“ਪੰਜਾਬ ਸਿੱਖਿਆ ਕ੍ਰਾਂਤੀ’
ਕੱਲ 9 ਅਪ੍ਰੈਲ ਨੂੰ ਵਿਧਾਇਕ ਸ਼ੈਰੀ ਕਲਸੀ ਵਲੋਂ ‘ਸਕੂਲ ਆਫ ਐੱਮੀਨੈੱਸ’ ਬਟਾਲਾ ਸਮੇਤ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਜਾਣਗੇ ਉਦਘਾਟਨ
ਸ੍ਰੀ ਹਰਗੋਬਿੰਦਪੁਰ ਸਾਹਿਬ, ਫਤਿਹਗੜ੍ਹ ਚੂੜੀਆਂ ਅਤੇ ਕਾਦੀਆਂ ਦੇ ਵੱਖ-ਵੱਖ ਸਕੂਲਾਂ ਵਿੱਚ ਵੀ ਹੋਣਗੇ ਵਿਕਾਸ ਕਾਰਜਾਂ ਦੇ ਉਦਘਾਟਨ
ਬਟਾਲਾ, 8 ਅਪ੍ਰੈਲ (ਅਨੀਤਾ ਬੇਦੀ ਨਿਰਮਲ ਸਿੰਘ) “ਪੰਜਾਬ ਸਿੱਖਿਆ ਕ੍ਰਾਂਤੀ ‘ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਗਈ ਹੈ ਅਤੇ ਸਕੂਲਾਂ ਵਿੱਚ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ।
ਵਿਕਾਸ ਕਾਰਜਾਂ ਦੇ ਉਦਘਾਟਨਾਂ ਦੀ ਲੜੀ ਤਹਿਤ ਕੱਲ 9 ਅਪ੍ਰੈਲ ਨੂੰ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ‘ਸਕੂਲ ਆਫ ਐੱਮੀਨੈੱਸ’ ਧਰਮਪੁਰਾ ਕਾਲੋਨੀ ਦੇ ਬਲਾਕ ਦਾ ਉਦਘਾਟਨ ਕਰਨ ਸਮੇਤ ਸਰਕਾਰੀ ਮਿਡਲ ਸਕੂਲ ਕੈਂਪ ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਕੁੁੜੀਆਂ) ਅਤੇ (ਲੜਕੇ) ਕੈਂਪ ਬਟਾਲਾ ਵਿੱਚ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਨਾਲ ਜਿੱਥੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ, ਉਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਵੀ ਮੁਹੱਈਆ ਹੋਣਗੀਆਂ।
ਇਸੇ ਤਰ੍ਹਾਂ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਾਘੇ, ਖੋਖੇਵਾਲ ਮੰਡ, ਮਾੜੀਆਂ ਬੁੱਚੀਆਂ ਤੇ ਸਮਰਾਏ ਅਤੇ ਸਰਕਾਰੀ ਹਾਈ ਸਕੂਲ ਬੋਲ ਬਾਘੇ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ।
ਇਸੇ ਤਰ੍ਹਾਂ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਫਤਿਹਗੜ੍ਹ ਚੂੜੀਆਂ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਘਣੀਏ ਕੇ ਬਾਂਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਵੇਗਾ।
ਇਸੇ ਤਰ੍ਹਾਂ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਰਣੀਆ ਅਤੇ ਕੋਟ ਸੰਤੋਖ ਰਾਏ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ।