ਡਿਪਟੀ ਕਮਿਸ਼ਨਰ ਸ੍ਰੀ ਓਮਾ ਸ਼ੰਕਰ ਗੁਪਤਾ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਹੋਏ ਨਤਮਸਤਕ
ਬਟਾਲਾ, 4 ਸਤੰਬਰ ( ਸਜੀਵ ਮਹਿਤਾ ) ਸ੍ਰੀ ਓਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ ਸੁਹੇਲ ਕਾਸਿਮ ਮੀਰ, ਡਾ. ਸ਼ਾਇਰੀ ਭੰਡਾਰੀ ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਤੇ ਸੰਜੀਵ ਕੁਮਾਰ ਡੀ.ਐਸ.ਪੀ ਸਿਟੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀ ਨਿਸ਼ਾਨੀ ਪਾਵਨ ਕੱਚੀ ਕੰਧ ਦੇ ਦਰਸ਼ਨ ਕੀਤੇ ਅਤੇ ਇਸ ਪਾਵਨ ਅਸਥਾਨ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਰੂਹਾਨੀ ਸ਼ਾਂਤੀ ਦਾ ਅਹਿਸਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਹੀ ਉਨ੍ਹਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਅਤੇ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।