*ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੇ ਪੰਜਾਬ ਸਰਕਾਰ ਦਾ “ਯੁੱਧ ਨਸ਼ਿਆਂ ਵਿਰੁੱਧ” ਦੀ ਸੱਚਾਈ ਕੀਤੀ ਜਗ ਜਾਹਿਰ_______ਹੀਰਾ ਵਾਲਿਆ*
*ਪੰਜਾਬ ਸਰਕਾਰ ਪੀੜਤਾਂ ਨੂੰ ਢੁਕਵਾਂ ਮੁਆਵਜਾ ਦਵੇ*
ਬਟਾਲਾ 13 ਮਈ(ਸੁਖਨਾਮ ਸਿੰਘ)
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਦੇ ਪਿੰਡ ਭੰਗਾਲੀ ਕਲਾਂ, ਮਰੜੀ ਕਲਾਂ ਅਤੇ ਥਰੀਏਵਾਲ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 18 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਹੋਰ ਵੱਖ ਵੱਖ ਹਸਪਤਾਲਾਂ ਵਿੱਚ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਹੇ ਹਨ। ਪਿਛਲੇ ਤਿੰਨ ਸਾਲਾਂ ਵਿਚ ਪੰਜਾਬ ਦਾ ਚੌਥਾ ਜ਼ਹਿਰੀਲੀ ਸ਼ਰਾਬ ਕਾਂਡ ਹੈ ਅਤੇ ਗੈਰ-ਕਾਨੂੰਨੀ ਡਿਸਟਿਲਰੀਆਂ ਵੱਧ-ਫੁੱਲ ਰਹੀਆਂ ਹਨ। ਜਿਸ ਕਾਰਨ ਕੀਮਤੀ ਜਾਨਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲਿਆ ਨੇ ਪੱਤਰਕਾਰਾਂ ਨਾਲ ਗਲ ਬਾਤ ਦੌਰਾਨ ਕੀਤਾ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀ ਕਾਰੁਗਜਾਰੀ ਸਾਹਮਣੇ ਵੱਡੇ ਸਵਾਲ ਚੁੱਕੇ । ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ 18 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈਆਂ ਦੀ ਸ਼ਰਾਬ ਪੀਣ ਨਾਲ ਹਾਲਤ ਬੇਹੱਦ ਗੰਭੀਰ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਇਕ ਪਾਸੇ ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੋਧ ਦਾ ਡਰਾਮਾ ਰਚ ਰਹੀ ਹੈ ਅਤੇ ਦੂਸਰੇ ਪਾਸੇ ਜ਼ਹਿਰੀਲੀ ਸ਼ਰਾਬ ਵੇਚਣ ਵਾਲੇ ਧੜੱਲੇ ਨਾਲ ਆਪਣਾ ਕੰਮ ਕਰ ਰਹੇ ਹਨ ਜਿਸ ਦੀ ਸੱਚਾਈ ਜਨਤਾ ਦੇ ਸਾਹਮਣੇ ਆ ਚੁੱਕੀ ਹੈ। ਹੀਰਾ ਵਾਲਿਆ ਨੇ ਕਿਹਾ ਕਿ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਸੱਤਾ ਵਿਚ ਆਈ ਪੰਜਾਬ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਇਹ ਤੁਹਾਡੇ “ਯੁੱਧ ਨਸ਼ੀਆਂ ਵਿਰੁਧ” ਦੇ ਨਾਅਰੇ ਦੇ ਖੋਖਲੇਪਣ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦੇਣ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।