- ਹੀਰਾ ਵਾਲੀਆ ਨੇ ਸਾਥੀਆਂ ਸਮੇਤ ਰਾਮਨੌਮੀ ਮੌਕੇ ਕੱਢੀ ਗਈ ਸ਼ੋਭਾ ਯਾਤਰਾ ਵਿਚ ਕੀਤੀ ਸ਼ਿਰਕਤ
ਰਾਮਨੌਮੀ ਦਾ ਤਿਉਹਾਰ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ : ਹੀਰਾ ਵਾਲੀਆ
ਬਟਾਲਾ, 5 ਅਪ੍ਰੈਲ (ਸੁਖਨਾਮ ਸਿੰਘ ਸੰਜੀਵ ਮਹਿਤਾ) -ਭਾਜਪਾ ਦੇ ਜਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਵਲੋਂ ਸਾਥੀਆਂ ਸਮੇਤ ਰਾਮਨੌਮੀ ਮੌਕੇ ਕੱਢੀ ਗਈ ਸ਼ੋਭਾ ਯਾਤਰਾ ਵਿਚ ਸ਼ਿਰਕਤ ਕੀਤੀ ਅਤੇ ਪ੍ਰਭੂ ਸ੍ਰੀ ਰਾਮ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਹੀਰਾ ਵਾਲੀਆ ਨੇ ਕਿਹਾ ਕਿ ਹਰ ਸਾਲ ਹੀ ਸ੍ਰੀ ਰਾਮਨੌਮੀ ਮੌਕੇ ਬਟਾਲਾ ਸ਼ਹਿਰ ਵਿਚ ਸਾਰੇ ਹੀ ਸ਼ਹਿਰ ਵਾਸੀਆਂ ਵਲੋਂ ਮਿਲ ਕੇ ਵੱਖ ਵੱਖ ਸੰਗਠਨਾਂ ਦੇ ਸਹਿਯੋਗ ਨਾਲ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਂਦੀ ਹੈ। ਉਹਨਾਂ ਕਿਹਾ ਕਿ ਇਸ ਸ਼ੋਭਾ ਯਾਤਰਾ ਵਿਚ ਸ਼ਾਮਲ ਹੋ ਕੇ ਜਿੱਥੇ ਮਨ ਨੂੰ ਬਹੁਤ ਸਕੂਨ ਮਿਲਿਆ ਉਥੇ ਹੀ ਲੋਕਾਂ ਦਾ ਜੋਸ਼ ਦੇਖ ਕੇ ਬਹੁਤ ਹੀ ਗਦਗਦ ਹੋਇਆ ਹਾਂ। ਅੱਜ ਪੂਰਾ ਸ਼ਹਿਰ ਰਾਮਮਈ ਹੋ ਗਿਆ ਹੈ। ਹੀਰਾ ਵਾਲੀਆ ਨੇ ਅੱਗੇ ਕਿਹਾ ਕਿ ਪ੍ਰਭੂ ਸ੍ਰੀ ਰਾਮ ਹਮੇਸ਼ਾ ਹੀ ਆਪਣੇ ਭਗਤਾਂ ਤੇ ਆਸ਼ੀਰਵਾਦ ਬਣਾਈ ਰੱਖਦੇ ਹਨ। ਉਹਨਾਂ ਕਿਹਾ ਕਿ ਅੱਜ ਦੇ ਇਸ ਦਿਨ ਦੀ ਮੈਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ ਅਤੇ ਇਹੋ ਅਪੀਲ ਕਰਦਾ ਹਾਂ ਕਿ ਸਾਰੇ ਹੀ ਤਿਉਹਾਰ, ਦਿਹਾੜੇ ਅਤੇ ਉਤਸਵ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ ਕਿਉਂਕਿ ਪ੍ਰਭੂ ਸ੍ਰੀ ਰਾਮ ਨੇ ਆਪਸੀ ਪਿਆਰ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਅਤੇ ਹਰ ਇਨਸਾਨ ਨੂੰ ਬਰਾਬਰ ਸਮਝਿਆ। ਉਹਨਾਂ ਅੱਗੇ ਕਿਹਾ ਕਿ ਪੂਰੇ ਦੇਸ਼ ਵਿਚ ਅੱਜ ਰਾਮਨੌਮੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਰਾਮਨੌਮੀ ਦਾ ਤਿਉਹਾਰ ਸ਼ਾਂਤੀ ਅਤੇ ਆਪਸੀ ਪਿਆਰ ਦਾ ਸੰਦੇਸ਼ ਦਿੰਦਾ ਹੈ।