸ਼ਨਲ ਪੱਧਰ ਦੇ ਖਿਡਾਰੀ, ਕੋਚ ਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਇਸ ਮੌਕੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਕਿਹਾ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੀਜਨ-2 ਸਫਲਤਾਪੂਰਵਕ ਕਰਵਾਈਆਂ ਗਈਆਂ ਸਨ, ਜਿਸ ਵਿੱਚ ਕਰੀਬ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਸੀ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਦੇਣ ਦੇ ਨਾਲ ਸਰਕਾਰੀ ਨੋਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਉਲੰਪਿਕ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਾਂ ਮਾਰੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ‘ਖੇਡਾਂ ਵਤਨ ਪੰਜਾਬ’ ਦੀਆਂ ਨੇ ਸੂਬੇ ਅੰਦਰ ਖੇਡ ਸੱਭਿਅਚਾਰ ਨੂੰ ਪ੍ਰਫੁੱਲਤ ਕੀਤਾ ਹੈ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਇਨਾਂ ਖੇਡਾਂ ਵਿੱਚ ਹਿੱਸਾ ਲੈਂਦੇ ਹਨ। ਉਨਾਂ ਦੱਸਿਆ ਕਿ ਖੇਡਾਂ ਕਰਵਾਉਣ ਦਾ ਮੁੱਖ ਮੰਤਵ ਨੋਜਵਾਨ ਨੂੰ ਸਹੀ ਦਿਸ਼ਾ-ਪ੍ਰਦਾਨ ਕਰਨੀ ਹੈ ਤਾਂ ਜੋ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ। ਉਨਾਂ ਨੋਜਵਾਨਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਦਾ ਸੱਦਾ ਦਿੱਤਾ।
ਇਸ ਮੌਕੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਸ਼ਾਸਨ ਵਲੋਂ ਮਸ਼ਾਲ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ। ਉਨਾਂ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ਤੱਕ ਖੇਡਾਂ ਕਰਾਈਆਂ ਜਾਣਗੀਆਂ ਅਤੇ ਖਿਡਾਰੀਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਲਈ ਆਨਲਾਈਨ ਅਪਲਾਈ (www.eservices.punjab.gov.in) ਕਰਨ ਦੀ ਅਪੀਲ ਕੀਤੀ।
ਇਸ ਮੌਕੇ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਤੇ ਮਸ਼ਾਲ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਈ। ਦੱਸਣਯੋਗ ਹੈ ਕਿ ਮਸ਼ਾਲ ਮਾਰਚ ਬਟਾਲਾ ਤੋਂ ਨੋਸ਼ਹਿਰਾ ਮੱਝਾ ਸਿੰਘ ਤੋਂ ਹੁੰਦੀ ਹੋਈ ਗੁਰਦਾਸਪੁਰ ਵਿਖੇ ਪਹੁੰਚੀ ਅਤੇ ਕੱਲ੍ਹ 23 ਅਗਸਤ ਨੂੰ ਪਠਾਨਕੋਟ ਲਈ ਰਵਾਨਾ ਹੋਵੇਗੀ।
——————-