ਜ਼ੋਨਲ ਯੋਗਾ ਮੁਕਾਬਲੇ ’ਚ ਸ਼੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ।
ਬਟਾਲਾ 31 ਜੁਲਾਈ 2025 –(ਸੁਖਨਾਮ ਸਿੰਘ) ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਟਾਲਾ ਦੇ ਵਿਦਿਆਰਥੀਆਂ ਨੇ ਬਟਾਲਾ ਵਿਖੇ ਹੋਏ ਜ਼ੋਨਲ ਪੱਧਰ ਦੇ ਯੋਗਾ ਮੁਕਾਬਲੇ ਵਿੱਚ ਭਾਗ ਲਿਆ ਅਤੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਇਸ ਮੌਕੇ ਤੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਐਸੇ ਮੁਕਾਬਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਵਧਾਉਂਦੇ ਹਨ ਅਤੇ ਉਹਨਾਂ ਨੂੰ ਹੋਰ ਵਧ ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਤ ਕੀਤਾ।
ਸਕੂਲ ਦੇ ਸਕੱਤਰ ਰਮਨੀਕ ਸਿੰਘ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਉਪਲਬਧੀ ਸਕੂਲ ਲਈ ਮਾਣ ਵਾਲੀ ਗੱਲ ਹੈ।
ਡਾਇਰੈਕਟਰ ਡਾ. ਏ.ਪੀ. ਸਿੰਘ ਚਾਵਲਾ ਨੇ ਵਿਦਿਆਰਥੀਆਂ ਨੂੰ ਹੋਰ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਜੌਇੰਟ ਡਾਇਰੈਕਟਰ ਆਫ ਸਪੋਰਟਸ ਸਰਦਾਰ ਦੀਪਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਦੇ ਇਸ ਪ੍ਰਦਰਸ਼ਨ ਨੂੰ ਮਾਣਯੋਗ ਦੱਸਦੇ ਹੋਏ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।
ਸਕੂਲ ਦੀ ਹੈੱਡਮਿਸਟਰਸ ਨੇ ਵੀ ਸਾਰੇ ਸਕੂਲ ਵਿਦਿਆਰਥੀਆਂ ਦੇ ਸਾਹਮਣੇ ਯੋਗਾ ਟੀਮ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ।














