Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 37, ਸ਼ਾਸ਼ਤਰੀ ਨਗਰ ਕਾਲੋਨੀ ਵਿਖੇ 28 ਲੱਖ ਦੀ ਲਾਗਤ ਨਾਲ ਨਵੀ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

India Crime News by India Crime News
April 26, 2025
in Politics
Reading Time: 1 min read
0
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 37, ਸ਼ਾਸ਼ਤਰੀ ਨਗਰ ਕਾਲੋਨੀ ਵਿਖੇ 28 ਲੱਖ ਦੀ ਲਾਗਤ ਨਾਲ ਨਵੀ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
Share on FacebookShare on TwitterWhatsapp

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 37, ਸ਼ਾਸ਼ਤਰੀ ਨਗਰ ਕਾਲੋਨੀ ਵਿਖੇ 28 ਲੱਖ ਦੀ ਲਾਗਤ ਨਾਲ ਨਵੀ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

ਕਿਹਾ-ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਬਦਲੀ ਜਾ ਰਹੀ ਹੈ ਨੁਹਾਰ

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

ਬਟਾਲਾ, 26 ਅਪ੍ਰੈਲ ( ਅਨੀਤਾ ਬੇਦੀ ਨਿਰਮਲ ਸਿੰਘ ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਨਿਰੰਤਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਵਾਰਡ ਨੰਬਰ 37, ਸ਼ਾਸ਼ਤਰੀ ਨਗਰ ਕਾਲੋਨੀ ਵਿਖੇ 28 ਲੱਖ ਦੀ ਲਾਗਤ ਨਾਲ ਨਵੀ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ । ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਸਰਬਜੀਤ ਸਿੰਘ ਅਤੇ ਵਾਰਡ ਵਾਸੀ ਮੋਜੂਦ ਸਨ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਵਾਰਡ ਵਾਸੀਆਂ ਦੀ ਇਹ ਮੁਸ਼ਕਿਲ ਕਾਫ਼ੀ ਲੰਮੇ ਸਮੇਂ ਤੋਂ ਸੀ, ਪਰ ਹੁਣ ਸੜਕ ਬਣਨ ਨਾਲ ਸਮੱਸਿਆ ਤੋਂ ਨਿਜਾਤ ਮਿਲੇਗੀ।

ਇਸ ਮੌਕੇ ਵਾਰਡ ਵਾਸੀਆਂ ਨਾਲ ਗੱਲ ਕਰਦਿਆਂਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਦੋਂ ਦੀ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ, ਉਨ੍ਹਾਂ ਵਲੋਂ ਸ਼ਹਿਰ ਵਾਸੀਆਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਜੋ ਕੰਮ ਪਿਛਲੇ ਦਹਾਕਿਆਂ ਤੋਂ ਨਹੀਂ ਹੋਏ ਸਨ, ਉਹ ਕੀਤੇ ਜਾ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਨ ਲਈ, ਉਹ ਵਚਨਬੱਧ ਹਨ।

ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮਹਿਜ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਹਲਕਾ ਬਟਾਲਾ ਵਿੱਚ ਰਿਕਾਰਡ ਵਿਕਾਸ ਕਾਰਜ ਕਰਵਾਏ ਗਏ ਹਨ। ਉਨਾਂ ਦੱਸਿਆ ਕਿ ਬਟਾਲਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਕਾਦੀਆਂ ਰੋਡ, ਕਾਹਨੂੰਵਾਨ ਚੌਂਕ, ਜਲੰਧਰ ਰੋਡ ਤੇ ਸ਼ਹਿਰ ਵਿਚਲਾ ਬਟਾਲਾ-ਅੰਮ੍ਰਿਤਸਰ ਰੋਡ ਚੌੜੀਆਂ ਕਰਨ ਦੇ ਨਾਲ ਸ਼ਹਿਰ ਦੇ ਚੌਂਕਾਂ ਨੂੰ ਚੋੜਿਆਂ ਕੀਤਿਆਂ ਗਿਆ ਹੈ। ਉਸਮਾਨਪੁਰ ਸਿਟੀ ਨੇੜੇ ਸ਼ਹੀਦ ਭਗਤ ਸਿੰਘ ਚੋਂਕ, ਪੁਰਾਣਾ ਅੰਮ੍ਰਿਤਸਰ-ਬਟਾਲਾ ਬਾਈਪਾਸ ਵਿਖੇ ਮਹਾਰਾਜਾ ਅਗਰਸੈਨ ਚੌਂਕ ਬਣਾਉਣ ਤੋਂ ਇਲਾਵਾ ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਅਤੇ ਓਥੇ ਵੱਡ ਅਕਾਰੀ ਕਲਾਕ ਟਾਵਰ ਲਗਾਇਆ ਜਾਵੇਗਾ।

ਉਨਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਇੱਕ ਛੱਤ ਹੇਠ ਵੱਖ-ਵੱਖ ਸਰਕਾਰੀ ਸਹੂਲਤਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪੈਲਕਸ ਉਸਾਰਿਆ ਜਾ ਰਿਹਾ ਹੈ, ਜੋ ਜਲਦ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਸ਼ਹਿਰ ਵਿੱਚ ਨਵੇਂ ਐਂਟਰੀ ਗੇਟ ਬਣਾਏ ਜਾ ਰਹੇ ਹਨ। ਵਿਦਿਆਰਥੀਆਂ ਨੂੰ ਹੋਰ ਬਿਹਤਰ ਸਿੱਖਿਆਂ ਮੁਹੱਈਆ ਕਰਵਾਉਣ ਦੇ ਨਾਲ ਸਕੂਲ ਆਫ ਐੱਮੀਨੈੱਸ ਉਸਾਰਿਆ ਗਿਆ ਹੈ। ਲੋਕਾਂ ਨੂੰ ਹੋਰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜੋ ਸਫਲਤਾਪੂਰਵਕ ਚੱਲ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਹਲਕੇ ਵਿੱਚ ਬਿਨਾਂ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਉਹ ਬਟਾਲਾ ਹਲਕੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀਂ ਨਹੀਂ ਛੱਡੀ ਜਾਵੇਗੀ।

————————

India Crime News

ShareTweetSend
Advertisement Advertisement Advertisement
ADVERTISEMENT
Previous Post

सेवा भारती गुरदासपुर द्वारा कंप्यूटर कोर्स पूरा करने वाले विद्यार्थियों को प्रमाण पत्र दिये गये

Next Post

ਧਰਮ ਪ੍ਰਚਾਰ ਕਮੇਟੀ ਵਲੋਂ ਸ਼ਤਾਬਦੀ ਦਾ ਸਮਾਗਮ ਹਰ ਪਿੰਡ ਵਿੱਚ ਆਯੋਜਿਤ ਕੀਤਾ ਜਾਵੇਗਾ

India Crime News

India Crime News

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 
Politics

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*
Politics

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ
Politics

ਸ.ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਮੌਕੇ ਬਟਾਲਾ ਵਿਚ ਏਕਤਾ ਯਾਤਰਾ ਕੱਢੀ ਗਈ

October 31, 2025
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ
Politics

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕਰਵਾਈ ਸ਼ੁਰੂਆਤ

October 29, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)