ਖੂਨਦਾਨ ਸਭ ਤੋਂ ਉੱਤਮਦਾਨ : ਹੀਰਾ ਵਾਲੀਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਯੂਵਾ ਮੋਰਚਾ ਵਲੋਂ ਖੂਨਦਾਨ ਕੈਂਪ ਦਾ ਆਯੋਜਨ
ਬਟਾਲਾ, 17 ਸਤੰਬਰ (ਸੰਜੀਵ ਮਹਿਤਾ ) – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਜਿਲ੍ਹਾ ਬਟਾਲਾ ਵਲੋਂ ਯੂਵਾ ਮੋਰਚਾ ਦੀ ਟੀਮ ਦੇ ਯਤਨਾਂ ਸਦਕਾ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਜਿਲ੍ਹਾ ਟੀਮ, ਮੰਡਲ ਪ੍ਰਧਾਨ ਸਮੇਤ ਮੰਡਲ ਟੀਮਾਂ ਨੇ ਹਾਜ਼ਰੀ ਭਰੀ। ਇਸ ਮੌਕੇ ਯੂਵਾ ਮੋਰਚਾ ਦੇ ਪ੍ਰਧਾਨ ਡਿੰਪਲ ਮਹਾਜਨ ਵਲੋਂ ਖੂਨਦਾਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਜਿਲ੍ਹਾ ਪ੍ਰਧਾਨ ਹੀਰਾ ਵਾਲੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਖੂਨਦਾਨ ਕੈਂਪ ਲਗਾ ਕੇ ਇਕ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਉਹਨਾਂ ਕਿਹਾ ਕਿ ਖੂਨਦਾਨ ਸਭ ਤੋਂ ਉਤਮ ਦਾਨ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ। ਕਿਉਂਕਿ ਤੁਹਾਡੇ ਵਲੋਂ ਕੀਤੇ ਗਏ ਖੂਨ ਦਾਨ ਨਾਲ ਕਿਸੇ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਹੀਰਾ ਵਾਲੀਆ ਨੇ ਕਿਹਾ ਕਿ ਅੱਜ ਕਈ ਭਾਜਪਾ ਆਗੂਆਂ ਵਲੋਂ ਖੂਨਦਾਨ ਕੀਤਾ ਗਿਆ। ਉਹਨਾਂ ਕਿਹਾ ਕਿ ਖੂਨਦਾਨ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਉਥੇ ਹੀ ਕਿਸੇ ਲੋੜਵੰਦ ਦੀ ਮਦਦ ਵੀ ਹੋ ਜਾਂਦੀ ਹੈ ਕਿਉਂਕਿ ਖੂਨ ਨੂੰ ਬਣਾਇਆ ਨਹੀਂ ਜਾ ਸਕਦਾ ਖੂਨਦਾਨ ਕਰਕੇ ਹੀ ਕਿਸੇ ਵਿਅਕਤੀ ਦੀ ਮਦਦ ਕੀਤੀ ਜਾ ਸਕਦੀ ਹੈ ਇਸ ਜਿਲਾ ਜਨਰਲ ਸੈਕਟਰੀ ਰੋਸ਼ਨ ਲਾਲ ਵਾਈਸ ਪ੍ਰਧਾਨ ਸ਼ਕਤੀ ਸ਼ਰਮਾ ਵਾਈਸ ਪ੍ਰਧਾਨ ਅਸ਼ਵਨੀ ਮਹਾਜਨ ਸੀਨੀਅਰ ਭਾਜਪਾ ਲੀਡਰ ਭੂਸ਼ਣ ਬਜਾਜ ਬਲਦੇਵ ਸੂਰੀ ਜ਼ਿਲਾ ਕੈਸ਼ੀਅਰ ਭਵਾਨੀ ਚਾਨਣ ਵਿੱਕੀ ਕੌਸ਼ਲ ਸਿਟੀ ਮੰਡਲ ਪ੍ਰਧਾਨ ਪੰਕਜ ਸ਼ਰਮਾ ਪ੍ਰੋਫੈਸਰ ਓਮ ਪ੍ਰਕਾਸ਼ ਸਿਵਲ ਲਾਈਨ ਮੰਡਲ ਪ੍ਰਧਾਨ ਦੀਪਕ ਜੋਸ਼ੀ ਦਿਹਾਤੀ ਮੰਡਲ ਪ੍ਰਧਾਨ ਗੁਰਦੀਪ ਸਿੰਘ ਸੁਰਿੰਦਰ ਕੁਮਾਰ ਸਿਵਿਲ ਜਨਰਲ ਸੈਕਟਰੀ ਅੰਮ੍ਰਿਤਪਾਲ ਸਿੰਘ ਮਠਾੜੂ ਸਿਟੀ ਜਨਰਲ ਸੈਕਟਰੀ ਸ਼੍ਰੀ ਕੰਤ ਸ਼ਰਮਾ ਓਬੀਸੀ ਮੋਰਚਾ ਪ੍ਰਧਾਨ ਸੂਰਜ ਸੂਰੀ ਰਾਹੁਲ ਕੁਮਾਰ ਸਿਵਲ ਲਾਈਨ ਵਾਈਸ ਪ੍ਰਧਾਨ ਜਸਪਾਲ ਸਿੰਘ ਵਰੁਣ ਕੁਮਾਰ ਹੋਰ ਵੀ ਬੀਜੇਪੀ ਦੇ ਸੀਨੀਅਰ ਲੀਡਰ ਮੌਜੂਦ ਸਨ