ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡ ਪਿੰਡ ਗੁਰਮਤਿ ਸਮਾਗਮ ਅਤੇ ਗੁਰਮਤਿ ਸਿਖਲਾਈ ਕੈਂਪਾ ਦਾ ਆਯੋਜਨ ਕੀਤੇ ਜਾਵੇਗਾ।
ਸੁਸ਼ੀਲ ਬਰਨਾਲਾ ਗੁਰਦਾਸਪੁਰ
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਤਿੰਨ ਸੌ ਪੰਜਾਹ ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡ ਪਿੰਡ ਗੁਰਮਤਿ ਸਮਾਗਮ ਅਤੇ ਗੁਰਮਤਿ ਸਿਖਲਾਈ ਕੈਂਪਾ ਦਾ ਆਯੋਜਨ ਕੀਤੇ ਜਾਵੇਗਾ।
ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਮਾਨਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਦਿਸ਼ਾ ਨਿਰਦੇਸ਼ਾਂ ਹੇਠ ਸਕੱਤਰ ਧਰਮ ਪ੍ਰਚਾਰ ਸ ਬਲਵਿੰਦਰ ਸਿੰਘ ਜੀ ਕਾਹਲਵਾਂ ਅਤੇ ਸਕੱਤਰ ਸ ਬਿਜੈ ਸਿੰਘ ਜੀ ਅਤੇ ਧਰਮ ਪ੍ਰਚਾਰ ਦੇ ਪ੍ਰਬੰਧਾ ਹੇਠ ਪਿੰਡ ਪਿੰਡ ਸ਼ਤਾਬਦੀ ਦੇ ਪ੍ਰਚਾਰ ਲਈ ਗੁਰਮਤਿ ਸਮਾਗਮ ਕੀਤੇ ਜਾਣਗੇ ਅਤੇ ਗੁਰਮਤਿ ਸਿਖਲਾਈ ਕੈਂਪਾ ਰਾਹੀਂ ਗੁਰਬਾਣੀ ਅਤੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਜਾਵੇਗਾ ਇਸ ਸਬੰਧੀ ਸਮੂਹ ਜ਼ਿਲੇ ਭਰ ਦੇ ਪ੍ਰਚਾਰਕ ਢਾਡੀ ਕਵੀਸ਼ਰ ਸਾਹਿਬਾਨ ਦੀ ਮੀਟਿੰਗ ਹੋਈ ਜਿਸ ਵਿਚ ਇਹ ਜਾਣਕਾਰੀ ਭਾਈ ਗੁਰਨਾਮ ਸਿੰਘ ਪ੍ਰਚਾਰਕ ਕਮ ਨਿਗਰਾਨ ਨੇ ਸਾਂਝੀ ਕੀਤੀ, ਉਹਨਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਘਰ ਘਰ ਤਕ ਪਹੁੰਚ ਕਰਕੇ ਧਨ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਤੋਂ ਜਾਣੂ ਕਰਵਾ ਕੇ ਸੰਗਤਾਂ ਨੂੰ ਅੰਮ੍ਰਿਤ ਛੱਕੋ ਸਿੰਘ ਸਜੋ ਲਹਿਰ ਤਹਿਤ ਸਿੱਖੀ ਦੇ ਮੂਲ ਸਿਧਾਂਤਾਂ ਨਾਲ ਜੋੜਿਆ ਜਾਵੇਗਾ।
ਇਸ ਮੌਕੇ ਪ੍ਰਚਾਰਕ ਭਾਈ ਰਣਜੀਤ ਸਿੰਘ ਵੜੈਚ ਪ੍ਰਚਾਰਕ,ਭਾਈ ਮਨਜੀਤ ਸਿੰਘ ਕਾਦੀਆਂ, ਪ੍ਰਚਾਰਕ ਸਿਮਰਨਜੀਤ ਸਿੰਘ ਕਾਦੀਆਂ ਪ੍ਰਚਾਰਕ, ਭਾਈ ਗੁਰਮੁਖ ਸਿੰਘ ਐਮ ਏ ਪ੍ਰਚਾਰਕ, ਭਾਈ ਬਲਬੀਰ ਸਿੰਘ ਪ੍ਰਚਾਰਕ ਭਾਈ ਬਲਜੋਧ ਸਿੰਘ ਪ੍ਰਚਾਰਕ, ਭਾਈ ਕੁਲਬੀਰ ਸਿੰਘ ਪ੍ਰਚਾਰਕ ਭਾਈ ਗੁਰਭੇਜ ਸਿੰਘ ਪ੍ਰਚਾਰਕ, ਭਾਈ ਕੁਲਵੰਤ ਸਿੰਘ ਪ੍ਰਚਾਰਕ ਲਵਪ੍ਰੀਤ ਸਿੰਘ ਪ੍ਰਚਾਰਕ ਕਵੀਸ਼ਰ ਜਥਾ ਗਿਆਨੀ ਮੌਹਨ ਸਿੰਘ ਜੀ, ਗਿਆਨੀ ਯਾਦਵਿੰਦਰ ਸਿੰਘ ਜੀ ਸੁਚਾ ਸਿੰਘ ਡੇਰਾ ਪਠਾਣਾਂ, ਅਵਤਾਰ ਸਿੰਘ ਮਗਿਦਪੁਰੀ ਜਸਵਿੰਦਰ ਸਿੰਘ ਭਾਗੋਵਾਲ ਢਾਡੀ ਜੱਥਾ, ਗਿਆਨੀ ਸ਼ਮਸ਼ੇਰ ਸਿੰਘ ਮਿਸਰਪੁਰਾ ਢਾਡੀ ਜੱਥਾ ਆਦਿ ਹਾਜ਼ਰ ਸਨ