ਪੰਜਾਬ ਸਰਕਾਰ ਸਾਰੇ ਧਰਮਾਂ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਬੰਧੀ ਬਿੱਲ ਲਿਆਵੇ : ਮਨਜੀਤ ਸਿੰਘ ਮੰਨਾ
ਸਾਰੇ ਧਰਮਾਂ ਦੇ ਧਾਰਮਿਕ ਗ੍ਰੰਥ ਬਰਾਬਰ ਦੇ ਸਤਿਕਾਰ ਦੇ ਹੱਕਦਾਰ ਹਨ ਅਤੇ ਜੇਕਰ ਕੋਈ ਬੇਅਦਬੀ ਕਰਦਾ ਹੈ ਤਾਂ ਉਸਨੂੰ ਮਿਲਣੀ ਚਾਹੀਦੀ ਹੈ ਸਖ਼ਤ ਸਜਾ ਹੀਰਾ ਵਾਲੀਆ
ਬਟਾਲਾ, 18 ਜੁਲਾਈ (ਸੁਖਨਾਮ ਸਿੰਘ ਹਰਮੇਸ਼ ਸਿੰਘ) – ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਬੇਅਦਬੀ ਸਬੰਧੀ ਲਿਆਂਦੇ ਗਏ ਬਿੱਲ ਵਿਚ ਸਾਰੇ ਧਰਮਾਂ ਦੇ ਸਤਿਕਾਰਯੋਗ ਗ੍ਰੰਥਾਂ ਨੂੰ ਸਾਮਲ ਨਾ ਕਰਨਾ ਸਰਕਾਰ ਦੀ ਨੀਅਤ ਸਪੱਸ਼ਟ ਕਰਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਭਾਜਪਾ ਲੀਡਰ ਮਨਜੀਤ ਸਿੰਘ ਮੰਨਾ ਸਾਬਕਾ ਸਾਂਸਦੀ ਸਕੱਤਰ ਵਲੋਂ ਬਟਾਲਾ ਵਿਖੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਹੀਰਾ ਵਾਲੀਆ ਦੇ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੇ ਹਾਂ ਉਸੇ ਤਰ੍ਹਾਂ ਹੀ ਸਾਰੇ ਧਰਮਾਂ ਦੇ ਗ੍ਰੰਥ ਸਤਿਕਾਰਯੋਗ ਹਨ ਪਰੰਤੂ ਭਗਵੰਤ ਮਾਨ ਸਰਕਾਰ ਨੇ ਬਾਕੀ ਧਰਮਾਂ ਦੇ ਗ੍ਰੰਥਾਂ ਨੂੰ ਇਸ ਬਿੱਲ ਵਿਚ ਨਾ ਸ਼ਾਮਲ ਕਰਕੇ ਬਾਕੀ ਧਰਮਾਂ ਦੇ ਲੋਕਾਂ ਨਾਲ ਵਿਤਕਰਾ ਕੀਤਾ ਹੈ। ਭਾਜਪਾ ਦੀ ਪੰਜਾਬ ਸਰਕਾਰ ਤੋਂ ਇਹ ਮੰਗ ਹੈ ਕਿ ਸਾਰੇ ਧਰਮਾਂ ਦੇ ਧਾਰਮਿਕ ਗ੍ਰੰਥਾਂ ਨੂੰ ਇਸ ਬਿੱਲ ਵਿਚ ਸ਼ਾਮਲ ਕੀਤਾ ਜਾਵੇ ਤਾਂ ਜੋ ਕਿਸੇ ਵੀ ਧਰਮ ਦੇ ਗ੍ਰੰਥ ਦੀ ਬੇਅਦਬੀ ਹੋਵੇ ਤਾਂ ਉਸ ਨੂੰ ਸਖ਼ਤ ਤੋਂ ਸਖਤ ਸਜਾ ਮਿਲੇ। ਇਸ ਮੌਕੇ ਸੰਬੋਧਨ ਕਰਦਿਆਂ ਭਾਜਪਾ ਜਿਲ੍ਹਾ ਪ੍ਰਧਾਨ ਹੀਰਾ ਵਾਲੀਆ ਨੇ ਕਿਹਾ ਕਿ ਅੱਜ ਤੱਕ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਸਜਾ ਨਹੀਂ ਦਿੱਤੀ ਜਦਕਿ ਚੋਣਾਂ ਤੋਂ ਪਹਿਲਾ ਇਹ ਵਾਅਦਾ ਕੀਤਾ ਸੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਅੱਜ ਜੋ ਸਰਕਾਰ ਨੇ ਬੇਅਦਬੀ ਸਬੰਧੀ ਬਿੱਲ ਲਿਆਂਦਾ ਹੈ ਉਸ ਵਿਚ ਬਾਕੀ ਧਰਮਾਂ ਦੇ ਲੋਕਾਂ ਦੇ ਪਵਿੱਤਰ ਗ੍ਰੰਥਾਂ ਨੂੰ ਨਾ ਸ਼ਾਮਲ ਕਰਕੇ ਦਲਿਤ ਭਾਈਚਾਰੇ, ਕ੍ਰਿਸ਼ਚਨ ਭਾਈਚਾਰੇ ਅਤੇ ਹਿੰਦੂ ਭਾਈਚਾਰੇ ਸਮੇਤ ਬਾਕੀ ਸਾਰੇ ਧਰਮਾਂ ਦੇ ਲੋਕਾਂ ਨੂੰ ਅੱਖੋਂ ਪਰੋਖੇ ਕੀਤਾ ਹੈ ਸਾਰੇ ਧਰਮ ਬਰਾਬਰ ਹਨ ਅਤੇ ਸਾਰੇ ਧਰਮਾਂ ਦਾ ਸਤਿਕਾਰ ਵੀ ਬਰਾਬਰ ਹੈ। ਸਰਕਾਰ ਇਸ ਕਾਨੂੰਨ ਵਿਚ ਸਾਰੇ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਨੂੰ ਲੈ ਕੇ ਕਾਨੂੰਨ ਬਣਾਵੇ ਤਾਂ ਜੋ ਕੋਈ ਵੀ ਗਲਤ ਅਨਸਰ ਕਿਸੇ ਵੀ ਧਰਮ ਦੀ ਬੇਅਦਬੀ ਨਾ ਕਰੇ ਇਸ ਮੌਕੇ ਜ਼ਿਲ੍ਹਾ ਸੈਕਟਰੀ ਰੋਸ਼ਨ ਲਾਲ, ਸ਼ਕਤੀ ਸ਼ਰਮਾ,ਭੂਸ਼ਣ ਬਜਾਜ, ਬਲਵਿੰਦਰ ਮਹਿਤਾ, ਗੁਰਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਮਠਾਰੂ ,ਜਸਪਾਲ ਸਿੰਘ, ਸੁਰਿੰਦਰ ਸਿੰਘ, ਕੌਸ਼ਲ ਮਲੋਤਰਾ,ਵੇਦ ਪ੍ਰਕਾਸ਼,ਸੂਰਜ ਪ੍ਰਕਾਸ਼, ਪਲਵਿੰਦਰ ਸਿੰਘ ਚੀਮਾ, ਵਿਜੇ ਮੱਟੂ,ਆਦਿ ਹਾਜਰ ਸਨ













