ਰੁੱਖਾਂ ਨੂੰ ਮਿੱਤਰ ਬਣਾਓ ਅਤੇ ਮਨੁੱਖਤਾ ਦੇ ਕਲਿਆਣ ਵਿੱਚ ਯੋਗਦਾਨ ਪਾਓ: ਪਰਮਜੀਤ ਸਿੰਘ ਗਿੱਲ
ਗਿੱਲ ਨੇ ਆਪਣੇ ਪਰਿਵਾਰ ਸਮੇਤ ਰੁੱਖ ਨੂੰ ਰੱਖੜੀ ਬੰਨ੍ਹ ਕੇ ਵਾਤਾਵਰਨ ਬਚਾਉਣ ਦਾ ਪ੍ਰਣ ਲਿਆ
(ਅਨੀਤਾ ਬੇਦੀ ਨਿਰਮਲ ਸਿੰਘ)
ਹਿਮਾਲਿਆ ਪਰਿਵਾਰ ਸੰਗਠਨ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਅੱਜ ਹਿਮਾਲਿਆ ਪਰਿਵਾਰ ਦੀ ਪਰੰਪਰਾ ਅਨੁਸਾਰ “ਵ੍ਰਿਕਸ਼ਾ ਬੰਧੂ ਦਿਵਸ” ਮਨਾਇਆ ਅਤੇ ਆਪਣੇ ਪਰਿਵਾਰ ਸਮੇਤ ਰੁੱਖ ਨੂੰ ਰੱਖੜੀ ਬੰਨ੍ਹ ਕੇ ਵਾਤਾਵਰਣ ਦੀ ਰੱਖਿਆ ਦਾ ਪ੍ਰਣ ਲਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਰੁੱਖਾਂ ਨੂੰ ਆਪਣਾ ਸੱਚਾ ਦੋਸਤ ਸਮਝਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇੱਕ ਰੱਖੜੀ ਜਰੂਰ ਬੰਨ੍ਹਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਿਆਲੀ ਵਿਰਾਸਤ ਸੁਰੱਖਿਅਤ ਰਹੇ।
ਉਨ੍ਹਾਂ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਆਧਾਰ ਹਨ,ਉਹ ਸਾਨੂੰ ਸ਼ੁੱਧ ਹਵਾ, ਛਾਂ, ਫਲ ਅਤੇ ਫੁੱਲ ਅਤੇ ਜੀਵਨ ਦੇਣ ਵਾਲੀ ਊਰਜਾ ਪ੍ਰਦਾਨ ਕਰਦੇ ਹਨ।
ਉਨ੍ਹਾਂ ਕਿਹਾ ਕਿ ਹਿਮਾਲਿਆ ਪਰਿਵਾਰ ਸੰਗਠਨ ਵੱਲੋਂ ਦੇਸ਼ ਭਰ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸਦਾ ਇੱਕੋ ਇੱਕ ਉਦੇਸ਼ ਵਾਤਾਵਰਣ ਨੂੰ ਬਚਾਉਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਜੀਵਨ ਪ੍ਰਦਾਨ ਕਰਨਾ ਹੈ।
ਉਨ੍ਹਾਂ ਦੇਸ਼ ਵਾਸੀਆਂ ਨੂੰ ਨਿਮਰਤਾਪੂਰਵਕ ਬੇਨਤੀ ਕੀਤੀ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਇਨ੍ਹਾਂ ਹਰੇ ਦੋਸਤਾਂ ਦੀ ਰੱਖਿਆ ਕਰਾਂਗੇ ਅਤੇ ਵੱਧ ਤੋਂ ਵੱਧ ਰੁੱਖ ਲਗਾਵਾਂਗੇ।













