ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਸੁਸ਼ੀਲ ਬਰਨਾਲਾ ਗੁਰਦਾਸਪੁਰ
ਮਾਨਯੋਗ ਸਿਵਲ ਜੱਜ, ਸੀਨੀਅਰ ਡਵੀਜਨ,ਸੀ.ਜ.ਐਮ ਕਮ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਸ਼੍ਰੀ ਹਰਪ੍ਰੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪੀ.ਐਲ.ਵੀ ਰਾਹੁਲ ਸਬਰਵਾਲ ਜੀ ਵੱਲੋ ਅਤੇ ਆਪਰੇਟਰ ਸ਼ੁਭਮ ਵੱਲੋਂ ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ। ਜਿਸ ਵਿੱਚ ਪਿੰਡ ਵਾਸੀਆਂ ਨੇ ਇਸ ਕੈਂਪ ਦਾ ਲਾਭ ਉਠਾਇਆ। ਅਤੇ ਨਾਲਸਾ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਅਤੇ ਨਾਲ ਹੀ ਲੋਕ ਅਦਾਲਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ।ਇਸ ਮੌਕੇ ਤੇ ਸੁਸ਼ੀਲ ਕੁਮਾਰ,ਗੁਰਦੀਪ ਸਿੰਘ,ਆਂਗਨਵਾੜੀ ਹੈਲਪਰ,ਭੋਲੀ ,ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ













