ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਯਤਨਸ਼ੀਲ : ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਦੇ ਉਦਯੋਗਿਕ ਅਸਟੇਟ ਨੂੰ ਤੋਹਫਾ
ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਦੇ ਯਤਨਾਂ ਸਦਕਾ
ਸੀਵਰੇਜ ਸੜਕਾਂ ਅਤੇ ਸਟਰੀਟ ਲਾਈਟਾਂ ਲਈ ਗਰਾਂਟ ਹੋਈ ਮਨਜੂਰ
ਬਟਾਲਾ (ਨਿਰਮਲ ਸਿੰਘ ਅਨੀਤਾ ਬੇਦੀ)
ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਨੂੰ ਹੋਰ ਪ੍ਰਫੁੱਲਤ ਕਰਨ ਲਈ ਯਤਨਸ਼ੀਲ ਹੈ ਅਤੇ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਅਤੇ ਵਧੀਆ ਇਨਫਰਾਸਟਰਕਚਰ ਮੁੱਹਈਆ ਕਰਾਉਣ ਲਈ ਵਚਨਬੱਧ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ।
ਵਿਧਾਇਕ ਕਲਸੀ ਨੇ ਕਿਹਾ ਕਿ ਇਸੇ ਕੜੀ ਤਹਿਤ ਹੀ ਬਟਾਲਾ ਦੇ ਉਦਯੋਗਕ ਅਸਟੇਟ ਵਿੱਚ ਸੀਵਰੇਜ, ਸੜਕਾਂ ਅਤੇ ਸਟਰੀਟ ਲਾਈਟਾਂ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਵੱਲੋਂ 2.35 ਕਰੋੜ ਦੀ ਵਿਸ਼ੇਸ਼ ਗਰਾਂਟ ਭੇਜੀ ਗਈ ਹੈ ਤਾਂ ਜੋ ਉਦਯੋਗਿਕ ਇਕਾਈਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਰਪੇਸ਼ ਨਾ ਆਵੇ।
ਅੱਜ ਸਥਾਨਕ ਇੰਡਸਟਰੀਅਲ ਅਸਟੇਟ ਫੈਕਟਰੀ ਐਸੋਸੀਏਸ਼ਨ ਵੱਲੋਂ ਪ੍ਰਧਾਨ ਪਰਮਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ । ਜਿਸ ਵਿੱਚ ਵਿਸ਼ੇਸ਼ ਤੌਰ ਤੇ ਵਿਧਾਇਕ ਕਲਸੀ ਦੇ ਛੋਟੇ ਭਰਾ ਅੰਮ੍ਰਿਤ ਕਲਸੀ ਅਤੇ ਸੁਖਜਿੰਦਰ ਸਿੰਘ ਰਜਿੰਦਰਾ ਫਾਉਂਡਰੀ ਵਾਲੇ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਗਰਾਂਟ ਨਾਲ ਹੋਣ ਵਾਲੇ ਉਦਯੋਗਿਕ ਖੇਤਰ ਵਿੱਚ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਸੰਬੋਧਨ ਕਰਦਿਆਂ ਇੰਡਸਟਰੀਅਲ ਅਸਟੇਟ ਫੈਕਟਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਉਹਨਾਂ ਵੱਲੋਂ ਵਿਧਾਇਕ ਕਲਸੀ ਦੇ ਧਿਆਨ ਵਿੱਚ ਉਦਯੋਗਿਕ ਖੇਤਰ ਨੂੰ ਦਰਪੇਸ਼ ਮੁਸ਼ਕਲਾਂ ਨੂੰ ਲਿਆਂਦਾ ਗਿਆ ਸੀ ਜਿਸ ਨੂੰ ਮੁੱਖ ਰੱਖਦਿਆਂ ਹੋਇਆਂ ਵਿਧਾਇਕ ਕਲਸੀ ਨੇ ਪੰਜਾਬ ਸਰਕਾਰ ਕੋਲੋਂ 2.35 ਕਰੋੜ ਰੁਪਏ ਵਿਕਾਸ ਕੰਮਾਂ ਲਈ ਜਾਰੀ ਕਰਵਾਏ ਹਨ ਜਿਸ ਨਾਲ ਅੱਜ ਵਿਕਾਸ ਕੰਮਾਂ ਦੀ ਸ਼ੁਰੂਆਤ ਹੋ ਰਹੀ ਹੈ । ਜਿਸ ਲਈ ਸਮੁੱਚੀ ਫੈਕਟਰੀ ਐਸੋਸੀਏਸ਼ਨ ਪੰਜਾਬ ਸਰਕਾਰ ਅਤੇ ਵਿਧਾਇਕ ਕਲਸੀ ਦੀ ਧੰਨਵਾਦੀ ਹੈ।
ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਵਿੰਦਰ ਹਾਂਡਾ, ਸਾਹਿਲ ਅਲੋਏ ਐਂਡ ਮਸ਼ੀਨ ਟੂਲਜ ਦੇ ਮੈਨੇਜਿੰਗ ਡਾਇਰੈਕਟਰ ਸਾਹਿਲ ਗਿੱਲ, ਉਦਯੋਗਪਤੀ ਸੁਖਜਿੰਦਰ ਸਿੰਘ ,ਗੁਰਪ੍ਰੀਤ ਸਿੰਘ, ਤਵਿੰਦਰ ਸਿੰਘ ,ਅਜਮੇਰ ਸਿੰਘ ,ਰਣਧੀਰ ਸਿੰਘ ,ਹਰਦੀਪ ਸਿੰਘ, ਹਰਜੀਤ ਸਿੰਘ ,ਗੁਰਪ੍ਰੀਤ ਸਿੰਘ ,ਵਿਕਟਰ ਪਵਨ ਗੋਇਲ, ਬਲਵਿੰਦਰ ਸਿੰਘ, ਸੁਵਿੰਦਰ ਸਿੰਘ ਇੰਦਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।