ਹਰਜਿੰਦਰ ਸਿੰਘ ਕਲਸੀ ਨੇ ਬਟਾਲਾ ਦੇ ਨਾਲ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ ਦਾ ਵੀ ਅਹੁਦਾ ਸੰਭਾਲਿਆ
ਬਟਾਲਾ, 4 ਸਤੰਬਰ (ਸਜੀਵ ਮਹਿਤਾ ) ਹਰਜਿੰਦਰ ਸਿੰਘ ਕਲਸੀ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ (ਡੀਪੀਆਰਓ) ਦਾ ਅਹੁਦਾ ਸੰਭਾਲ ਲਿਆ ਹੈ। ਹਰਜਿੰਦਰ ਸਿੰਘ ਕਲਸੀ ਇਸ ਤੋ ਪਹਿਲਾਂ ਵੀ ਕਰੀਬ ਸੱਤ ਸਾਲ ਗਰਦਾਸਪੁਰ ਵਿਖੇ ਸੇਵਾਵਾਂ ਨਿਭਾ ਚੁੱਕੇ ਹਨ।
ਪੰਜਾਬ ਸਰਕਾਰ ਵੱਲੋ ਬੀਤੇ ਦਿਨ ਕੀਤੇ ਗਏ ਜ਼ਿਲ੍ਹਾ ਲੋਕ ਸੰਪਰਕ ਅਫਸਰਾਂ ਦੇ ਤਬਾਦਲਿਆਂ ਤਹਿਤ ਉਨ੍ਹਾਂ ਨੂੰ ਬਟਾਲਾ ਦੇ ਨਾਲ ਗੁਰਦਾਸਪੁਰ ਡੀਪੀਆਰਓ ਦਾ ਵੀ ਵਾਧੂ ਚਾਰਜ ਦਿੱਤਾ ਗਿਆ ਹੈ।
ਗੁਰਦਾਸਪੁਰ ਵਿਖੇ ਚਾਰਜ ਲੈਣ ਤੋਂ ਬਾਅਦ ਪੱਤਰਕਾਰ ਸਾਥੀਆਂ ਨਾਲ ਗੱਲਬਾਤ ਕਰਦਿਆਂ ਡੀਪੀਆਰਓ ਕਲਸੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਗੇ।
ਜਿਲਾ ਲੋਕ ਸੰਪਰਕ ਅਫਸਰ ਦਾ ਅਹੁਦਾ ਸੰਭਾਲਣ ਮੌਕੇ ਦੇ ਪੱਤਰਕਾਰ ਸਾਥੀਆਂ ਤੋਂ ਇਲਾਵਾ ਆਪ ਪਾਰਟੀ ਦੇ ਸੀਨੀਅਰ ਆਗੂ ਭਾਰਤ ਭੂੂਸ਼ਣ ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ, ਜਤਿੰਦਰ ਸਿੰਘ ਪੱਪਾ, ਨੀਰਜ ਸਲਹੋਤਰਾ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ, ਸੁਧੀਰ ਮਹਾਜਨ ਸਾਬਕਾ ਐਮਸੀ, ਗੁਰਭੇਜ ਸਿੰਘ, ਮਲਕੀਤ ਸਿੰਘ ਸੈਣੀ, ਕਰਮਜੀਤ ਸਿੰਘ ਸੈਣੀ, ਪਰਮਜੀਤ ਸਿੰਘ ਕਲਸੀ ਜਿਲਾ ਭਾਸ਼ਾ ਅਫਸਰ, ਪਰਮਿੰਦਰ ਸਿੰਘ ਸੈਣੀ ਜਿਲਾ ਗਾਈਡੈਂਸ ਕਾਊਂਸਲਰ, ਲੈਕਚਰਾਰ ਡਾ ਸਰਦੂਲ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ ਔਲਖ, ਸੁਰਿੰਦਰ ਸਿੰਘ ਔਲਖ ਅਤੇ ਦਫਤਰ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ ।